ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਵਿਚ ਪੰਜਾਬੀ ਵਿਭਾਗ ਦੁਆਰਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ’ਤੇ ਆਨਲਾਈਨ ਪ੍ਰਤੀਯੋਗਿਤਾ ਦਾ ਆਯੋਜਨ
ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਵਿਚ ਪੰਜਾਬੀ ਵਿਭਾਗ ਦੁਆਰਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ’ਤੇ ਆਨਲਾਈਨ ਪ੍ਰਤੀਯੋਗਿਤਾ ਦਾ ਆਯੋਜਨ
ਫਿਰੋਜ਼ਪੁਰ, 22.2.2021: ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਵਿਚ ਪ੍ਰਿੰਸੀਪਲ ਡਾ। ਰਮਣੀਤਾ ਸ਼ਾਰਦਾ ਦੀ ਯੋਗ ਅਗਵਾਈ ਅਧੀਨ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੁਆਰਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਸੰਬੰਧ ਵਿਚ ਆਨਲਾਈਨ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਭਾਗ ਦੀਆਂ ਵਿਦਿਆਰਥਣਾਂ ਨੇ ਵਧੑਚੜ੍ਹ ਕੇ ਹਿੱਸਾ ਲਿਆ। ਪ੍ਰਤੀਯੋਗਿਤਾ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਦੁਆਰਾ ਮਾਤ ਭਾਸ਼ਾ ਦੀ ਮਹੱਤਤਾ ਅਤੇ ਇਸਦੇ ਪ੍ਰਤੀ ਆਪਣੀ ਭਾਵਨਾਵਾਂ ਅਤੇ ਪਿਆਰ ਨੂੰ ਪ੍ਰਦਰਸ਼ਿਤ ਕਰਦੇ ਬਹੁਤ ਹੀ ਸ਼ਾਨਦਾਰ ਪੋਸਟਰ ਬਣਾਏ ਗਏ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ। ਰਮਣੀਤਾ ਸ਼ਾਰਦਾ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਮਾਤ ਭਾਸ਼ਾ ਕਿਸੇ ਸਮਾਜ ਦੇ ਵਜੂਦ ਦਾ ਪ੍ਰਮਾਣ ਹੁੰਦੀ ਹੈ। ਜਿਸਦੇ ਮਾਧਿਅਮ ਨਾਲ ਉਹ ਸਮਾਜ ਆਪਣੀ ਵਿਰਾਸਤ ਨੂੰ ਜਿਉਂਦਾ ਰੱਖਦਾ ਹੈ ਅਤੇ ਆਪਣੀ ਪਹਿਚਾਣ ਸਥਾਪਿਤ ਕਰਦਾ ਹੈ। ਡਾ। ਸ਼ਾਰਦਾ ਨੇ ਅੱਗੇ ਕਿਹਾ ਕਿ ਮਾਤ ਭਾਸ਼ਾ ਦੇ ਪ੍ਰਤੀ ਸਨਮਾਨ ਅਤੇ ਅਸਤਿਤਵ ਨੂੰ ਹੋਰ ਮਜ਼ਬੂਤ ਬਨਾਉਣ ਦੇ ਲਈ ਸਾਨੂੰ ਸਾਰਿਆਂ ਨੂੰ ਸਮੂਹਿਕ ਰੂਪ ਵਿਚ ਭਰਪੂਰ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੁਆਰਾ ਆਯੋਜਿਤ ਆਨਲਾਈਨ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦੇ ਸਫਲ ਆਯੋਜਨ ਤੇ ਪੂਰੇ ਵਿਭਾਗ ਨੂੰ ਵਧਾਈ ਦਿੱਤੀ। ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ, ਚੇਅਰਮੈਨ, ਦੇਵ ਸਮਾਜ ਕਾਲਜ ਫਾਰ ਵੂਮੈਨ, ਨੇ ਇਸ ਅਵਸਰ ਤੇ ਵਿਭਾਗ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।