ਪੰਜਾਬ ਭਰ ਦੇ ਸੁਵਿਧਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਕੀਤੀ
ਫਿਰੋਜ਼ਪੁਰ 10 ਅਪ੍ਰੈਲ (ਏ. ਸੀ. ਚਾਵਲਾ) ਪੰਜਾਬ ਭਰ ਦੇ ਸੁਵਿਧਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਕੀਤੀ। ਇਸ ਮੌਕੇ ਜ਼ਿਲ•ਾ ਮੀਡੀਆ ਇੰਚਾਰਜ ਸੰਜੀਵ ਹਾਂਡਾ ਨੇ ਦੱਸਿਆ ਕਿ 27 ਮਾਰਚ 2015 ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਇਹ ਵਿਸ਼ਵਾਸ ਦੁਆਇਆ ਸੀ ਕਿ ਸੁਵਿਧਾ ਮੁਲਾਜ਼ਮਾਂ ਨੂੰ ਕੰਪਨੀ ਦੇ ਅਧੀਨ ਨਹੀਂ ਕੀਤਾ ਜਾਵੇਗਾ ਅਤੇ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਸੇਵਾ ਕੇਂਦਰਾਂ ਤੋਂ ਵੱਖ ਰੱਖਿਆ ਜਾਵੇਗਾ ਅਤੇ ਇਸ ਤੋਂ ਇਲਾਵਾ ਉਨ•ਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਕੁਝ ਹੀ ਦਿਨਾਂ ਵਿਚ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਰੱਖਣ ਦੀ ਆਪਣੇ ਓ.ਐਸ.ਡੀ. ਨੂ ਹੁਕਮ ਕੀਤੇ ਸਨ ਪਰ ਇਸ ਦੇ ਉਲਟ ਸਰਕਾਰ ਵਲੋਂ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਸੁਵਿਧਾ ਮੁਲਾਜ਼ਮਾਂ ਨੂੰ ਕੰਪਨੀ ਅਧੀਨ ਕਰ ਦਿੱਤਾ ਜਾਵੇਗਾ। ਹਾਂਡਾ ਨੇ ਦੱਸਿਆ ਕਿ ਜਥੇਬੰਦੀ ਨੂੰ ਝੂਠਾ ਆਸ਼ਵਾਸਨ ਦਿੱਤਾ ਗਿਆ ਸੀ, ਜਿਸ ਕਾਰਨ ਸੁਵਿਧਾ ਮੁਲਾਜ਼ਮਾਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਨੂੰ ਆਪਣਾ ਭਵਿੱਖ ਧੁੰਦਲਾ ਵਿਖਾਈ ਦੇ ਰਿਹਾ ਹੈ। ਇਸ ਲਈ ਸੁਵਿਧਾ ਮੁਲਾਜ਼ਮਾਂ ਵਲੋਂ ਅੱਜ ਰੋਸ਼ ਸਵਰੂਪ ਹੜਤਾਲ ਕੀਤੀ ਗਈ ਹੈ। ਜ਼ਿਲ•ਾ ਪ੍ਰਧਾਨ ਰਾਜਨ ਧਵਨ, ਜ਼ਿਲ•ਾ ਵਾਈਸ ਪ੍ਰਧਾਨ ਮਨਿੰਦਰ ਸਿੰਘ, ਜ਼ਿਲ•ਾ ਖਜ਼ਾਨਚੀ ਵਿਜੇ ਘਾਰੂ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ 8-10 ਸਾਲਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਸਰਕਾਰ ਨੇ ਅਜੇ ਤੱਕ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੋਈ ਵੀ ਪਾਲਸੀ ਨਹੀਂ ਬਣਾਈ। ਜਥੇਬੰਦੀ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਤੁਰੰਤ ਕੋਰੀਜੰਡਮ ਰਾਹੀਂ ਮੁਲਾਜਮਾਂ ਨੂੰ ਕੰਪਨੀ ਅਧੀਨ ਕਰਨ ਦੇ ਫੈਸਲੇ ਨੂੰ ਵਾਪਸ ਲਵੇ ਅਤੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੱਢਿਆ ਜਾਵੇ। ਉਨ•ਾਂ ਨੇ ਕਿਹਾ ਕਿ ਸਰਕਾਰ ਨੇ ਜੇਕਰ ਜਲਦੀ ਹੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਨਹੀਂ ਕੀਤੀਆਂ ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੁਖਬੀਰ ਸਿੰਘ, ਅਰੁਣ ਕੁਮਾਰ, ਰਮੇਸ਼ ਹਾਂਡਾ, ਚਰਨਜੀਤ ਸਿੰਘ, ਗੁਰਮੀਤ ਸਿੰਘ, ਨਵਦੀਪ ਸਿੰਘ, ਮੈਡਮ ਜਸਵੀਰ ਕੋਰ, ਮੈਡਮ ਵੀਰਮ, ਗੀਤਾਂਜਲੀ ਅਤੇ ਪੂਨਮ ਵੀ ਹਾਜ਼ਰ ਸਨ।