ਦੋਵਾਂ ਫੋਰਮਾ KMM ਤੇ SKM (ਗੈਰ ਰਾਜਨੀਤਿਕ) ਵੱਲੋਂ ਦਿੱਤੇ ਸੱਦੇ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਫਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਦਿੱਤਾ ਕਿਸਾਨਾਂ ਮਜ਼ਦੂਰਾਂ ਦੀਆਂ ਲਟਕ ਰਹੀਆਂ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ
ਦੋਵਾਂ ਫੋਰਮਾ KMM ਤੇ SKM (ਗੈਰ ਰਾਜਨੀਤਿਕ) ਵੱਲੋਂ ਦਿੱਤੇ ਸੱਦੇ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਫਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਦਿੱਤਾ ਕਿਸਾਨਾਂ ਮਜ਼ਦੂਰਾਂ ਦੀਆਂ ਲਟਕ ਰਹੀਆਂ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ
ਫਿਰੋਜਪੁਰ, 9.7.2024: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜਿਲਾ ਫਿਰੋਜਪੁਰ ਦੇ ਕਿਸਾਨਾਂ ਮਜ਼ਦੂਰਾਂ ਦੇ ਲਟਕ ਰਹੇ ਮਸਲਿਆਂ ਸਬੰਧੀ ਮੰਗ ਪੱਤਰ ਫਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦੇ ਗ੍ਰਹਿ ਵਿਖੇ ਜਾ ਕੇ ਦਿੱਤਾ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਿਲਾ ਫਿਰੋਜਪੁਰ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਕਿਹਾ ਕਿ ਜੋ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਉਸ ਵਿੱਚ ਡਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ, ਕਿਸਾਨਾਂ ਮਜ਼ਦੂਰਾਂ ਦਾ ਸੰਪੂਰਨ ਕਰਜ਼ਾ ਖਤਮ ,ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ, ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ ਦੇਣ, ਮਨਰੇਗਾ ਤਹਿਤ 200 ਦਿਨ ਰੁਜ਼ਗਾਰ, ਨਰਮੇ ਦੀਆਂ ਫਸਲਾਂ ਦੇ ਬੀਜਾਂ ਦੀ ਗੁਣਵੱਤਾ, ਆਦਿਵਾਸੀਆਂ ਦੇ ਅਧਿਕਾਰਾਂ ਤੇ ਕੀਤੇ ਜਾ ਰਹੇ ਹਮਲੇ ਬੰਦ ਕਰਨ, ਭਾਰਤ ਨੂੰ WTO ਦੀਆਂ ਨੀਤੀਆਂ ਵਿੱਚੋਂ ਬਾਹਰ ਆਉਣ, ਖੇਤੀ ਸੈਕਟਰ ਨੂੰ ਪ੍ਰਦੂਸ਼ਣ ਐਕਟ ਵਿੱਚੋਂ ਬਾਹਰ ਕਰਨ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਵਿੱਚ ਸੁਧਾਰ ਕਰਦੇ ਹੋਏ ਬੀਮਾ ਪ੍ਰੀਮੀਅਮ ਸਰਕਾਰਾਂ ਆਪ ਅਦਾ ਕਰਨ, ਪਿਛਲੇ ਦਿੱਲੀ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜੇ ਦੇਣ, ਬਿਜਲੀ ਸੋਧ ਬਿੱਲ ਦੀ ਤਜਵੀਜ਼ ਨੂੰ ਰੱਦ ਕਰਨ ਅਤੇ ਪਿੰਡਾਂ, ਸ਼ਹਿਰਾਂ ਵਿੱਚ ਚਿੱਪ ਵਾਲੇ ਮੀਟਰ ਲਾਉਣੇ ਬੰਦ ਕਰਨ, ਕਿਸਾਨਾਂ, ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ 10 ਹਜ਼ਾਰ ਦੇਣ ਆਦਿ ਜੋ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਬਿਲਕੁਲ ਜਾਇਜ ਮੰਗਾਂ ਹਨ ਨੂੰ ਮੁੱਖ ਰੱਖਦੇ ਹੋਏ ਮੰਗ ਪੱਤਰ ਦਿੱਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਵੀ ਬਾਰਡਰਾਂ ਤੇ ਅੰਦੋਲਨ ਚੱਲ ਰਿਹਾ ਤੇ ਕੇਂਦਰ ਦੀ ਸਰਕਾਰ ਵੱਲੋਂ ਜੋ ਰਸਤੇ ਬੰਦ ਕਰਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਤੇ ਉਹਨਾਂ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਹਰ ਰੋਜ਼ ਨਵੇਂ ਹੱਥ ਕੰਡੇ ਅਪਣਾ ਕੇ ਸਰਕਾਰਾਂ ਵੱਲੋਂ ਅੰਦੋਲਨ ਨੂੰ ਫੇਲ ਕਰਨ ਤੇ ਤਰ੍ਹਾਂ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ, ਜਥੇਬੰਦੀ ਵੱਲੋਂ ਸਰਕਾਰ ਦੀਆਂ ਘਿਨੌਣੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਂਦੀ ਹੈ।
ਇਸ ਮੌਕੇ ਧਰਮ ਸਿੰਘ ਸਿੱਧੂ, ਬਲਜਿੰਦਰ ਸਿੰਘ ਤਲਵੰਡੀ, ਅਮਨਦੀਪ ਸਿੰਘ ਕੱਚਰਭੰਨ, ਰਣਜੀਤ ਸਿੰਘ ਖੱਚਰਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਗੁਰਬਖਸ਼ ਸਿੰਘ ਪੰਜਗਰਾਈਂ, ਕੁਲਵੰਤ ਸਿੰਘ ਹਸਤਾਕਲਾ, ਬੂਟਾ ਸਿੰਘ ਕਰੀਕਲਾ, ਮੇਜਰ ਸਿੰਘ,ਮੰਗਲ ਸਿੰਘ, ਆਦਿ ਆਗੂ ਹਾਜਰ ਸਨ।