Ferozepur News
ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ

ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
ਫ਼ਿਰੋਜ਼ਪੁਰ 17 ਅਪ੍ਰੈਲ, 2025: ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਜੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ , ਸਤਿਕਾਰਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮੁਨੀਲਾ ਅਰੋੜਾ , ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸ ਸਤਿੰਦਰ ਸਿੰਘ ਜੀ ,ਜ਼ਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਸਿੱਖਿਆ ਸ.ਅਸ਼ਵਿੰਦਰ ਸਿੰਘ ਜੀ ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਧਵਨ ਜੀ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕਰਵਾਉਣ ਇੱਕ ਜਾਗਰੂਕਤਾ ਪ੍ਰੋਗਰਾਮ ਕਰਾਇਆ ਗਿਆ।
ਇਸ ਪ੍ਰੋਗਰਾਮ ਦੇ ਨੋਡਲ ਇੰਚਾਰਜ ਸ੍ਰੀਮਤੀ ਹਰਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਉਹਨਾਂ ਨੂੰ ਇਸ ਕੋਹੜ ਰੂਪੀ ਦਲਦਲ ਚੋਂ ਬਚਾਉਣਾ ਸਾਡਾ ਫਰਜ਼ ਹੈ ਜਿਸ ਦੇ ਤਹਿਤ ਅੱਜ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਬਚਣ ਅਤੇ ਇਸ ਦੇ ਦੁਸ਼ਪਰਭਾਵਾਂ ਬਾਰੇ ਸਾਥੀਆਂ ਨੂੰ ਅਵਗਤ ਕਰਵਾਉਣ ਲਈ ਵੱਖ ਵੱਖ ਸਲੋਗਨ ਲਿਖੇ ਗਏ ਅਤੇ ਆਪਣੀ ਜ਼ਿੰਦਗੀ ਨੂੰ ਵਧੀਆ ਪਾਸੇ ਲਗਾਉਣ ਲਈ ਜਾਗਰੂਕ ਕੀਤਾ।
ਸਕੂਲ ਮੀਡੀਆ ਕੋਆਰਡੀਨੇਟਰ ਸ੍ਰੀ ਲਖਵਿੰਦਰ ਸਿੰਘ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਜੋ ਪ੍ਰੋਗਰਾਮ ਚਲਾਇਆ ਗਿਆ ਹੈ ਉਸ ਤਹਿਤ ਸਮੂਹ ਸਕੂਲ ਅਧਿਆਪਕ ਵੀ ਆਪਣਾ ਬਣਦਾ ਹਿੱਸਾ ਬੱਚਿਆ ਨੂੰ ਜਾਗਰੂਕ ਕਰਕੇ ਓਹਨਾ ਨੂੰ ਆਪਣਾ ਧਿਆਨ ਪੜਾਈ ਤੇ ਖੇਡਾਂ ਵਾਲੇ ਪਾਸੇ ਲਗਾਉਣ ਲਈ ਸਮਝਾ ਰਹੇ ਹਨ।
ਇਸ ਸਮੇਂ ਉਹਨਾਂ ਤੋਂ ਇਲਾਵਾ ਸ੍ਰੀ ਸੰਜੀਵ ਪੁਰੀ, ਸੁਨੀਤਾ ਰਾਣੀ ਰਣਜੀਤ ਕੌਰ ਲੈਕਚਰਾਰ, ਸਾਰਿਕਾ, ਗੁਰਕੀਰਤ ਕੌਰ ਮਮਤਾ ਰਾਣੀ, ਆਸ਼ਾ ਰਾਣੀ, ਅੰਜੂ ਖੁੱਲਰ,ਵਿੰਨੀ ਥਿੰਦ, ਸੁਨੀਤਾ ਸੋਨੀ, ਕਾਜਲ, ਤਰਸੇਮ ਸਿੰਘ, ਮਮਤਾ ਰਾਣੀ, ਨਰਿੰਦਰ ਪਾਲ ਕੌਰ, ਮਨਦੀਪ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।