ਪ੍ਰਾਈਵੇਟ ਸਕੂਲ ਐਸੋਸੀਏਸ਼ਨ ਫਿਰੋਜ਼ਪੁਰ ਯੁਨਿਟ ਦੇ ਆਗੂ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ
ਪ੍ਰਾਈਵੇਟ ਸਕੂਲ ਐਸੋਸੀਏਸ਼ਨ ਫਿਰੋਜ਼ਪੁਰ ਯੁਨਿਟ ਦੇ ਆਗੂ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ
ਫਿਰੋਜ਼ਪੁਰ 15 ਦਸੰਬਰ ( )- ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧ ਪਾਸ ਕੀਤੇ ਕਾਲੇ ਕਾਨੂੰਨ ਦੀ ਵਿਰੋਧਤਾ ਸਬੰਧੀ ਚੱਲ ਰਹੇ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਲਈ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਫਿਰੋਜ਼ਪੁਰ ਦਾ ਪਹਿਲਾ ਜੱਥਾ ਪ੍ਰਧਾਨ ਨਰਿੰਦਰ ਸਿੰਘ ਕੇਸਰ ਦੀ ਅਗਵਾਈ ਹੇਠ ਫਿਰੋਜ਼ਪੁਰ ਤੋ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਹੋਰਾਂ ਤੋਂ ਇਲਾਵਾ ਹਰਚਰਨ ਸਿੰਘ ਸਾਮਾ ਪ੍ਰਬੰਧਕ ਗਰਾਮਰ ਸੀਨੀ.ਸਕੈ.ਸਕੂਲ, ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਜਿਲਾ ਫਿਰੋਜ਼ਪੁਰ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਸੋਢੀ, ਮਨਜੀਤ ਸਿੰਘ ਵਿਰਕ ਪ੍ਰਬੰਧਕ ਸ਼ਹੀਦ ਭਗਤ ਸਿੰਘ ਸਕੂਲ ਰੱਖੜੀ ਤੇ ਜੀ ਜੀ ਐਸ ਵਰਲਡ ਸਕੂਲ ਮੱਲਾਂਵਾਲਾ, ਅਵਤਾਰ ਸਿੰਘ ਸਾਮਾ, ਹਰਜਿੰਦਰ ਸਿੰਘ ਬੱਟੀ, ਗੁਰਪ੍ਰੀਤ ਸਿੰਘ ਗਰਾਮਰ ਸਕੂਲ, ਸੁਖਵਿੰਦਰ ਸਿੰਘ ਥਿੰਦ ਅਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ।
ਇਸ ਸਮੇ ਸਕੂਲ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਉਹ ਕਿਸਾਨ ਜੱਥੇਬੰਦੀਆ ਵੱਲੋਂ ਵਿੱਢੇ ਇਸ ਸੰਘਰਸ਼ ਵਿੱਚ ਹਰ ਸੰਭਵ ਮਦਦ ਕਰਨਗੇ ਤੇ ਦਿੱਲੀ ਧਰਨੇ ਲਈ ਲੜੀਵਾਰ ਜੱਥੇ ਰਵਾਨਾ ਹੁੰਦੇ ਰਹਿਣਗੇ।