Ferozepur News

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਇਤਿਹਾਸਕ ਹੋਵੇਗੀ : ਸੀਨੀਅਰ ਭਾਜਪਾ ਆਗੂ ਗੁਰਪਰਵੇਜ਼ ਸਿੰਘ ਸੰਧੂ

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਇਤਿਹਾਸਕ ਹੋਵੇਗੀ : ਸੀਨੀਅਰ ਭਾਜਪਾ ਆਗੂ ਗੁਰਪਰਵੇਜ਼ ਸਿੰਘ ਸੰਧੂ

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਇਤਿਹਾਸਕ ਹੋਵੇਗੀ : ਸੀਨੀਅਰ ਭਾਜਪਾ ਆਗੂ ਗੁਰਪਰਵੇਜ਼ ਸਿੰਘ ਸੰਧੂ

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਇਤਿਹਾਸਕ ਹੋਵੇਗੀ : ਸੀਨੀਅਰ ਭਾਜਪਾ ਆਗੂ ਗੁਰਪਰਵੇਜ਼ ਸਿੰਘ ਸੰਧੂ

ਫਿਰੋਜ਼ਪੁਰ, 29 ਦਸੰਬਰ, 2021:  ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪੀਜੀਆਈ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨ ਲਈ 5 ਜਨਵਰੀ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ ਤੇ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। “ਇਹ ਰੈਲੀ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਨਵੇਂ ਰਿਕਾਰਡ ਕਾਇਮ ਕਰੇਗੀ ਜੋ ਭਵਿੱਖ ਵਿੱਚ ਕਦੇ ਨਹੀਂ ਟੁੱਟਣਗੇ । ਇਹ ਇੱਕ ਇਤਿਹਾਸਕ ਰੈਲੀ ਹੋਵੇਗੀ,” ਬੀਜੇਪੀ ਦੇ ਸੀਨੀਅਰ ਆਗੂ ਗੁਰਪਰਵੇਜ਼ ਸਿੰਘ ਸੰਧੂ ਨੇ ਅੱਜ ਕਿਹਾ, ਜੋ ਫਿਰੋਜ਼ਪੁਰ ਵਿੱਚ ਇੱਕ ਜਾਣੀ-ਪਛਾਣੀ ਸਿਆਸੀ ਹਸਤੀ ਹੈ।
ਸੰਧੂ, ਜੋ ਪਹਿਲਾਂ ਭਾਰਤੀ ਜਨਤਾ ਯੁਵਾ ਮੋਰਚਾ (ਬੀਜੇਵਾਈਐਮ) ਦੇ ਰਾਸ਼ਟਰੀ ਉਪ ਪ੍ਰਧਾਨ ਸਨ ਅਤੇ ਰਾਸ਼ਟਰੀ ਅਤੇ ਸੂਬਾਈ ਭਾਜਪਾ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ ਨੇ ਕਿਹਾ ਕਿ ਉਹ ਫਿਰੋਜ਼ਪੁਰ ਹਲਕੇ ਦੇ ਹੁਣ ਤੱਕ ਕਈ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਲਕੇ ਵਿੱਚ ਵਿਕਾਸ ਦੀ ਲੋੜ ਦਾ ਸੁਨੇਹਾ ਪਹੁੰਚਾਇਆ ਜਾ ਸਕੇ। ਅੱਜ ਵੀ ਮੈਂ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਫਿਰੋਜ਼ਪੁਰ ਦੇ ਭਾਜਪਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਮੈਂ ਇਹ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ ਕਿ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਵੱਧ ਤੋਂ ਵੱਧ ਲੋਕ ਸ਼ਾਮਲ ਹੋਣ। ।
ਭਾਜਪਾ ਨੇਤਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਵੋਟਰਾਂ ਨਾਲ ਪਾਰਟੀ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਸਾਂਝੇ ਕਰ ਰਹੇ ਹਨ। ਲੋਕਾਂ ਨਾਲ ਮੇਰੀ ਗੱਲਬਾਤ ਕਾਫ਼ੀ ਉਤਸ਼ਾਹਜਨਕ ਰਹੀ ਹੈ। ਮੈਂ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ ਜੀ ਦੀ ਵਿਸ਼ਾਲ ਰੈਲੀ ਦੀ ਉਡੀਕ ਕਰ ਰਿਹਾ ਹਾਂ।
ਭਾਜਪਾ ਆਗੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਫਿਰੋਜ਼ਪੁਰ ਵਿਖੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐਮ.ਈ.ਆਰ.), ਚੰਡੀਗੜ੍ਹ ਦੇ ਸੈਟੇਲਾਈਟ ਸੈਂਟਰ ਦੀ ਵੀ ਸ਼ੁਰੂਆਤ ਕਰਨਗੇ ਜੋ ਕਿ ਖੇਤਰ ਦੇ ਲੋਕਾਂ ਲਈ ਵੱਡੀ ਰਾਹਤ ਹੋਵੇਗੀ। ਸੰਧੂ ਨੇ ਕਿਹਾ ਅੱਗੇ ਕਿਹਾ ਕਿ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ ਤੇ ਇਸ ਖੁਸ਼ੀ ਵਿਚ ਅੱਜ ਫਿਰੋਜ਼ਪੁਰ ਦੇ ਲੋਕਾਂ ਲਈ ਲੰਗਰ ਵੀ ਲਾਇਆ ਗਿਆ ।

Related Articles

Leave a Reply

Your email address will not be published. Required fields are marked *

Back to top button