ਦੇਵ ਸਮਾਜ ਕਾਲਜ ਦੇ ਵਿਦਿਆਰਥਣ ਨੇ ਐਮ. ਏ. ਇਤਿਹਾਸ ਚੌਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪੰਜਾਬ ਯੂਨੀਵਰਸਟੀ ਚੰਡੀਗੜ੍ਹ ਦੇ ਟਾਪਰਸ ਦੀ ਸੂਚੀ ਵਿੱਚ ਵਿਦਿਆਰਥਣਾਂ ਦਾ ਨਾਮ
ਦੇਵ ਸਮਾਜ ਕਾਲਜ ਦੇ ਵਿਦਿਆਰਥਣ ਨੇ ਐਮ. ਏ. ਇਤਿਹਾਸ ਚੌਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪੰਜਾਬ ਯੂਨੀਵਰਸਟੀ ਚੰਡੀਗੜ੍ਹ ਦੇ ਟਾਪਰਸ ਦੀ ਸੂਚੀ ਵਿੱਚ ਵਿਦਿਆਰਥਣਾਂ ਦਾ ਨਾਮ
ਫਿਰੋਜ਼ਪੁਰ, 1.9.2023: ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਪੰਜਾਬ ਯੂਨੀਵਰਸਿਟੀ ਦਾ ਏ+ ਗ੍ਰੇਡ ਪ੍ਰਾਪਤ ਦੇਵ ਸਮਾਜ ਕਾਲਜ ਕਾਲਜ ਫਿਰੋਜ਼ਪੁਰ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਡਾ. ਸੰਗੀਤਾ ਪ੍ਰਿੰਸੀਪਲ ਦੀ ਅਗਵਾਈ ਵਿੱਚ ਨਿਰੰਤਰ ਅਗਰਸਰ ਹੈ। ਇਸੇ ਲੜੀ ਤਹਿਤ ਇਸ ਕਾਲਜ ਦੇ ਇਤਿਹਾਸ ਵਿਭਾਗ ਦੇ ਐਮ.ਏ. ਇਤਿਹਾਸ, ਚੋਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਸਰਵਸ਼੍ਰੇਸ਼ਠ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾ ਵਿੱਚੋਂ ਸੰਦੀਪ ਕੌਰ ਅਤੇ ਬਲਜੀਤ ਕੌਰ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਇਤਿਹਾਸ ਵਿਭਾਗ ਦੇ ਮੁਖੀ ਡਾ. ਅਮਿਤ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਮ.ਏ. ਇਤਿਹਾਸ ਚੌਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀ ਵਿਦਿਆਰਥਣ ਸੰਦੀਪ ਕੌਰ ਨੇ ਯੂਨੀਵਰਸਿਟੀ ਪੱਧਰ ਤੇ ਚੋਥਾ ਅਤੇ ਬਲਜੀਤ ਕੌਰ ਨੇ ਨੋਵਾ ਸਥਾਨ ਪ੍ਰਾਪਤ ਕਰਕੇ ਸੰਸਥਾਂ ਦਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਇਹ ਵੀ ਕਿਹਾ ਕਿ ਪੜ੍ਹਾਈ ਵਿੱਚ ਅੱਵਲ ਰਹਿਣ ਵਾਲੀਆ ਵਿਦਿਆਰਥਣਾਂ ਦਾ ਸਾਰਾ ਵਿਹਲਾ ਸਮਾਂ ਲਾਇਬ੍ਰੇਰੀ ਵਿਚ ਗੁਜ਼ਰਦਾ ਸੀ।
ਇਸ ਮੌਕੇ ਪ੍ਰਿੰਸੀਪਲ ਡਾ. ਸੰਗੀਤਾ ਨੇ ਇਸ ਮੌਕੇ ਦੱਸਦਿਆ ਕਿਹਾ ਕਿ ਦੇਵ ਸਮਾਜ ਕਾਲਜ ਫਾਰ ਵੋਮੈਨ ਫਿਰੋਜ਼ਪੁਰ ਦਾ ਆਪਣਾ ਇੱਕ ਸ਼ਾਨਦਾਰ ਇਤਿਹਾਸ ਹੈ । ਇੱਥੋਂ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿਚ ਹਮੇਸ਼ਾ ਸਫਲਤਾ ਦੇ ਝੰਡੇ ਗੱਡੇ ਹਨ। ਉਹਨਾਂ ਵਿਦਿਆਰਥਣ ਸੰਦੀਪ ਕੌਰ ਅਤੇ ਬਲਜੀਤ ਕੌਰ ਨੂੰ ਵਧਾਈ ਦਿੱਤੀ । ਉਹਨਾਂ ਇਹ ਵੀ ਕਿਹਾ ਕਿ ਵਿਦਿਆਰਥਣਾਂ ਦੀ ਸਖਤ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਸਦਕਾ ਜੋ ਪੁਜੀਸ਼ਨ ਹਾਸਿਲ ਕੀਤੀ ਹੈ ਉਹ ਕਾਲਜ ਦੇ ਨਾਲ ਨਾਲ ਮਾਪਿਆ ਲਈ ਵੀ ਮਾਣ ਵਾਲੀ ਗੱਲ ਹੈ। ਦ੍ਰਿੜ ਇਰਾਦੇ ਨਾਲ ਕੀਤੀ ਮਿਹਨਤ ਸਾਬਿਤ ਕਦਮੀ ਅੱਗੇ ਵਧਣ ਵਿੱਚ ਸਹਾਈ ਹੁੰਦੀ ਹੈ। ਇਸ ਮੌਕੇ ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਜੀ ਢਿੱਲੋਂ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ।