Ferozepur News

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੱੁਧ 11 ਨਵੰਬਰ ਨੂੰ ਹੋਵੇਗੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰੈਲੀ

“ਦੀਵਾਲੀ ਤੋਂ ਪਹਿਲਾ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰੇ ਪੰਜਾਬ ਸਰਕਾਰ”

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੱੁਧ 11 ਨਵੰਬਰ ਨੂੰ ਹੋਵੇਗੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰੈਲੀ

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੱੁਧ 11 ਨਵੰਬਰ ਨੂੰ ਹੋਵੇਗੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰੈਲੀ

“ਦੀਵਾਲੀ ਤੋਂ ਪਹਿਲਾ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰੇ ਪੰਜਾਬ ਸਰਕਾਰ”

“ਮੁੱਖ ਮੰਗਾਂ 90 ਦੀ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਇਨਸਾਫ,6ਵਾਂ ਤਨਖਾਹ ਕਮਿਸ਼ਨ ਲਾਗੂ ਕਰਨਾ , ਪੰਜਾਬ ਸਿਵਲ ਸਰਵਿਸ ਨਿਯਮ ਪੂਰਨ ਰੂਪ ਵਿੱਚ ਲਾਗੂ ਕਰਨਾ”

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਤਾਰਨ ਦੀ ਅਗਵਾਈ ਹੇੇਠ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਟਾਲ –ਮਟੋਲ ਦੀ ਨੀਤੀ ਅਤੇ 18 ਸਾਲਾਂ ਤੋਂ ਲਟਕਦੀਆਂ  ਮੰਗਾਂ ਖਾਤਰ 11 ਨਵੰਬਰ ਨੂੰ ਦੀਵਾਲੀ ਦੇ ਮੌਕੇ ਤੇ ਸੂਬਾ ਪੱਧਰੀ ਰੈਲੀ ਕਰਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦਾ 15 ਸਤੰਬਰ 2022 ਨੂੰ “ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੇ ਤੋਹਫਾ ਦੇਣ ” ਦਾ ਐਲਾਨ ਯਾਦ ਕਰਵਾਇਆ ਜਾਵੇਗਾ।ਜਿਕਰਯੋਗ ਹੈ ਕਿ ਬੀਤੇ ਸਾਲ ਸਿੱਖਿਆ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਤਨਖਾਹ ਕਮਿਸ਼ਨ ਅਤੇ ਸਿਵਲ ਸਰਵਿਸ ਦੇ ਨਿਯਮ ਅਤੇ ਹੋਰ ਵਿਭਾਗੀ ਮਸਲੇ ਦੀਵਾਲੀ ਤੇ ਹੱਲ ਕਰਨ ਦਾ ਐਲਾਨ ਅਖਬਾਰਾਂ ਅਤੇ ਆਮ ਆਦਮੀ ਪਾਰਟੀ ਦੇ ਵੱਖ ਮੰਚਾਂ ਕੀਤਾ ਸੀ ਜੋ ਕਿ ਇੱਕ ਸਾਲ ਬੀਤ ਜਾਣ ਉਪਰੰਤ ਵੀ ਵਫਾ ਨਹੀੰ ਹੋਇਆ ਹੈ ।
ਦਵਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਫਿਰੋਜ਼ਪੁਰ, ਸਰਵਜੋਤ ਸਿੰਘ ਮੁੱਤੀ ਅਤੇ ਹਰਜੀਤ ਸਿੰਘ ਸੰਧੂ ਸੂਬਾ ਸੀਨੀਅਰ ਮੀਤ ਪ੍ਰਧਾਨ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਦੱਸਿਆ ਕਿ  ਜੱਥੇਬੰਦੀ ਅਨੇਕਾਂ ਵਾਰ ਸਬ-ਕਮੇਟੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ , ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਨਾਲ 40 ਕਰੀਬ ਵਿਭਾਗੀ ਮੀਟਿੰਗਾਂ ਕਰ ਚੁੱਕੀ ਹੈ, ਪਰ ਕੰਪਿਊਟਰ ਅਧਿਆਪਕਾਂ ਦੀਆ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ।ਜਿਕਰਯੋਗ ਹੈ ਕਿ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਜਿਹਨਾਂ ਦੇ ਆਸ਼ਰਿਤਾਂ ਦੀ ਪੰਜਾਬ ਸਰਕਾਰ ਨੇ ਕਿਸੇ ਤਰਾਂ ਦੀ ਵਿੱਤੀ ਸਹਾਇਤਾ ਨਹੀਂ ਦਿੱਤੀ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਮੌਤ ਉਪਰੰਤ ਨੌਕਰੀ ਦਿੱਤੀ ਗਈ ਜਿਸ ਕਾਰਣ ਉਹਨਾਂ ਦੇ ਪਰਿਵਾਰਾਂ ਸੜਕਾਂ ਤੇ ਰੁੱਲਣ ਮਜਬੂਰ ਹਨ ।
ਆਮ ਲੋਕਾਂ ਦੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ.,ਮੌਤ ਉਪਰੰਤ ਆਸ਼ਰਿਤਾਂ ਨੂੰ ਨੌਕਰੀ ਅਤੇ ਹੋਰ ਵਿਭਾਗੀ ਮਸਲੇ ਹੱਲ ਨਹੀ ਕਰ ਰਹੀ ਹੈ।ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਨਿਰਾਸ਼ ਹੋ ਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 11 ਨਵੰਬਰ ਨੂੰ ਦੀਵਾਲੀ ਤੋਂ ਇੱਕ ਦਿਨ ਪਹਿਲਾ ਨੂੰ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਕੇ ਸਰਕਾਰ ਦੀਆ ਕੰਪਿਊਟਰ ਅਧਿਆਪਕਾਂ ਵਿਰੋਧੀ ਨੀਤੀਆਂ , ਪੰਜਾਬ ਸਰਕਾਰ ਦੇ ਕੀਤੇ ਚਣ ਮਨੋਰਥ ਵਾਅਦੇ ਅਤੇ ਆਪ ਵਿਧਾਇਕਾਂ ਵਲੋਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦਿਆਂ  ਨੂੰ ਆਮ ਲੋਕਾਂ ਵਿੱਚ ਪ੍ਰਚਾਰਿਆ ਜਾਵੇਗਾ ।ਪੰਜਾਬ ਸਰਕਾਰ ਨੂੰ ਜੱਥੇਬੰਦੀ ਵਲੋਂ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੇ ਫਿਰ ਵੀ ਮਸਲੇ ਹੱਲ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਦੇ ਰਾਜਨੀਤਿਕ ਅਤੇ ਸਰਕਾਰੀ ਫੰਕਸ਼ਨਾਂ ਵਿੱਚ ਘੁਸਪੈਠ ਕਰਕੇ ਜੱਥੇਬੰਦੀ ਦੀ ਮੰਗਾਂ ਨੂੰ ਆਮ ਜਨਤਾਂ ਅੱਗੇ ਲਿਆਂਦਾ ਜਾਵੇਗਾ, ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।ਰੈਲੀ ਦੋਰਾਨ ਜਿਲੇ ਤੋਂ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਸਾਮਿਲ ਹੋਣਗੇ।   ਇਸ ਮੌਕੇ ਰਵਿੰਦਰ ਸਿੰਘ, ਸਰਵਜੋਤ ਸਿੰਘ ਮੱੁਤੀ,ਸਰਬਜੀਤ ਸਿੰਘ ਸਿੰਘ ਕਲਸੀ, ਹਰਪਾਲ ਸਿੰਘ, ਸ਼ਮਸ਼ੇਰ ਸਿੰਘ, ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਜਗਦੀਪ ਸਿੰਘ,ਜਤਿੰਦਰ ਕੁਮਾਰ, ਚੇਤਨ ਕੱਕੜ,  ਅਮਿਤ ਬਰਿਆ, ਜਸਪਰੀਤ ਸੈਣੀ, ਹਰਬੰਸ,ਰੋਹਿਤ ਸ਼ਰਮਾ, ਸਤਨਾਮ ਸਿੰਘ,,ਅਜੇ ਕੁਮਾਰ,ਸੰਜੀਵ ਮਮਚੰਦਾ, ਮਿਸਾਲ ਧਵਨ , ਗੋਰਵ, ਮੁਕੇਸ਼ ਚੋਹਾਨ,ਮੈਡਮ ਉਮਾਂ,ਨੈਨਸੀ,ਦਿਪਤੀ ਆਦਿ ਕੰਪਿਊਟਰ ਅਧਿਆਪਕ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button