ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਐਮ.ਐਸ.ਸੀ. ਜੋਲੋਜੀ (ਪਹਿਲੇ ਸਮੈਸਟਰ) ਦੀ ਪ੍ਰੀਖਿਆ ਵਿੱਚ ਰਿਹਾ ਸ਼ਾਨਦਾਰ ਪ੍ਰਦਰਸ਼ਨ
ਯੂਨੀਵਰਸਿਟੀ ਦੇ ਟਾਪਰਾਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਦਾ ਨਾਂ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਐਮ.ਐਸ.ਸੀ. ਜੋਲੋਜੀ (ਪਹਿਲੇ ਸਮੈਸਟਰ) ਦੀ ਪ੍ਰੀਖਿਆ ਵਿੱਚ ਰਿਹਾ ਸ਼ਾਨਦਾਰ ਪ੍ਰਦਰਸ਼ਨ
– ਯੂਨੀਵਰਸਿਟੀ ਦੇ ਟਾਪਰਾਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਦਾ ਨਾਂ
ਫ਼ਿਰੋਜ਼ਪੁਰ , 26.10.2022: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਐਮ.ਐਸ.ਸੀ. ਜੋਲੋਜੀ (ਪਹਿਲੇ ਸਮੈਸਟਰ) ਦੀ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਵਧੀਆ ਰਿਹਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਐਮ.ਐਸ.ਸੀ. ਜੋਲੋਜੀ ਪਹਿਲੇ ਸਮੈਸਟਰ ਦੀ ਵਿਦਿਆਰਥਣ ਰਾਬੀਆਂ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਕਾਲਜ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਹੈ |
ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਰਹਿਨੁਮਾਈ ਅਤੇ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਦੇ ਉਚਿਤ ਦਿਸ਼ਾ ਨਿਰਦੇਸ਼ਨ ਹੇਠ ਸੰਸਥਾ ਦਿਨ-ਰਾਤ ਤਰੱਕੀ ਦੇ ਰਾਹ ‘ਤੇ ਚੱਲ ਰਹੀ ਹੈ | ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਇਸ ਮੌਕੇ ਬੋਲਦਿਆ ਕਿਹਾ ਕਿ ਵਿਦਿਆਰਥਣ ਰਾਬੀਆਂ ਵੱਲੋਂ ਸਖ਼ਤ ਮਿਹਨਤ ਦੇ ਬਲਬੂਤੇ ’ਤੇ ਹਾਸਲ ਕੀਤੀ ਸਫ਼ਲਤਾ ਸ਼ਲਾਘਾਯੋਗ ਹੈ। ਇਸ ਦੌਰਾਨ ਜੋਲੋਜੀ ਵਿਭਾਗ ਦੀ ਮੁਖੀ ਡਾ. ਮੋਕਸ਼ੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇ ਟਾਪਰਾਂ ਵਿੱਚ ਵਿਦਿਆਰਥਣ ਨੇ ਐਮ.ਐਸ.ਸੀ. ਜੋਲੋਜੀ, ਪਹਿਲੇ ਸਮੈਸਟਰ ਵਿੱਚ ਟਾਪ-10 ਵਿੱਚ ਸਥਾਨ ਹਾਸਿਲ ਕਰਕੇ ਕਾਲਜ ਅਤੇ ਆਪਣਾ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ ।
ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਜੋਲੋਜੀ ਵਿਭਾਗ ਦੇ ਮੁਖੀ ਡਾ. ਮੌਕਸ਼ੀ ਅਤੇ ਡਾ. ਰਮਨੀਕ ਕੌਰ ਅਸਿਸਟੈਂਟ ਪ੍ਰੋਫੈਸਰ ਅਤੇ ਵਿਭਾਗ ਦੇ ਹੋਰ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਨੇ ਵੀ ਵਿਦਿਆਰਥਣ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।