ਨਗਰ ਕੌਂਸਲ ਤਲਵੰਡੀ ਭਾਈ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਪੌਦਿਆਂ ਦਾ ਲੰਗਰ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਨਗਰ ਕੌਂਸਲ ਤਲਵੰਡੀ ਭਾਈ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
- ਪੌਦਿਆਂ ਦਾ ਲੰਗਰ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ*
*ਨਗਰ ਕੌਂਸਲ ਤਲਵੰਡੀ ਭਾਈ ਨੇ ਵਿਸ਼ਵ ਵਾਤਾਵਰਣ ਦਿਵਸ ਤੇ ਪੌਦਿਆਂ ਦਾ ਅਤੇ ਜੈਵਿਕ ਖਾਦ ਦਾ ਮੁਫਤ ਲੰਗਰ ਲਗਾਇਆ।*
ਫ਼ਿਰੋਜਪੁਰ, ਜੂਨ 5,2024: ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਨਿਵੇਕਲੇ ਉਪਰਾਲੇ ਦੌਰਾਨ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਰਜੇਸ਼ ਧਿਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਡਾ : ਨਿਧੀ ਕੁਮਦ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ ਸਾਧਕ ਅਫਸਰ ਸ੍ਰੀਮਤੀ ਪੂਨਮ ਭਟਨਾਗਰ ਜੀ ਦੀ ਯੋਗ ਅਗਵਾਈ ਹੇਠ ਅੱਜ ਨਗਰ ਕੌਂਸਲ ਤਲਵੰਡੀ ਭਾਈ ਨੇ ਪੌਦਿਆਂ ਦਾ ਲੰਗਰ ਲਗਾਇਆ ਇਸ ਨਾਲ ਉਹਨਾਂ ਨੇ ਘਰੇਲੂ ਕੱਚਰੇ ਤੋਂ ਤਿਆਰ ਕੀਤੀ ਜੈਵਿਕ ਖਾਦ ਦਾ ਸਟਾਲ ਵੀ ਲਗਾਇਆ ਇਸ ਮੌਕੇ ਤੇ ਲਗਭਗ 500 ਪੌਦੇ ਸ਼ਹਿਰ ਵਾਸੀਆਂ ਵਿੱਚ ਮੁਫਤ ਵੰਡੇ ਗਏ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਗਿਆ ਕਿ ਉਹ ਇਹਨਾਂ ਪੌਦਿਆਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਵੀ ਕਰਨਗੇ।
ਇਸ ਮੌਕੇ ਤੇ ਸੈਨਟਰੀ ਇੰਸਪੈਕਟਰ ਡਾ: ਸੁਖਪਾਲ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਸ਼ਹਿਰ ਦੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ *ਪੌਦਿਆਂ ਦਾ ਲੰਗਰ* ਲਗਾ ਕੇ ਨਿਵੇਕਲੀ ਸੋਚ ਰਾਹੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਦਿਨ ਬ ਦਿਨ ਵੱਧ ਰਹੇ ਤਾਪਮਾਨ ਦਾ ਕਾਰਨ ਪੌਦਿਆਂ ਦੀ ਘਾਟ ਹੈ। ਇਸ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਇਹ ਪੌਦਿਆਂ ਦਾ ਲੰਗਰ ਅਤੇ ਜੈਵਿਕ ਖਾਦ ਦਾ ਲੰਗਰ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਤੇ ਲਗਭਗ 500 ਦੇ ਮੁਫਤ ਵੰਡੇ ਗਏ ਅਤੇ 1000 ਕਿਲੋਗ੍ਰਾਮ ਖਾਦ ਸ਼ਹਿਰ ਵਾਸੀਆਂ ਵਿੱਚ ਮੁਫਤ ਵੰਡੀ ਗਈ। ਇਸ ਮੌਕੇ ਤੇ ਕਾਰਜ ਸਾਧਕ ਅਫਸਰ ਸ੍ਰੀਮਤੀ ਪੂਨਮ ਭਟਨਾਗਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਉਹ ਨਗਰ ਕੌਂਸਲ ਤਲਵੰਡੀ ਭਾਈ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਸ਼ਹਿਰ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਿਆ ਜਾ ਸਕੇ।
ਇਸ ਮੌਕੇ ਤੇ ਸ਼ਹਿਰ ਦੇ ਵੱਖ-ਵੱਖ ਪਤਵੰਤੇ ਲੋਕਾਂ ਤੋਂ ਇਲਾਵਾ ਨਗਰ ਕੌਂਸਲ ਦੇ ਇੰਸਪੈਕਟਰ ਮੋਤੀ ਲਾਲ, ਸ੍ਰੀ ਪ੍ਰਵੀਨ ਕੁਮਾਰ, ਸ਼੍ਰੀ ਕੁਲਵੰਤ ਸਿੰਘ, ਸ੍ਰੀ ਗੁਰਸੇਵਕ ਸਿੰਘ, ਸ੍ਰੀ ਸੁਰੇਸ਼ ਕੁਮਾਰ, ਸ੍ਰੀ ਸੰਦੀਪ ਕੁਮਾਰ, ਸ੍ਰੀ ਪਰਮਿੰਦਰ ਸਿੰਘ, ਸ੍ਰੀ ਮਲਕੀਤ ਸਿੰਘ , ਮੈਡਮ ਸੁਖਬੀਰ ਕੌਰ , ਸ੍ਰੀ ਰਮੇਸ਼ ਕੁਮਾਰ ਤੋਂ ਇਲਾਵਾ ਨਗਰ ਕੌਂਸਲ ਦਾ ਸਮੂਹ ਸਟਾਫ ਵੀ ਮੌਜੂਦ ਸੀ।।