Ferozepur News

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮਕਸਦ ਨਾਲ ਪਿੰਡ ਮੱਲਵਾਲ ਅਤੇ ਬਾਜ਼ੀਦਪੁਰ ਦਾ ਕੀਤਾ ਦੌਰਾ

ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮਕਸਦ ਨਾਲ ਪਿੰਡ ਮੱਲਵਾਲ ਅਤੇ ਬਾਜ਼ੀਦਪੁਰ ਦਾ ਕੀਤਾ ਦੌਰਾ

ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮਕਸਦ ਨਾਲ ਪਿੰਡ ਮੱਲਵਾਲ ਅਤੇ ਬਾਜ਼ੀਦਪੁਰ ਦਾ ਕੀਤਾ ਦੌਰਾ

ਫਿਰੋਜ਼ਪੁਰ 1 ਅਕਤੂਬਰ, 2024:  ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜਰ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ ਵੱਲੋਂ ਪਿੰਡ ਮੱਲਵਾਲ ਅਤੇ ਬਾਜ਼ੀਦਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ।

           ਡਿਪਟੀ ਕਮਿਸ਼ਨਰ ਵੱਲੋਂ ਮੱਲਵਾਲ ਅਤੇ ਬਾਜ਼ੀਦਪੁਰ ਪਿੰਡ ਵਿੱਚ ਝੋਨੇ ਦੀ ਫਸਲ ਅਧੀਨ ਰਕਬੇ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਰਕਬੇ ਵਿੱਚੋਂ ਨਿਕਲਣ ਵਾਲੀ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀਆਂ ਮਸ਼ੀਨਾਂ ਦੀ ਉਪਲੱਬਧਤਾ ਸਬੰਧੀ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੇ ਪਿੰਡ ਵਿੱਚ ਜੋ ਮਸ਼ੀਨਰੀ ਉਪਲੱਬਧ ਹੈ ਉਸ ਨਾਲ ਉਹਨਾਂ ਦੇ ਪਿੰਡ ਦੇ ਸਾਰੇ ਰਕਬੇ ਦੀ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਨਹੀਂ ਕੀਤੀ ਜਾ ਸਕਦੀ ਕਿਉਂਕਿ ਝੋਨੇ ਦੀ ਫਸਲ ਦੀ ਕਟਾਈ ਕਰਨ ਉਪਰੰਤ ਅਤੇ ਕਣਕ ਦੀ ਫਸਲ ਦੀ ਬਿਜਾਈ ਲਈ ਸਿਰਫ 20 ਦਿਨ ਦਾ ਸਮਾਂ ਹੁੰਦਾ ਹੈ ਜਿਸ ਉਪਰੰਤ ਉਹਨਾਂ ਦੇ ਖੇਤ ਦਾ ਵੱਤਰ ਸੁੱਕ ਜਾਂਦਾ ਹੈ ਅਤੇ ਜ਼ਿਆਦਾ ਦੇਰੀ ਕਰਨ ਨਾਲ ਫਸਲ ਪਿਛੇਤੀ ਹੋ ਜਾਂਦੀ ਹੈ ਅਤੇ ਕਣਕ ਦੀ ਫਸਲ ਦਾ ਝਾੜ ਘੱਟ ਜਾਂਦਾ ਹੈ।

          ਇਸ ਦੇ ਸਬੰਧ ਵਿੱਚ ਮੁੱਖ ਖੇਤੀਬਾੜੀ ਅਫਸਰ ਜੰਗੀਰ ਸਿੰਘ ਵੱਲੋ ਦੱਸਿਆ ਗਿਆ ਕਿ ਇਹਨਾਂ ਪਿੰਡਾਂ ਵਿੱਚ ਨਿੱਜੀ ਕਿਸਾਨਾਂ/ਸੀ.ਐੱਚ.ਸੀ ਨੂੰ 32 ਪਰਾਲੀ ਦੀਆਂ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆ ਗਈਆਂ ਹਨ। ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੇ ਪਿੰਡਾਂ ਵਿੱਚ ਗੱਠਾਂ ਬਣਾਉਣ ਵਾਲੀਆਂ ਮਸ਼ੀਨਾਂ (ਬੇਲਰ) ਦੀ ਉਪਲੱਬਧਤਾ ਨਹੀਂ ਹੈ ਅਤੇ ਜੇਕਰ ਕੋਈ ਆਸ-ਪਾਸ ਦੇ ਪਿੰਡਾਂ ਵਿੱਚੋਂ ਮਸ਼ੀਨ ਆ ਕੇ ਗੱਠਾਂ ਬਣਾਉਂਦੀ ਹੈ ਤਾਂ ਉਹਨਾਂ ਵੱਲੋਂ ਸਮੇਂ ਸਿਰ ਬਣਾਈਆਂ ਗੱਠਾਂ ਚੁੱਕੀਆਂ ਨਹੀਂ ਜਾਂਦੀਆਂ ਜਿਸ ਨਾਲ ਉਹਨਾਂ ਦੇ ਫਸਲ ਦੀ ਬਿਜਾਈ ਵਿਚ ਦੇਰੀ ਹੋ ਜਾਂਦੀ ਹੈ।

           ਇਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਉਹਨਾਂ ਵੱਲੋ ਸੁਖਬੀਰ ਐਗਰੋ ਇੰਡਸਟਰੀ ਲਿਮਿਟਡ ਅਤੇ ਬੇਲਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਜਲਦ ਹੀ ਮੀਟਿੰਗ ਕੀਤੀ ਜਾਵੇ ਅਤੇ ਇਹਨਾਂ ਪਿੰਡਾਂ ਵਿੱਚ ਵੱਧ ਤੋਂ ਵੱਧ ਬੇਲਰਾਂ ਦੀ ਉਪਲੱਬਧਤਾ ਕਰਵਾਈ ਜਾਵੇ ਤਾਂ ਜੋ ਉਹਨਾਂ ਦੇ ਪਿੰਡਾਂ ਦੇ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀਆਂ ਗੱਠਾਂ ਬਣਾਈਆਂ ਜਾ ਸਕਣ ਅਤੇ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਈ ਜਾ ਸਕੇ। ਉਹਨਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਵਿਭਾਗ, ਫਿਰੋਜ਼ਪੁਰ ਵਿੱਚ ਉਪਲੱਬਧ ਮਸ਼ੀਨਾਂ ਨੂੰ ਵੀ ਮੱਲਵਾਲ ਅਤੇ ਬਜੀਦਪੁਰ ਪਿੰਡ ਨਾਲ ਅਟੈਚ ਕੀਤਾ ਗਿਆ ਹੈ ਤਾਂ ਜੋ ਕਿਸਾਨ ਉਹਨਾਂ ਮਸ਼ੀਨਾਂ ਦੀ ਵਰਤੋਂ ਕਰਕੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰ ਸਕਣ। ਮਾਣਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਜੀ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਸਬੰਧੀ ਅਤੇ ਇਸ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ, ਜਿਸ ਸਬੰਧੀ ਹਾਜਰ ਕਿਸਾਨਾਂ ਵੱਲੋ ਹਾਂ ਪੱਖੀ ਹੁੰਗਾਰਾ ਭਰਿਆ ਗਿਆ।

Related Articles

Leave a Reply

Your email address will not be published. Required fields are marked *

Back to top button