ਨਗਰ ਪੰਚਾਇਤ ਮੱਖੂ ਨੇ ਕੋਰੋਨਾ ਵਾਇਰਸ ਦੌਰਾਨ ਸ਼ਹਿਰ ਦੀ ਸਾਫ-ਸਫਾਈ, ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੇ ਨਾਲ ਨਾਲ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਅਤੇ ਲੰਗਰ ਵੰਡਣ ਵਿੱਚ ਦਿੱਤਾ ਵਿਸ਼ੇਸ਼ ਯੋਗਦਾਨ
ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਨ ਲਈ ਸ਼ਹਿਰ ਵਿੱਚ ਬਣਾਇਆਂ 22 ਕੰਪੋਸਟ ਪਿੱਟਾਂ
ਮਖੂ/ਫਿਰੋਜ਼ਪੁਰ 30 ਅਗਸਤ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਨਗਰ ਪੰਚਾਇਤ ਮਖੂ ਵੱਲੋਂ ਜਿੱਥੇ ਲਗਾਤਾਰ ਡੋਰ ਟੂ ਡੋਰ ਕੱਚਰੇ ਦੀ ਕੁਲੈਕਸ਼ਨ, ਸਾਫ ਸਫਾਈ ਅਤੇ ਸ਼ਹਿਰ ਨੂੰ ਸੈਨੇਟਾਈਜ ਕੀਤਾ ਗਿਆ ਉਥੇ ਹੀ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਅਤੇ ਲੰਗਰ ਤਿਆਰ ਕਰ ਕੇ ਵੀ ਵੰਡਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਮਖੂ ਦੇ ਕਾਰਜਸਾਧਕ ਅਫਸਰ ਧਰਮਪਾਲ ਸਿੰਘ ਨੇ ਦੱਸਿਆ ਕਿ ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਕੋਰੋਨਾ ਵਾਇਰਸ ਦੌਰਾਨ ਮਖੂ ਦੇ 13 ਵਾਰਡਾਂ ਵਿੱਚ ਜਨਤਕ ਅਦਾਰੇ, ਸਰਕਾਰੀ ਅਦਾਰੇ, ਪਾਰਕ, ਬੈਕਾਂ ਆਦਿ ਵੱਖ ਵੱਖ ਥਾਵਾਂ ਨੂੰ ਸੈਨੇਟਾਈਜ ਕੀਤਾ ਗਿਆ ਹੈ ਅਤੇ ਲਗਾਤਾਰ ਡੋਰ ਟੂ ਡੋਰ ਕੱਚਰੇ ਦੀ ਕੁਲੈਕਸ਼ਨ ਅਤੇ ਸ਼ਹਿਰ ਦੀ ਸਾਫ-ਸਫਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਨ ਲਈ ਸ਼ਹਿਰ ਵਿੱਚ 22 ਕੰਪਸੋਟ ਪਿੱਟਾਂ ਤਿਆਰ ਕੀਤੀਆਂ ਗਿਈ ਹਨ, ਜਿਸ ਵਿੱਚ ਕਿਚਨ ਵੈਸਟ ਤੋਂ ਖਾਦ ਤਿਆਰ ਕੀਤੀ ਜਾਂਦੀ ਹੈ।
ਕਾਰਜਸਾਧਕ ਅਫਸਰ ਨੇ ਅੱਗੇ ਦੱਸਿਆ ਕਿ ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਘਰ ਘਰ ਜਾ ਕੇ ਕੂੜਾ ਵੱਖ ਵੱਖ ਦੇਣ ਲਈ ਜਾਗਰੂਕ ਕੀਤਾ ਜਾਂਦਾ ਹੈ ਅਤੇ ਰਸੋਈ ਦੇ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਲਈ ਕੰਪੋਸਟਿੰਗ ਦੀ ਟਰੇਨਿੰਗ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਪਲਾਸਿਟਕ ਦੇ ਲਿਫਾਫੇ ਦੀ ਵਰਤੋਂ ਨਾ ਕਰ ਕੇ ਕੱਪੜੇ ਦੇ ਥੈਲੇ ਜਾਂ ਜੂਟ ਦੇ ਬਣੇ ਬੈਗ ਦੀ ਵਰਤੋਂ ਕਰਨ ਲਈ ਜਾਗਰੂਕ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਲਾਕਡਾਊਨ ਦੌਰਾਨ ਲਗਾਤਾਰ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਅਤੇ ਲੰਗਰ ਤਿਆਰ ਕਰ ਕੇ ਵੀ ਵੰਡਿਆ ਗਿਆ ਹੈ। ਨਗਰ ਕੌਸਲ ਨੇ ਕੋਰੋਨਾ ਵਾਇਰਸ ਦੌਰਾਨ ਦਿਨ-ਰਾਤ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਹੈ।