ਪੋਸ਼ਣ ਅਭਿਆਨ ਤਹਿਤ ਘਰ ਘਰ ਜਾ ਕੇ ਲੋਕਾਂ ਖਾਸ ਕਰ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਸੰਤੁਲਿਤ ਆਹਾਰ ਪ੍ਰਤੀ ਕੀਤਾ ਜਾਗਰੂਕ
ਪੋਸ਼ਣ ਅਭਿਆਨ ਤਹਿਤ ਘਰ ਘਰ ਜਾ ਕੇ ਲੋਕਾਂ ਖਾਸ ਕਰ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਸੰਤੁਲਿਤ ਆਹਾਰ ਪ੍ਰਤੀ ਕੀਤਾ ਜਾਗਰੂਕ
ਪੋਸ਼ਣ ਮਾਹ ਤਹਿਤ ਵੱਖ ਵੱਖ ਗਤੀਵਿਧੀਆਂ ਰਾਹੀਂ ਕੁਪੋਸ਼ਣ ਅਤੇ ਅਨੀਮਿਆਂ ਵਰਗੀਆਂ ਬਿਮਾਰੀਆਂ ਸਬੰਧੀ ਕੀਤਾ ਜਾਵੇਗਾ ਜਾਗਰੂਕ
ਫ਼ਿਰੋਜ਼ਪੁਰ 4 ਸਤੰਬਰ ( Vijay Kakkar ) ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਸਮੇਤ ਵੱਖ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਤੰਬਰ ਮਹੀਨਾ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਚੌਥੇ ਦਿਨ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਹੈਲਪਰ ਅਤੇ ਫਰੰਟਲਾਈਨ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਕੁਪੋਸ਼ਣ, ਅਨੀਮੀਆ, ਡਾਇਰੀਆ, ਡੀ-ਵਾਰਮਿੰਗ, ਸੈਨੀਟੇਸ਼ਨ ਅਤੇ ਸੰਤੁਲਿਤ ਆਹਾਰ ਬਾਰੇ ਜਾਗਰੂਕ ਕੀਤਾ ਗਿਆ।
ਇਸ ਡੋਰ ਟੂ ਡੋਰ ਕੈਪਇੰਨ ਦੌਰਾਨ ਵਰਕਰਾਂ ਵੱਲੋਂ ਘਰ ਘਰ ਜਾ ਕੇ "ਹਰ ਘਰ ਪੋਸ਼ਣ ਤਿਉਹਾਰ ਅਤੇ ਚਲੋ ਅਪਣਾਏ ਪੋਸ਼ਣ ਵਿਵਹਾਰ" ਦਾ ਸੰਦੇਸ਼ ਦਿੱਤਾ ਗਿਆ, ਖ਼ਾਸ ਕਰਕੇ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਸੰਤੁਲਿਤ ਖ਼ੁਰਾਕ ਤੇ ਤੰਦਰੁਸਤ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਨੇ ਦੱਸਿਆ ਕਿ ਪੋਸ਼ਣ ਅਭਿਆਨ ਦਾ ਮੁੱਖ ਮਕਸਦ ਲੋਕਾਂ ਨੂੰ ਖ਼ਾਸਕਰ ਸਰਹੱਦੀ ਖੇਤਰ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਾਫ਼ ਸੁਥਰਾ ਖਾਣ ਪੀਣ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੌਮੀ ਪੋਸ਼ਣ ਮਾਹ ਦੇ ਚੱਲਦਿਆਂ ਵੱਖ-ਵੱਖ ਥਾਵਾਂ ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਰੈਲੀਆਂ ਪੋਸ਼ਣ ਮੇਲੇ ਅਤੇ ਪੋਸ਼ਣ ਆਹਾਰ ਲਗਾ ਕੇ ਔਰਤਾਂ ਅਤੇ ਆਮ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਇਸ ਅਭਿਆਨ ਤਹਿਤ ਸੂੰਹ ਚੁਕਾਉਣਾ, ਰੈਲੀਆਂ ਕਰਨਾ, ਗਰਭਵਤੀ ਔਰਤਾਂ ਨਾਲ ਘਰ ਘਰ ਜਾ ਕੇ ਮੁਲਾਕਾਤ ਕਰਨਾ, ਨੁੱਕੜ ਨਾਟਕਾਂ ਰਾਹੀਂ ਜਾਗਰੂਕ ਕਰਨਾ, ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦੱਸਣਾ, 5 ਸਾਲ ਤੱਕ ਦੇ ਬੱਚੇ ਦੀ ਦੇਖਭਾਲ ਕਰਨਾ, ਸਿਹਤ ਚੈੱਕਅਪ, ਪੋਸਟਰ ਮੁਕਾਬਲੇ, ਸਵੱਛਤਾ ਅਭਿਆਨ ਆਦਿ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੌਰਾਨ ਸਹੀ ਪੋਸ਼ਣ, ਦੇਸ਼ ਰੋਸ਼ਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਬੱਚਿਆਂ ਨੂੰ ਕੰਪੋਸ਼ਿਤ ਹੋਣ ਤੋਂ ਬਚਾਇਆ ਜਾ ਸਕੇ।