ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਸ਼ਹਿਰ ਵਿੱਚ ਇੰਡੰਕਸ਼ਨ ਪ੍ਰੋਗਰਾਮ ਕਰਵਾਇਆ ਗਿਆ
ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਸ਼ਹਿਰ ਵਿੱਚ ਇੰਡੰਕਸ਼ਨ ਪ੍ਰੋਗਰਾਮ ਕਰਵਾਇਆ ਗਿਆ
ਫਿਰੋਜ਼ਪੁਰ, 6.9.2022: ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਦੀ ਰਹਿਨੁਮਾਈ ਵਿੱਚ ਤਰੱਕੀ ਦੇ ਰਾਹ ਤੇ ਨਿਰੰਤਰ ਅਗਰਸਰ ਹੈ। ਇਸੇ ਕੜੀ ਤਹਿਤ ਕਾਲਜ ਦੇ ਡੀਨ, ਅਕੈਡਮਿਕ ਡਾ. ਵੰਦਨਾ ਗੁਪਤਾ ਅਤੇ ਡੀਨ ਸਟੂਡੈਂਟ ਵੈਲਫੇਅਰ ਡਾ. ਭੂਮਿਦਾ ਸ਼ਰਮਾ ਵੱਲੋਂ ਕਾਲਜ ਦੇ ਪਹਿਲੇ ਸਾਲ ਦੇ ਸਾਰੇ ਵਿਦਿਆਰਥੀਆਂ ਲਈ ਇੰਡੰਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਦੇਵ ਸਮਾਜ ਦੇ ਭਜਨ ਨਾਲ ਅਤੇ ਡਾ. ਭੂਮਿਦਾ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਜੀ-ਆਇਆ ਕਹਿੰਦਿਆਂ ਕੀਤੀ ਗਈ । ਇਸ ਮੌਕੇ ਬੋਲਦਿਆਂ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਕਿਹਾ ਕਿ ਅਕਾਦਮਿਕਤਾ ਦੇ ਨਾਲ-ਨਾਲ ਦੇਵ ਸਮਾਜ ਕਾਲਜ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਲਈ ਸਮੇਂ-ਸਮੇਂ ਉਹਨਾਂ ਨੂੰ ਬਹੁਤ ਸਾਰੇ ਮੌਕੇ ਪ੍ਰਦਾਨ ਕਰਦਾ ਹੈ। ਜਿੱਥੇ ਉਹ ਆਪਣੀਆਂ ਵੱਖਰੀਆਂ ਯੋਗਤਾਵਾਂ ਨਾਲ ਵਿਕਾਸ ਦੀਆ ਨਵੀਆਂ ਬੁਲੰਦੀਆਂ ਛੂਹ ਸਕਦੇ ਹਨ ।
ਇਸ ਦੇ ਨਾਲ ਹੀ ਉਹਨਾਂ ਵਿਦਿਆਰਥੀਆਂ ਨੂੰ ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵੀ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਕਾਲਜ ਪੱਧਰ ਤੇ ਚੱਲ ਰਹੇ ਐਨ.ਸੀ.ਸੀ., ਐਨ.ਐਸ.ਐਸ., ਏਕ ਭਾਰਤ ਸ਼੍ਰੇਸ਼ਠ ਭਾਰਤ, ਸੈਟ੍ਰਲ ਐਸੋਸੀਏਸ਼ਨ, ਯੂਥ ਵੈਲਫੇਅਰ ਕਲੱਬ, ਸਪੋਰਟਸ, ਯੂ.ਬ.ਏ, ਰੈੱਡ ਰਿਬਨ ਅਤੇ ਬਡੀ ਗਰੁੱਪ ਦੇ ਇੰਚਾਰਜਾ ਦੁਆਰੇ ਇਹਨਾਂ ਬਾਰੇ ਜਾਣਕਾਰੀ ਮਹੁੱਈਆ ਕਰਵਾਈ ਗਈ। ਜਿਨ੍ਹਾਂ ਵਿੱਚ ਵਿਦਿਆਰਥੀ ਆਪਣੀ ਰੁਚੀ ਅਨੁਸਾਰ ਸ਼ਾਮਿਲ ਹੋ ਸਕਦੇ ਹਨ।
ਇਸ ਮੌਕੇ ਮੈਡਮ ਰਾਬੀਆ ਦੁਆਰਾ ਮੰਚ ਸੰਚਾਲਨ ਕਰਦਿਆ ਕਾਲਜ ਦੀਆਂ ਪ੍ਰਾਪਤੀਆ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ । ਇਸ ਮੌਕੇ ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋ ਜੀ ਨੇ ਕਾਲਜ ਵਿੱਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾ ਦਿੱਤੀਆਂ ।