ਪੰਜਾਬ ਵਿਕਾਸ ਦੇ ਹਰ ਖੇਤਰ ਵਿਚ ਤਰੱਕੀ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣਿਆ: ਸੇਖੋਂ
ਫਿਰੋਜ਼ਪੁਰ 15 ਅਗਸਤ (ਏ.ਸੀ.ਚਾਵਲਾ) ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜਿਲ•ਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸ.ਜਨਮੇਜਾ ਸਿੰਘ ਸੇਖੋਂ ਵੱਲੋਂ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆ ਸ.ਜਨਮੇਜਾ ਸਿੰਘ ਸੇਖੋਂ ਨੇ ਗਦਰ ਲਹਿਰ, ਕੂਕਾ ਲਹਿਰ, ਗੁਰੂਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪੱਗੜੀ ਸੰਭਾਲ ਜੱਟਾ ਲਹਿਰ, ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆ ਕਿਹਾ ਕਿ ਸ਼ਹੀਦਾਂ ਦੀਆਂ ਅਦੁੱਤੀ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜਾ ਦਾ ਆਨੰਦ ਮਾਣ ਰਹੇ ਹਾਂ। ਉਨ•ਾਂ ਕਿਹਾ ਕਿ ਆਜ਼ਾਦੀ ਸਘਰੰਸ਼ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆ ਹਨ। ਉਨ•ਾਂ ਭਾਰਤੀ ਫੌਜ, ਬੀ.ਐਸ.ਐਫ, ਪੰਜਾਬ ਪੁਲੀਸ, ਹੋਮ ਗਾਰਡ ਆਦਿ ਸੁਰਖਿਆਂ ਫੌਰਸਾਂ ਦੀ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ ਤੇ ਉਨ•ਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸ.ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਮਾਣ ਸਤਿਕਾਰ ਅਤੇ ਉਨ•ਾਂ ਦੀਆਂ ਕੁਰਬਾਨੀਆਂ ਨੂੰ ਜਿੰਦਾ ਰੱਖਣ ਲਈ ਕਰਤਾਰਪੁਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਜੰਗੇ-ਅਜਾਦੀ ਮੈਮੋਰੀਅਲ ਬਣਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਫਿਰੋਜ਼ਪੁਰ ਨੂੰ ਸ਼ਹੀਦਾਂ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ ਤੇ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਰਕ ਦੇ ਵਿਕਾਸ ਲਈ ਕਰੋੜਾ ਰੁਪਏ ਖਰਚ ਕੀਤੇ ਗਏ ਹਨ ਤੇ ਭਾਰਤ ਸਰਕਾਰ ਵੱਲੋਂ ਇਤਿਹਾਸਕ ਗੁਰੂਦੁਆਰਾ ਜਾਮਨੀ ਸਾਹਿਬ ਤੋਂ ਸ਼ਹੀਦੀ ਸਮਾਰਕ ਹੂਸੈਨੀਵਾਲਾ ਤੱਕ ਸੜਕ ਨੂੰ ਚੁੰਹ ਮਾਰਗੀ ਕਰਕੇ ਇਸਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਸ.ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫਿਰੋਜ਼ਪੁਰ ਵਿਖੇ ਅਰਬਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਹਨ। ਜ਼ਿਲ•ਾ ਪ੍ਰਬੰਧਕੀ ਕੰਪਲੈਕਸ, ਅਦਾਲਤੀ ਕੰਪਲੈਕਸ, ਐਸਟੋਟਰਫ ਹਾਕੀ ਸਟੇਡੀਅਮ, ਸਰਕਾਰੀ ਡਿਗਰੀ ਕਾਲਜ, ਸੀ-ਪਾਈਟ ਕੇਂਦਰ, ਮੈਰੀਟੈਰੀਅਸ ਸਕੂਨ ਆਦਿ ਪ੍ਰਮੁਖ ਹਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਤੇ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਰਹਿਨੁਮਾਈ ਹੇਠ ਅਕਾਲੀ ਭਾਜਪਾ ਸਰਕਾਰ ਵੱਲੋਂ ਖੇਤੀਬਾੜੀ, ਸਿੱਖਿਆ, ਬੁਨਿਆਦੀ ਢਾਂਚੇ, ਬਿਜਲੀ, ਸੂਰਜੀ ਊਰਜਾ ਤੇ ਸਮੁੱਚੇ ਵਿਕਾਸ ਦੇ ਖੇਤਰ ਵਿਚ ਮਾਣਮੱਤੀਆ ਪ੍ਰਾਪਤੀਆਂ ਕੀਤੀਆਂ ਹਨ ਤੇ ਕਈ ਰਾਸ਼ਟਰੀ ਐਵਾਰਡ ਜਿੱਤੇ ਹਨ। ਉਨ•ਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪਹਿਲਾਂ ਵਾਂਗ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਅੱਗੇ ਹੋਕੇ ਕੰਮ ਕਰਨ। ਇਸ ਤੋਂ ਪਹਿਲਾਂ ਸ.ਜਨਮੇਜਾ ਸਿੰਘ ਸੇਖੋਂ, ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ, ਵਿਧਾਇਕ ਸ.ਜੋਗਿੰਦਰ ਸਿੰਘ ਜਿੰਦੂ, ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਵੱਲੋਂ ਸ਼ਹੀਦੀ ਸਮਾਰਕ ਹੂਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਜਿਲ•ੇ ਦੇ ਵਿਕਾਸ ਨੂੰ ਦਰਸਾÀੁਂਦੀਆਂ ਝਾਂਕੀਆ ਪੇਸ਼ ਕੀਤੀਆ ਗਈਆਂ, ਬੀ.ਐਸ.ਐਫ, ਪੰਜਾਬ ਪੁਲੀਸ, ਪੰਜਾਬ ਹੋਮਗਾਰਡ, ਸਕਾਉਟ ਐਂਡ ਗਾਈਡ, ਭਾਰਤੀ ਫੌਜ ਦੇ ਬੈਂਡ ਵੱਲੋਂ ਮਾਰਚ ਪਾਸਟ ਕੀਤਾ ਗਿਆ। ਵੱਖ ਵੱਖ ਸਿੱਖਿਆਂ ਸੰਸਥਾਵਾਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ, ਗਿੱਧੇ, ਭੰਗੜੇ ਦੀ ਵਧੀਆਂ ਪੇਸ਼ਕਾਰੀ ਕੀਤੀ ਗਈ। ਸ.ਜਨਮੇਜਾ ਸਿੰਘ ਸੇਖੋਂ ਵੱਲੋਂ ਸਿੱਖਿਆ, ਖੇਡਾਂ, ਸਮਾਜ ਸੇਵਾ, ਅਜ਼ਾਦੀ ਘੁਲਾਟੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰ ਖੇਤਰਾਂ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਜਿਲ•ਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ, ਸਿੱਖਿਆ ਵਿਭਾਗ ਵੱਲੋਂ ਲੜਕੀਆਂ ਨੂੰ ਸਾਈਕਲ, ਜਿਲ•ਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਰੱਖਿਆਂ ਲਈ ਪੇਪਰ ਸਪਰੇਅ ਵੀ ਵੰਡੇ ਗਏ ਇਸ ਸਮਾਗਮ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ, ਵਿਧਾਇਕ ਸ.ਜੋਗਿੰਦਰ ਸਿੰਘ ਜਿੰਦੂ, ਕਮਿਸ਼ਨਰ ਸ੍ਰੀ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਇੰਜੀ.ਡੀ.ਪੀ.ਐਸ.ਖਰਬੰਦਾ, ਸ੍ਰੀ ਵਿਵੇਕ ਪੂਰੀ ਜ਼ਿਲ•ਾ ਤੇ ਸ਼ੈਸ਼ਨ ਜੱਜ, ਸ.ਅਮਰ ਸਿੰਘ ਚਾਹਲ ਡੀ.ਆਈ.ਜੀ., ਸ.ਹਰਦਿਆਲ ਸਿੰਘ ਮਾਨ ਜਿਲ•ਾ ਪੁਲੀਸ ਮੁਖੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਵਧੀਕਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਨੀਲਮਾ, ਸ.ਸੰਦੀਪ ਸਿੰਘ ਗੜਾ ਐਸ.ਡੀ.ਐਮ, ਮੈਡਮ ਜਸਲੀਨ ਕੌਰ ਸਹਾਇਕ ਕਮਿਸ਼ਨਰ, ਸ.ਜਗਸੀਰ ਸਿੰਘ ਜਿਲ•ਾ ਸਿੱਖਿਆ ਅਫਸਰ,ਡਾ.ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਸ੍ਰੀ ਅਸ਼ੋਕ ਬਹਿਰ ਸਕੱਤਰ ਰੈਡ ਕਰਾਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਇਲਾਕਾ ਨਿਵਾਸੀਆਂ, ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।