ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੁਆਰਾ ਹਿੰਦੀ ਵਿਭਾਗ ਦੁਆਰਾ ਰਾਸ਼ਟਰੀ ਵੈਬੀਨਾਰ ਦਾ ਆਯੋਜਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੁਆਰਾ ਹਿੰਦੀ ਵਿਭਾਗ ਦੁਆਰਾ ਰਾਸ਼ਟਰੀ ਵੈਬੀਨਾਰ ਦਾ ਆਯੋਜਨ
Ferozepur, 6.5.2021: ਦੇਵ ਸਮਾਜ ਕਾਲਜ ਫਾਰ ਵੋਮੈਨ ਪ੍ਰਿੰੰਸੀਪਲ ਡਾ. ਰਮਨੀਤਾ ਸ਼ਾਰਦਾ ਦੀ ਯੋਗ ਅਗਵਾਈ ਵਿਚ ਅਕਾਦਮਿਕ ਖੇਤਰ ਵਿੱਚ ਆਏ ਦਿਨ ਨਵੀਆਂ ਸਿਖਰਾਂ ਛੋਹ ਰਿਹਾ ਹੈ ।ਇਸੇ ਕੜੀ ਤਹਿਤ ਬੀਤੇ ਦਿਨ ਕਾਲਜ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵੱਲੋਂ ਇਕ ਰੋਜ਼ਾ ਨੈਸ਼ਨਲ ਵੇੈਬੀਨਾਰ ਕਰਵਾਇਆ ਗਿਆ। ਜਿਸ ਦਾ ਮੁੱਖ ਵਿਸ਼ਾ ‘ਹਿੰਦੀ ਉਪਨਿਆਸ : ਵਿਵਿਧ ਆਯਾਮ* ਸੀ। ਜਿਸ ਵਿੱਚ ਮੁੱਖ ਵਕਤਾ ਦੇ ਰੂਪ ਵਿਚ ਡਾ ਦਇਆ ਨੰਦ ਗੌਤਮ, ਐਸੋਸੀਏਟ ਪ੍ਰੋਫ਼ੈਸਰ, ਰਿਟਾਇਰਡ ਹਿੰਦੀ ਵਿਭਾਗ, ਰਾਜਕੀਆ ਮਹਾਂਵਿਦਿਆਲਿਆ, ਪਨਾਰਸਾ ਜ਼ਿਲ੍ਹਾ ਮੰਡੀ ਹਿਮਾਚਲ ਪ੍ਰਦੇਸ਼ ਸ਼ਾਮਲ ਹੋਏ।
ਉਨ੍ਹਾਂ ਨੇ ਆਪਣੇ ਵਿਖਿਆਨ ਵਿਚ ਡਾ. ਦਯਾਨੰਦ ਗੌਤਮ ਦੇ ਹਿੰਦੀ ਉਪਨਿਆਸ ਸਾਹਿਤ ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਹਿੰਦੀ ਉਪਨਿਆਸ ਦੇ ਵਿਕਾਸ ਦਾ ਵਰਨਣ ਕਰਦੇ ਹੋਏ ਹਿੰਦੀ ਦੇ ਪ੍ਰਸਿੱਧ ਨਾਵਲਾਂ ਦੇ ਵਿਭਿੰਨ ਆਯਾਮ ਅਤੇ ਪੱਖਾਂ ਦੀ ਮਹੱਤਵਪੂਰਨ ਜਾਣਕਾਰੀ ਦਿੱਤੀ।
ਨਾਲ ਹੀ ਉਨ੍ਹਾਂ ਨੇ ਸਾਹਿਤ ਅਤੇ ਸਮਾਜ ਦੇ ਆਪਸੀ ਸਬੰਧਾਂ ਬਾਰੇ ਗੱਲ ਕਰਦਿਆਂ ਮਨੁੱਖੀ ਜੀਵਨ ਅਤੇ ਉਪਨਿਆਸ ਸਾਹਿਤ ਦੇ ਆਪਸੀ ਸਬੰਧਾਂ ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਵੈਬੀਨਾਰ ਦੇ ਪ੍ਰਬੰਧਕ ਦੀ ਭੂਮਿਕਾ ਡਾ. ਵਰਿੰਦਰਜੀਤ ਕੌਰ, ਮੁਖੀ, ਹਿੰਦੀ ਵਿਭਾਗ ਨੇ ਅਤੇ ਸੰਚਾਲਕ ਦੀ ਭੂਮਿਕਾ ਵਿਦਿਆਰਥਣ ਅਮਨ ਅਨਿੰਦਰ ਕੌਰ, ਦੇਵ ਸਮਾਜ ਕਾਲਜ ਫ਼ਾਰ ਵੂਮੈਨ ਅਤੇ ਵਿਦਿਆਰਥੀ ਚੰਦਰਪਾਲ ਰਾਜਕੀਆ ਮਹਿੰਦਰਾ ਕਾਲਜ ਪਟਿਆਲਾ ਨੇ ਨਿਭਾਈ ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਮਨੀਤਾ ਸ਼ਾਰਦਾ ਨੇ ਵੈਬੀਨਾਰ ਦੇ ਸਫਲ ਆਯੋਜਨ ਤੇ ਹਿੰਦੀ ਵਿਭਾਗ ਦੇ ਮੁਖੀ ਡਾ ਵਰਿੰਦਰਜੀਤ ਅਤੇ ਵਿਭਾਗੀ ਅਧਿਆਪਕਾਂ ਨੂੰ ਵਧਾਈ ਦਿੱਤੀ। ਸ਼੍ਰੀ ਨਿਰਮਲ ਸਿੰਘ ਢਿੱਲੋਂ, ਚੇਅਰਮੈਨ, ਦੇਵ ਸਮਾਜ ਕਾਲਜ ਨੇ ਇਸ ਮੌਕੇ ਵਿਭਾਗ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ।