Ferozepur News

ਦਾਜ 'ਚ ਕਾਰ ਤੇ ਸੋਨੇ ਆਦਿ ਦੀ ਮੰਗ ਕਰਨ ਦੇ ਦੋਸ਼ 'ਚ 3 ਖਿਲਾਫ ਮਾਮਲਾ ਦਰਜ

dowryਫਿਰੋਜ਼ਪੁਰ 20 ਮਾਰਚ (ਏ. ਸੀ. ਚਾਵਲਾ) : ਦਾਜ ਵਿਚ ਕਾਰ ਤੇ ਸੋਨੇ ਆਦਿ ਦੀ ਮੰਗ ਕਰਨ ਦੇ ਦੋਸ਼ ਵਿਚ ਥਾਣਾ ਵੋਮੈਨ ਫਿਰੋਜ਼ਪੁਰ ਦੀ ਪੁਲਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਵੋਮੈਨ ਫਿਰੋਜ਼ਪੁਰ ਦੇ ਇੰਸਪੈਕਟਰ ਬੋਹੜ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਮਨਦੀਪ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਝੋਕ ਜ਼ਿਲ•ਾ ਫਰੀਦਕੋਟ ਨੇ ਸ਼ਿਕਾਇਤ ਕੀਤੀ ਹੈ ਕਿ ਉਸ ਦਾ ਵਿਆਹ ਕੁਝ ਸਮਾਂ ਪਹਿਲਾ ਰਾਜਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨਾਜ਼ੂ ਸ਼ਾਹ ਮਿਸ਼ਰੀ ਵਾਲਾ ਨਾਲ ਹੋਇਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਸਹੂਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਹੈ ਅਤੇ ਦਾਜ ਵਿਚ ਕਾਰ ਤੇ ਸੋਨੇ ਆਦਿ ਦੀ ਮੰਗ ਕਰਦੇ ਹਨ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਤਾਬਿਕ ਬਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਮਨਜੀਤ ਕੌਰ ਪਤਨੀ ਬਲਵੰਤ ਸਿੰਘ ਵਾਸੀਅਨ ਨਾਜੂ ਸ਼ਾਹ ਮਿਸ਼ਰੀ ਵਾਲਾ ਦੇ ਖਿਲਾਫ 498 ਏ, 34 ਆਈ ਪੀ ਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button