ਡੀਸੀ ਦਫ਼ਤਰ ਦੇ ਸਮੂਹ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤੀ ਵਿਦਾਇਗੀ ਪਾਰਟੀ
ਫ਼ਿਰੋਜ਼ਪੁਰ ਵਿਚ ਬਿਤਾਏ ਪਲਾਂ ਨੂੰ ਹਮੇਸ਼ਾ ਯਾਦ ਰੱਖਾਂਗਾ-ਡਿਪਟੀ ਕਮਿਸ਼ਨਰ
ਫਿਰੋਜ਼ਪੁਰ 15 ਜੂਨ 2020
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਕੁਲਵੰਤ ਸਿੰਘ ਨੂੰ ਸੋਮਵਾਰ ਨੂੰ ਸਮੂਹ ਡੀਸੀ ਦਫ਼ਤਰ ਦੇ ਅਧਿਕਾਰੀਆਂ ਤੇ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤੁਹਾਡੇ ਵੱਲੋਂ ਅੱਜ ਇਸ ਵਿਦਾਇਗੀ ਪਾਰਟੀ ਰਾਹੀਂ ਜੋ ਮਾਣ ਦਿੱਤਾ ਗਿਆ ਹੈ, ਉਹ ਮੈਂ ਹਮੇਸ਼ਾ ਯਾਦ ਰੱਖਾਂਗਾ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਬਿਤਾਏ ਆਪਣੇ ਪਲਾਂ ਨੂੰ ਯਾਦ ਕਰਦਿਆਂ ਆਪਣਾ ਤਜਰਬਾ ਸਾਂਝਾ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਬਹੁਤ ਹੀ ਮਿਹਨਤੀ ਸਟਾਫ਼ ਹੋਣ ਕਰਕੇ ਉਨ੍ਹਾਂ ਨੂੰ ਕੰਮਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬਿਤਾਇਆ ਹਰ ਪਲ ਉਹ ਹਮੇਸ਼ਾ ਯਾਦ ਰੱਖਣਗੇ ਕਿਉਂਕਿ ਉਨ੍ਹਾਂ ਨੇ ਪਹਿਲੀ ਵਾਰ ਫਿਰੋਜ਼ਪੁਰ ਵਿਖੇ ਹੀ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਜੋ ਵੀ ਲੋਕ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਆਉਂਦੇ ਹਨ ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤਾ ਜੋ ਲੋਕਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਅਕਸ ਹੋਰ ਮਜ਼ਬੂਤ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਰਵਿੰਦਰ ਸਿੰਘ ਅਤੇ ਸਮੂਹ ਦਫ਼ਤਰੀ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਸ਼ਲਾਘਾਯੋਗ ਕੰਮਾਂ ਦੀ ਕਾਫੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਤੁਹਾਡੇ ਨਾਲ ਬਿਤਾਏ ਹਰ ਪਲ ਸਾਨੂੰ ਹਮੇਸ਼ਾ ਯਾਦ ਰਹਿਣਗੇ।