ਨਸ਼ਾ ਛਡਾਓ ਪੁਨਰਵਾਸ ਕੇਂਦਰ (ਬਾਗ਼ਬਾਨ) ਵਿਖੇ ਨਸ਼ਾ ਛਡਾਓ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਫਿਰੋਜ਼ਪੁਰ 18 ਦਸੰਬਰ (ਏ.ਸੀ.ਚਾਵਲਾ) ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਨੌਜਵਾਨਾਂ ਨੂੰ ਮੁੜ ਵਸਾਉਣ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਦੀ ਇਸ ਭਿਆਨਕ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਸਾਨੂੰ ਵੱਧ ਚੜ• ਕੇ ਸਹਿਯੋਗ ਦੇਣਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ ਸ੍ਰੀ.ਕਮਲ ਸ਼ਰਮਾ ਪੰਜਾਬ ਪ੍ਰਧਾਨ ਭਾਜਪਾ ਨੇ ਨਸ਼ਾ ਛਡਾਓ ਪੁਨਰਵਾਸ ਕੇਂਦਰ (ਬਾਗ਼ਬਾਨ) ਮੱਖੂ ਗੇਟ ਵਿਖੇ ਜ਼ਿਲ•ਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸ਼ਾਖਾ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਨਸ਼ਾ ਛਡਾਓ ਜਾਗਰੂਕਤਾ ਸੈਮੀਨਾਰ ਵਿਚ ਕੀਤਾ। ਨਸ਼ਿਆਂ ਤੋ ਪੀੜਤ ਵਿਅਕਤੀਆਂ ਅਤੇ ਉਨ•ਾਂ ਦੇ ਪਰਿਵਾਰਾਂ ਲਈ ਉਚੇਚੇ ਤੋਰ ਤੇ ਕਰਵਾਏ ਗਏ ਇਸ ਜਾਗਰੂਕਤਾ ਸੈਮੀਨਾਰ ਵਿਚ ਸ੍ਰੀ ਅੰ੍ਰਮਿਤਸਰ ਸਾਹਿਬ ਤੋ ਡਾ.ਜੇ.ਪੀ.ਐਸ ਭਾਟੀਆ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸ੍ਰੀ ਕਮਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ• ਪਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਨੂੰ ਰਾਜ ਵਿਚੋਂ ਖ਼ਤਮ ਕਰਨ ਲਈ ਜੰਗੀ ਪੱਧਰ ਤੇ ਚਲਾਈ ਮੁਹਿੰਮ ਨਿਰੰਤਰ ਜਾਰੀ ਹੈ। ਉਨ•ਾਂ ਦੱਸਿਆ ਕਿ ਇਸ ਮੁਹਿੰਮ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪਰਕਾਸ਼ ਸਿੰਘ ਬਾਦਲ ਅਤੇ ਉਪ-ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵੱਡੀਆਂ ਸਕੀਮਾਂ ਉਲੀਕੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਅਧਿਕਾਰਤ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਆਧੁਨਿਕ ਸਹੂਲਤਾਂ ਵਾਲੀ ਉਸਾਰੀ ਗਈ ਇਮਾਰਤ ਨਸ਼ਾ ਛੁਡਾਊ ਤੇ ਮੁੜ ਵਸਾਊ ਕੇਂਦਰ ਫਿਰੋਜ਼ਪੁਰ ਜ਼ਿਲੇ• ਅੰਦਰ ਬਹੁਤ ਹੀ ਸੁਚੱਜੇ ਢੰਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ.ਭਾਟੀਆ ਨੇ ਹਾਜ਼ਰੀਨ ਨੂੰ ਦੱਸਿਆ ਕਿ ਨਸ਼ਾ ਛੱਡ ਰਹੇ ਨੌਜਵਾਨਾਂ ਦਾ ਆਪਣੇ ਢੰਗ ਨਾਲ ਇਲਾਜ ਕੀਤਾ ਜਾਂਦਾ ਹੈ ਅਤੇ ਨਸ਼ਾ ਛੁਡਾਉਣ ਲਈ ਉਨ•ਾਂ ਨੂੰ ਲੋੜੀਂਦੀ ਗਾਈਡੈਂਸ ਪ੍ਰਦਾਨ ਕੀਤੀ ਜਾਂਦੀ ਹੈ। ਇੱਥੇ ਇਹ ਗੌਰਤਲਬ ਹੈ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਛੱਡ ਰਹੇ ਨੌਜਵਾਨਾਂ ਦਾ ਇਲਾਜ ਪਿਆਰ ਭਰੇ ਮਾਹੌਲ ਵਿੱਚ ਕੀਤਾ ਜਾਂਦਾ ਹੈ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰ ਵੀ ਇਨ•ਾਂ ਭਟਕੇ ਹੋਏ ਨੌਜਵਾਨਾਂ ਨੂੰ ਨਫ਼ਰਤ ਭਰੀ ਨਜ਼ਰ ਨਾਲ ਵੇਖਣ ਦੀ ਬਿਜਾਏ ਉਨ•ਾਂ ਸਹੀ ਰਸਤੇ ਲਿਆਉਣ ਅਤੇ ਨਸ਼ਾ ਛੱਡਣ ਵਿਚ ਪੂਰਨ ਸਹਿਯੋਗ ਦੇਣ। ਇਸ ਮੌਕੇ ਐਸ.ਐਸ.ਪੀ ਸ੍ਰ.ਹਰਦਿਆਲ ਸਿੰਘ ਮਾਨ, ਡਾ.ਪ੍ਰਦੀਪ ਚਾਵਲਾ ਸਿਵਲ ਸਰਜਨ, ਸ੍ਰੀ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਵਿਭੋਰ ਕੁਮਾਰ ਸ਼ਰਮਾ ਡੀ.ਐਸ.ਪੀ, ਨਹਿਰੂ ਯੁਵਾ ਕੇਂਦਰ ਕੋਆਰਡੀਨੇਟਰ ਸ੍ਰ.ਸਰਬਜੀਤ ਸਿੰਘ ਬੇਦੀ, ਸ੍ਰ.ਜਸਵੰਤ ਸਿੰਘ ਵੜੈਚ ਬੀ.ਡੀ.ਪੀ.ਓ ਫਿਰੋਜ਼ਪੁਰ, ਡਾ.ਰਚਨਾ ਮਿੱਤਲ, ਡਾ.ਰਾਮੇਸ਼ਵਰ ਸਿੰਘ, ਏ.ਸੀ.ਚਾਵਲਾ, ਮਹਿੰਦਰਪਾਲ ਬਜਾਜ, ਹਰੀਸ਼ ਮੋਗਾ, ਸ੍ਰੀ.ਸ਼ਨੀਲ ਕੁਮਾਰ ਸਮੇਤ ਵੱਡੀ ਵਿਚ ਇਲਾਕਾ ਨਿਵਾਸੀ ਹਾਜਰ ਸਨ।