News

ਡਿਪਟੀ ਕਮਿਸ਼ਨਰ ਵੱਲੋਂ 53 ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ

ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਵੱਲੋਂ ਸ਼ੁੱਕਰਵਾਰ ਨੂੰ ਫੁੱਲ ਡਰੈੱਸ ਰਿਹਰਸਲ ਮੌਕੇ ਸਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸਾਲ 2019 ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਵੱਖ-ਵੱਖ ਸਮਾਗਮਾਂ ਵਿੱਚ ਸਹਿਯੋਗ ਕਰਨ ਵਾਲੇ 53 ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਸ੍ਰੀ. ਵਿਵੇਕਸ਼ੀਲ ਸੋਨੀ, ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕੁਲਵਿੰਦਰ ਕੌਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਹਰੇਕ ਪ੍ਰੋਗਰਾਮ ਤੇ ਹਰੇਕ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਂਦਾ ਹੈ। ਇਸ ਲਈ ਇਨ੍ਹਾਂ ਅਧਿਆਪਕਾ ਦੀ ਪ੍ਰਸ਼ੰਸਾ ਕਰਦਾ ਹੋਇਆ ਮੈਂ ਇਨ੍ਹਾਂ ਨੂੰ ਸਨਮਾਨਿਤ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਚੱਲ ਰਹੇ ਸਾਲ 2020 ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਧਿਆਪਕ ਵਰਗ ਤਨਦੇਹੀ ਨਾਲ ਕੰਮ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਵੇਗਾ। ਇਸ ਮੌਕੇ ਡਿਪਟੀ ਡੀ.ਈ.ਓ. ਰੁਪਿੰਦਰ ਕੌਰ, ਪ੍ਰੋਗਰਾਮ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਸਕੱਤਰ ਰੈੱਡ ਕਰਾਸ ਸ੍ਰੀ. ਅਸ਼ੋਕ ਬਹਿਲ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਸ਼ਰਮਾ, ਰਵੀਇੰਦਰ ਸਿੰਘ, ਈਸ਼ਵਰ ਸ਼ਰਮਾ, ਇੰਦਰਪਾਲ ਸਿੰਘ, ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
Close