Ferozepur News

ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਵਿਖੇ ਦੇਰ ਸ਼ਾਮ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ

ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜਪੁਰ ਸਮੇਤ 60 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ

ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਵਿਖੇ ਦੇਰ ਸ਼ਾਮ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ

ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਵਿਖੇ ਦੇਰ ਸ਼ਾਮ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ

 ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜਪੁਰ ਸਮੇਤ 60 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ

ਫਿਰੋਜਪੁਰ, 27-4-2024: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਵਿਖੇ 26-4-2024 ਸ਼ਾਮ ਨੂੰ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿੱਚ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਪਰਗਟ ਸਿੰਘ ਬਰਾੜ ਸਮੇਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੈੜਾਂ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਜੀ ਢਿੱਲੋਂ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ  ਅਗਵਾਈ ‘ਚ ਹੋਏ ਇਸ ਸਮਾਗਮ ‘ਚ ਜ਼ਿਲ੍ਹੇ ਦੇ 60 ਦੇ ਕਰੀਬ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਨਮਾਨ ਵੰਡ ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸੁਆਗਤੀ ਗੀਤ ਨਾਲ ਕੀਤੀ ਗਈ। ਇਸ ਦੌਰਾਨ ਪ੍ਰਿੰਸਪਲ ਡਾ. ਸੰਗੀਤਾ ਨੇ ਮੁੱਖ ਮਹਿਮਾਨ ਸ. ਪਰਗਟ ਸਿੰਘ ਬਰਾੜ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ | ਸਮਾਗਮ ਵਿੱਚ ਪੁੱਜੇ ਮੁੱਖ ਮਹਿਮਾਨ ਡਿਪਟੀ ਡੀ.ਈ.ਓ ਸ਼੍ਰੀ ਪਰਗਟ ਸਿੰਘ ਬਰਾੜ ਨੇ ਕਿਹਾ ਕਿ ਕਾਲਜ ਵਿੱਚ ਪੜ੍ਹੇ ਬਿਨਾਂ ਸਿੱਖਿਆ ਦਾ ਮੁੱਢਲਾ ਗਿਆਨ ਪ੍ਰਾਪਤ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਿਨੋਂ ਦਿਨ ਬਹੁਤ ਮਹਿੰਗੀ ਹੁੰਦੀ ਜਾ ਰਹੀ ਹੈ। ਜੇਕਰ ਸਰਕਾਰੀ ਜਾਂ ਸਹਾਇਤਾ ਪ੍ਰਾਪਤ ਕਾਲਜ ਨਾ ਹੁੰਦੇ ਤਾਂ ਬਹੁਤੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ। ਉਹਨਾਂ ਕਿਹਾ ਕਿ ਜੇਕਰ ਵਿਦਿਆਰਥੀ ਮਿਹਨਤੀ ਹੋਵੇ ਅਤੇ ਉਸ ਨੂੰ ਸਹੀ ਸੇਧ ਮਿਲੇ ਤਾਂ ਉਹ ਕਿਤੇ ਵੀ ਆਪਣਾ ਰਾਹ ਬਣਾ ਸਕਦਾ ਹੈ। ਇਸ ਦੇ ਨਾਲ ਹੀ ਉਹਨਾਂ ਫਿਰੋਜਪੁਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਪ੍ਰਾਪਤੀਆਂ ਤੇ ਵੀ ਚਾਨਣਾ ਪਾਇਆ ।

 

ਕਾਲਜ ਅਧਿਆਪਿਕਾ ਡਾ. ਰਮਣੀਕ ਕੌਰ ਅਤੇ ਮੈਡਮ ਕਨਿਕਾ ਸਚਦੇਵਾ ਨੇ ਇਸ ਮੌਕੇ ਨੈਸ਼ਨਲ ਸਿੱਖਿਆ ਪਾਲਿਸੀ ਬਾਰੇ ਜਾਣਕਾਰੀ ਸਾਂਝਾ ਕਰਦਿਆ ਕਾਲਜ ਦੇ ਇਤਿਹਾਸ, ਕੋਰਸਾਂ ਅਤੇ ਪ੍ਰਾਪਤੀਆਂ ‘ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਇਸ ਕਾਲਜ ਦੀ ਨੀਂਹ 1934 ਵਿੱਚ ਸਿਰਫ਼ ਤਿੰਨ ਵਿਦਿਆਰਥੀਆਂ ਨਾਲ ਰੱਖੀ ਗਈ ਸੀ, ਜਿੱਥੇ ਅੱਜ ਫ਼ਿਰੋਜ਼ਪੁਰ ਤੋਂ ਇਲਾਵਾ ਆਸ-ਪਾਸ ਦੇ ਜ਼ਿਲ੍ਹਿਆਂ ਦੇ ਹਜ਼ਾਰਾਂ ਵਿਦਿਆਰਥਣਾਂ ਵਿੱਦਿਆ ਗ੍ਰਹਿਣ ਕਰਕੇ ਆਪਣਾ ਭਵਿੱਖ ਉੱਜਵਲ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਆਈ.ਏ.ਐਸ., ਸਿੱਖਿਆ ਸ਼ਾਸਤਰੀ, ਮੈਡੀਕਲ ਅਫ਼ਸਰ ਇਸ ਕਾਲਜ ਦੀ ਦੇਣ ਹਨ। ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਬੰਨ੍ਹ ਕੇ ਰੱਖਿਆ। ਮੰਚ ਸੰਚਾਲਨ ਡਾ.ਪਰਮਵੀਰ ਕੌਰ ਨੇ ਕੀਤਾ।

 

ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਨੇ ਇਸ ਮੌਕੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਸਿੱਖਿਆ ਖੇਤਰ ਦੇ ਮਾਹਿਰ ਅਧਿਆਪਕਾਂ ਨੂੰ ਇੱਕ ਸਾਂਝਾ ਮੰਚ ਮੁਹੱਈਆ ਕਰਵਾਉਣਾ ਹੋ ਜਿੱਥੇ ਉਹ ਮਿਲ ਬੈਠ ਕੇ ਵਿਦਿਆਰਥੀਆਂ  ਦੇ ਸੁਨਹਿਰੀ ਭਵਿੱਖ ਲਈ ਕੁਝ ਨੁਕਤੇ ਵਿਚਾਰ ਸਕਣ । ਸਿੱਖਿਆ ਨੀਤੀ ਵਿੱਚ ਆਈਆਂ ਕਮੀਆਂ ਨੂੰ ਦੂਰ ਕਰਨ ਦੇ ਹੱਲ ਕੱਢ ਸਕਣ । ਵਿਦਿਆਰਥੀਆਂ ਨੂੰ ਸਰੀਰਿਕ ਅਤੇ ਮਾਨਸਿਕ ਤੌਰ ਤੇ ਸਸ਼ਕਤ ਕਰਨ ਲਈ ਕੁਝ ਸਾਂਝੇ ਪ੍ਰੋਗਰਾਮ ਉਲੀਕੇ ਜਾਣ । ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਪ੍ਰੌਗਰਾਮ ਦੇ ਸਫਲ ਆਯੋਜਨ ਤੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।

 

ਇਸ ਮੌਕੇ ਸ਼੍ਰੀ ਐਸ.ਐਸ ਗਿੱਲ , ਮੈਡਮ ਨਵਦੀਪ ਕੌਰ, ਡਾ. ਵੰਦਨਾ ਗੁਪਤਾ, ਡਾ. ਭੂਮਿਦਾ ਸ਼ਰਮਾ, ਸ਼੍ਰੀਮਤੀ ਪਲਵਿੰਦਰ ਕੌਰ, ਡੀਨ ਸੱਭਿਆਚਾਰਕ ਮਾਮਲੇ ਅਤੇ ਫੈਕਲਟੀ ਹਾਜ਼ਰ ਸਨ । ਡਾ. ਕੁਲਬੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

Related Articles

Leave a Reply

Your email address will not be published. Required fields are marked *

Back to top button