ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਹੋਸਟਲ *ਚ *ਉਮੰਗ* ਫਰੈਸ਼ਰ ਨਾਈਟ ਮਨਾਈ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਹੋਸਟਲ *ਚ *ਉਮੰਗ* ਫਰੈਸ਼ਰ ਨਾਈਟ ਮਨਾਈ
ਫਿਰੋਜਪੁਰ , 31.8.2024: ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ A+ ਗ੍ਰੇਡ ਹਾਸਿਲ ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੀ ਛਤਰ-ਛਾਇਆ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਯੋਗ ਅਗਵਾਈ ਹੇਠ ਵਿੱਦਿਅਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਲਗਾਤਾਰ ਅੱਗੇ ਵੱਧ ਰਿਹਾ ਹੈ । ਇਹ ਸੰਸਥਾ 1934 ਤੋਂ ਮਹਿਲਾ ਸਸ਼ਕਤੀਕਰਨ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ। ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੀਆਂ ਹੋਸਟਲ ਵਿਦਿਆਰਥਣਾਂ ਵੱਲੋਂ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਨਾਈਟ ਉਮੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਮ.ਐਲ.ਏ. ਫ਼ਿਰੋਜ਼ਪੁਰ ਸ. ਰਣਬੀਰ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਡਾ. ਅਮਨਦੀਪ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਦੇਵ ਸਮਾਜ ਪ੍ਰਬੰਧਕ ਕਮੇਟੀ ਫ਼ਿਰੋਜ਼ਪੁਰ ਦੇ ਮੈਂਬਰ ਐਡਵੋਕੇਟ ਅਜੇ ਬੱਤਾ, ਮੈਡਮ ਸੁਨੀਤਾ ਰੰਗਬੁੱਲਾ, ਮੈਡਮ ਪ੍ਰਿਤਪਾਲ ਕੌਰ ਹਾਜ਼ਰ ਸਨ ।
ਆਏ ਹੋਏ ਮਹਿਮਾਨਾਂ ਨੂੰ ਦੇਵ ਸਮਾਜ ਪ੍ਰਬੰਧਕ ਕਮੇਟੀ ਫ਼ਿਰੋਜ਼ਪੁਰ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਹੋਸਟਲ ਦੇ ਵਿਦਿਆਰਥੀਆਂ ਨੇ ਹੋਸਟਲ ਲਾਈਫ ਤੇ ਗਰੁੱਪ ਡਾਂਸ, ਸੋਲੋ ਡਾਂਸ, ਸਕਿੱਟ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵੱਲੋਂ ਇੱਕ ਫੈਸ਼ਨ ਸ਼ੋਅ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥਣ ਮਹਿਕਪ੍ਰੀਤ ਕੌਰ ਨੂੰ ਮਿਸ ਫਰੈਸ਼ਰ, ਸੁਖਮਨੀ ਭੁੱਲਰ ਨੂੰ ਮਿਸ ਚਾਰਮਿੰਗ ਅਤੇ ਹਰਨੂਰ ਕੌਰ ਨੂੰ ਬਿਊਟੀ ਵਿਦ ਬਰੇਨ, ਮੋਸਟ ਫਰੈਂਡਲੀ ਟੈਗਸ ਨਾਲ ਸਨਮਾਨਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ. ਰਣਬੀਰ ਸਿੰਘ ਭੁੱਲਰ ਨੇ ਸਟੇਜ ਤੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਇਸ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਵਿਦਿਆਰਥਣਾਂ ਨੂੰ ਕਾਲਜ ਵਿੱਚ ਪੜ੍ਹਾਈ ਦੇ ਨਾਲ-ਨਾਲ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਇਸ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਦੇਸ਼-ਵਿਦੇਸ਼ ਵਿੱਚ ਪ੍ਰਾਪਤੀਆਂ ਕਰਕੇ ਇਸ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਕਾਲਜ ਪ੍ਰਿੰਸਪਲ ਡਾ: ਸੰਗੀਤਾ ਨੇ ਕਿਹਾ ਕਿ ਹੋਸਟਲ ਲਾਈਫ਼ ਵਿਦਿਆਰਥਣਾਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ ਜਿਸ ਵਿਚ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰਦੇ ਹੋਏ ਇਕੱਠੇ ਰਹਿਣਾ ਸਿੱਖਦੀਆਂ ਹਨ ।
ਉਨ੍ਹਾਂ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਾਲਜ ਦੇ ਹੋਸਟਲ ਵਾਰਡਨ ਮੈਡਮ ਅਨੂ ਨੰਦਾ ਨੂੰ ਇਸ ਸਫ਼ਲ ਸਮਾਗਮ ਲਈ ਵਧਾਈ ਦਿੱਤੀ। ਇਸ ਪ੍ਰੋਗਰਾਮ ਵਿੱਚ ਹੋਸਟਲ ਦੇ ਵਿਦਿਆਰਥੀ ਨੇ ਦੱਸਿਆ ਕਿ ਸਾਨੂੰ ਇੱਥੇ ਘਰ ਵਰਗਾ ਮਾਹੌਲ ਮਿਲਿਆ ਹੈ। ਦੇਵ ਸਮਾਜ ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਜੀ ਢਿੱਲੋਂ ਨੇ ਸੁੱਭ ਕਾਮਨਾਵਾਂ ਦਿੱਤੀਆਂ।