ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਿਰੋਜ਼ਪੁਰ
ਕਲਮ ਛੋੜ ਹੜਤਾਲ ਦੌਰਾਨ 15ਵੇ ਦਿਨ ਵੀ ਸਰਕਾਰੀ ਦਫਤਰਾਂ ਦਾ ਕੰਮ ਕਾਜ ਠੱਪ ਰਿਹਾ
ਫਿਰੋਜ਼ਪੁਰ 20 ਅਗਸਤ – ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਮੁਲਾਜ਼ਮ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਖਿਲਾਫ ਵਿਢੇ ਗਏ ਸੰਘਰਸ਼ ਤਹਿਤ ਚੱਲ ਰਹੀ ਕਲਮ ਛੋੜ/ਕੰਮ ਛੋੜ ਹੜਤਾਲ ਅੱਜ 15ਵੇ ਦਿਨ ਵੀ ਜਾਰੀ ਰਹੀ ਅਤੇ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਦਫਤਰਾਂ ਦਾ ਕੰਮ-ਕਾਜ ਮੁਕੰਮਲ ਤੌਰ ਤੇ ਠੱਪ ਕਰਕੇ ਸਮੂਹ ਸਰਕਾਰੀ ਦਫਤਰਾਂ ਦੇ ਮੁਲਾਜ਼ਮ 21 ਅਗਸਤ ਤੱਕ ਸਮੂਹਿਕ ਛੁੱਟੀ ਤੇ ਚਲੇ ਗਏ ਹਨ । ਇਸ ਮੌਕੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋ ਵਿਭਾਗ ਦੇ ਪੁਨਰ ਗਠਨ ਸਬੰਧੀ ਅਪਨਾਏ ਜਾ ਰਹੇ ਮੁਲਾਜ਼ਮ ਵਿਰੋਧੀ ਵਤੀਰੇ ਦੇ ਖਿਲਾਫ ਕੈਨਾਲ ਸਰਕਲ ਫਿਰੋਜ਼ਪੁਰ ਦੇ ਸਾਹਮਣੇ ਰੋਹ ਭਰਪੂਰ ਰੋਸ ਧਰਨਾ ਲਗਾਇਆ ਗਿਆ । ਇਸ ਧਰਨੇ ਵਿਚ ਜਲ ਸਰੋਤ ਵਿਭਾਗ ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਭਾਗ ਲਿਆ । ਇਸ ਰੋਸ ਧਰਨੇ ਨੂੰ ਸਾਂਝੇ ਮੁਲਾਜ਼ਮ ਪੈਨਸ਼ਨਰ ਫਰੰਟ ਦੇ ਆਗੂਆਂ ਜਿਨ੍ਹਾਂ ਵਿਚ ਪਰਮਜੀਤ ਸਿੰਘ ਗਿੱਲ ਜ਼ਿਲ੍ਹਾ ਚੇਅਰਮੈਨ, ਮਨੋਹਰ ਲਾਲ ਜ਼ਿਲ੍ਰਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ ਪੀ.ਐਸ.ਐਮ.ਐਸ.ਯੂ, ਭੁਪਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਡਰਾਫਟਸਮੈਨ ਐਸੋਸੀਏਸ਼ਨ ਫਿਰੋਜ਼ਪੁਰ, ਅਸ਼ੋਕ ਕੁਮਾਰ ਪ੍ਰਧਾਨ ਕਮਿਸ਼ਨਰ ਦਫਤਰ ਫਿਰੋਜ਼ਪੁਰ, ਅਵਤਾਰ ਸਿੰਘ, ਗੁਰਮੁੱਖ ਸਿੰਘ ਜ਼ਿਲ੍ਹਾ ਕਨਵੀਨਰ ਡਿਪਲੋਮਾ ਇੰਜੀਨੀਅਰ, ਅਜੀਤ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਯੂਨੀਅਨ, ਅਜਮੇਰ ਸਿੰਘ ਪੈਨਸ਼ਨਰ ਯੂਨੀਅਨ, ਗੁਰਤੇਜ ਸਿੰਘ ਬਰਾੜ ਰੋਡਵੇ਼ਜ, ਸ੍ਰੀ ਰਾਮ ਪ੍ਰਸ਼ਾਦ ਜ਼ਿਲ੍ਹਾ ਪ੍ਰਧਾਨ ਦਰਜਾ ਚਾਰ ਯੂਨੀਅਨ, ਪ੍ਰਵੀਨ ਕੁਮਾਰ ਸੀਨੀਅਰ ਮੀਤ ਪ੍ਰਧਾਨ ਪ.ਸ.ਸ.ਫ, ਜਗਸੀਰ ਸਿੰਘ ਭਾਂਗਰ, ਜ਼ਿਲ੍ਹਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਸ੍ਰੀ ਜਸਮੀਤ ਸਿੰਘ ਸੈਡੀ ਪ੍ਰਧਾਨ ਸਿੰਚਾਈ ਵਿਭਾਗ ਮਨਿਸਟੀਰੀਅਲ ਯੂਨੀਅਨ, ਅਸ਼ਵਨੀ ਕੁਮਾਰ ਜਨਰਲ ਸਕੱਤਰ ਜਲ ਸਰੋਤ ਵਿਭਾਗ, ਸ੍ਰੀ ਮਹੇਸ਼ ਕੁਮਾਰ, ਪ੍ਰਧਾਨ ਦਰਜਾ ਚਾਰ ਯੂਨੀਅਰ ਜਲ ਸਰੋਤ ਵਿਭਾਗ, ਸ੍ਰੀ ਓਮ ਪ੍ਰਕਾ਼ਸ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਗੁਰਪ੍ਰੀਤ ਸਿੰਘ ਸੋਢੀ ਡਵੀਜ਼ਨ ਪ੍ਰਧਾਨ ਕਰ ਅਤੇ ਆਬਕਾਰੀ ਵਿਭਾਗ ਨੇ ਸੰਬੋਧਨ ਕੀਤਾ ।
ਵੱਖ-ਵੱਖ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋ ਅਪਨਾਏ ਜਾ ਰਹੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ ਗਈ । ਉਕਮੁਲਾਜ਼ਮ ਆਗੂਆਂ ਨੇ ਕਿਹਾ ਕਿ ਜਲ ਸਰੋਤ ਵਿਭਾਗ ਜ਼ਿਲ੍ਹਾ ਫਿਰੋਜ਼ਪੁਰ ਦੇ ਨਿਗਰਾਨ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰਾਂ ਵੱਲੋ ਵਿਭਾਗ ਦੀ ਰੀਸਟਰਕਚਿੰਗ ਵਿਚ ਅਹਿਮ ਪੋਸਟਾਂ ਨੂੰ ਖਤਮ ਕਰਨ ਅਤੇ ਮਕੈਨੀਕਲ ਜਲ ਨਿਕਾਸ ਮੰਡਲ ਨੂੰ ਖਤਮ ਕਰਨ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਗਈ ਅਤੇ ਚਿਤਾਵਨੀ ਦਿੱਤੀ ਗਈ ਕਿ ਵਿਭਾਗ ਦੇ ਅਧਿਕਾਰੀਆਂ ਨੇ ਆਪਣੀਆਂ ਮੁਲਾਜ਼ਮ ਮਾਰੂ ਅਤੇ ਮਹਿਕਮੇ ਵਿਰੋਧੀ ਕਾਰਵਾਈਆਂ ਬੰਦ ਨਾ ਕੀਤੀਆਂ ਤਾਂ ਉਨ੍ਹਾਂ ਦੇ ਖਿਲਾਫ ਸਿੱਧੇ ਤੌਰ ਤੇ ਸੰਘਰਸ਼ ਵਿੱਢ ਦਿੱਤਾ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਇਨ੍ਹਾਂ ਉਚ ਅਧਿਕਾਰੀਆਂ ਦੀ ਹੋਵੇਗੀ । ਇਸ ਮੌਕੈ ਮੁਲਾਜ਼ਮਾਂ ਦੇ ਵੱਡੇ ਇਕੱਠ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਡੱਟਕੇ ਨਾਹਰੇਬਾਜ਼ੀ ਕੀਤੀ ।