ਦਿ ਕਾਲਸ ਫੋਰਥ ਗੋਰਮਿੰਟ ਇਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਤੋਂ ਕੱਚੇ ਮੁਲਾਜਮਾ ਨੂੰ ਪੱਕੇ ਕਰਨ ਦੀ ਕੀਤੀ ਮੰਗ
ਕਿਹਾ ਕਿ ਪੰਜਾਬ ਸਰਕਾਰ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਸਮੇਤ ਮੁਲਾਜਮਾਂ ਦੀਆਂ ਵੱਖ-ਵੱਖ ਮੰਗਾਂ ਵੱਲ ਦੇਵੇ ਧਿਆਨ

ਫਿਰੋਜ਼ਪੁਰ 31 ਮਈ 2022 : ਪੰਜਾਬ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਇਜ਼ ਯੂਨੀਅਨ ਵੱਲੋਂ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਇਹ ਜਾਣਕਾਰੀ ਦੀ ਕਲਾਸ ਫੋਰ ਗੋਰਮਿੰਟ ਇੰਪਲਾਇਜ਼ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦਦ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਮੁਲਾਜਮਾਂ ਨੂੰ ਪੇ-ਕਮਿਸ਼ਨ ਦਿੱਤਾ ਗਿਆ ਸੀ ਜਿਸ ਵਿਚਜਿਸ ਵਿੱਚ ਬਹੁਤ ਸਾਰੀਆਂ ਖਾਮੀਆਂ ਪਾਈਆਂ ਗਈਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿਚਚੋਣਾਂ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ ਹੈ ਉਨ੍ਹਾਂ ਪੰਜਾਬ ਸਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਤੇ ਖਜਾਨਾ ਮੰਤਰੀ ਨੂੰ ਕਿਹਾ ਕਿ ਮੁਲਾਜ਼ਮਾਂ ਦੇ ਅਧੂਰੇ ਪਏ ਕਮਿਸ਼ਨ ਨੂੰ ਪੂਰਾ ਕੀਤਾ ਜਾਵੇ ਅਤੇ ਕਮਿਸ਼ਨ ਦਾ ਏਰੀਅਰ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਜਲਦੀ ਹੀ ਪੱਕਾ ਕਰੇ, ਪੰਜਾਬ ਮੁਲਾਜ਼ਮਾਂ ਤੇ 200 ਰੁਪਏ ਦਾ ਵਿਕਾਸ ਟੈਕਸ ਦਾ ਫ਼ੈਸਲਾ ਵਾਪਸ ਲਵੇ , ਪੈਰਾ ਪੈਰਾਮੈਡੀਕਲ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ, ਡੀ.ਏ ਦਾ ਏਰੀਅਰ ਦਿੱਤਾ ਜਾਵੇ ਸਮੇਤ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਪੂਰੀਆਂ ਕੀਤੀਆਂ ਜਾਣ।