ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੇ ਜਨਮ ਦਿਵਸ ਮੌਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਬਾਲ ਦਿਵਸ: ਚਮਕੌਰ ਸਿੰਘ
ਸਕੂਲਾਂ ਵਿੱਚ ਪਹੁੰਚ ਕਰਕੇ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਕੀਤਾ ਪ੍ਰੇਰਿਤ
ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੇ ਜਨਮ ਦਿਵਸ ਮੌਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਬਾਲ ਦਿਵਸ: ਚਮਕੌਰ ਸਿੰਘ
ਸਕੂਲਾਂ ਵਿੱਚ ਪਹੁੰਚ ਕਰਕੇ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਕੀਤਾ ਪ੍ਰੇਰਿਤ
ਫਿਰੋਜ਼ਪੁਰ, 15 ਨਵੰਬਰ 2022:
ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ‘ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਾਲ ਦਿਵਸ ਮਨਾਇਆ ਗਿਆ। ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਬਾਲ ਦਿਵਸ ਮਨਾਉਂਦੇ ਹੋਏ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਇਸ ਦੌਰਾਨ ਸ. ਚਮਕੌਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਫਿਰੋਜ਼ਪੁਰ ਅਤੇ ਸ੍ਰੀ ਕੋਮਲ ਅਰੋੜਾ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਫਿਰੋਜ਼ਪੁਰ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਸ. ਚਮਕੌਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ ਪੀਰ ਇਸਮਾਇਲ ਖਾਂ ਅਤੇ ਸ.ਸ.ਸ. ਸਕੂਲ ਸ਼ੇਰ ਖਾਂ, ਸਕੂਲ ਦੇ ਮੈਗਜ਼ੀਨ ਲੋਕ ਅਰਪਿਤ ਕੀਤੇ ਗਏ।
ਇਸ ਮੌਕੇ ਸ੍ਰੀਮਤੀ ਰੁਪਿੰਦਰ ਕੌਰ ਪ੍ਰਿੰਸੀਪਲ ਸ.ਸ.ਸ. ਸਕੂਲ ਸ਼ੇਰ ਖਾਂ, ਸ੍ਰੀਮਤੀ ਸੋਨੀਆ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਪੀਰ ਇਸਮਾਇਲ ਖਾਂ, ਸ੍ਰੀ ਦਿਨੇਸ਼ ਕੁਮਾਰ, ਸ੍ਰੀ ਸੁਖਚੈਨ ਸਿੰਘ, ਸ: ਗੁਰਪ੍ਰੀਤ ਸਿੰਘ, ਬੀ.ਐਮ. ਸਾਇੰਸ ਆਦਿ ਵੀ ਹਾਜ਼ਰ ਸਨ।