ਪੰਜਾਬ ਸਰਕਾਰ ਮਾਤ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ – ਅਮ੍ਰਿਤ ਸਿੰਘ
ਰੈਲੀ ਦਾ ਮੰਤਵ ਮਾਤ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬੀ ਲਿਖਣ, ਪੜ੍ਹਨ ਅਤੇ ਬੋਲਣ ਦਾ ਸੁਨੇਹਾ ਦੇਣਾ: ਜਗਦੀਪ ਸਿੰਘ ਸੰਧੂ
ਪੰਜਾਬ ਸਰਕਾਰ ਮਾਤ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ – ਅਮ੍ਰਿਤ ਸਿੰਘ
– ਰੈਲੀ ਦਾ ਮੰਤਵ ਮਾਤ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬੀ ਲਿਖਣ, ਪੜ੍ਹਨ ਅਤੇ ਬੋਲਣ ਦਾ ਸੁਨੇਹਾ ਦੇਣਾ: ਜਗਦੀਪ ਸਿੰਘ ਸੰਧੂ
ਫਿਰੋਜ਼ਪੁਰ, 22 ਨਵੰਬਰ 2022: ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਫਿਰੋਜ਼ਪੁਰ ਵੱਲੋਂ ਪੰਜਾਬੀ ਮਾਹ 2022 ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮਾਤ ਭਾਸ਼ਾ ਚੇਤਨਾ ਰੈਲੀ ਕੱਢੀ ਗਈ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ. ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੈਲੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਡੀ.ਏ.ਵੀ. ਕਾਲਜ ਫਿਰੋਜ਼ਪੁਰ ਛਾਉਣੀ ਦੀਆਂ ਵਿਦਿਆਰਥਣਾਂ ਸਮੇਤ ਲਗਭਗ 100 ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਤ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਅੰਦਰ ਸਮੂਹ ਸਰਕਾਰੀ, ਅਰਧ ਸਰਕਾਰੀ ਤੇ ਨਿੱਜੀ ਅਦਾਰਿਆਂ ਵੱਲੋਂ ਮਾਤ ਭਾਸ਼ਾ ਦੀ ਵਰਤੋਂ ਨੂੰ ਵਧਾਵਾ ਦੇਣ ਲਈ ਅਤੇ ਮਾਤ ਭਾਸ਼ਾ ਦੇ ਪ੍ਰਸਾਰ ਲਈ ਨਿਰੰਤਰ ਮੁਹਿੰਮਾਂ ਵਿੱਢਿਆਂ ਜਾ ਰਹੀਆਂ ਹਨ। ਇਸੇ ਤਹਿਤ ਇਸ ਸਾਲ ਨਵੰਬਰ ਮਹੀਨਾ ਪੰਜਾਬੀ ਮਾਹ ਵਜੋਂ ਮਣਾਇਆ ਜਾ ਰਿਹਾ ਹੈ ਅਤੇ ਅੱਜ ਦੀ ਇਹ ਮਾਤ ਭਾਸ਼ਾ ਚੇਤਨਾ ਰੈਲੀ ਵੀ ਇਨ੍ਹਾਂ ਮੁਹਿੰਮਾਂ ਦਾ ਹਿੱਸਾ ਹੈ।
ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਨੇ ਦੱਸਿਆ ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਮਾਹ 2022 ਤਹਿਤ ਜ਼ਿਲ੍ਹੇ ਦੇ ਸਕੂਲਾ ਕਾਲਜਾਂ ਅਤੇ ਵੱਖ-ਵੱਖ ਸੰਸਥਾਵਾਂ ਵਿੱਚ ਮਾਤ ਭਾਸ਼ਾ ਪੰਜਾਬੀ ਨੂੰ ਸਮਰਪਿਤ ਪ੍ਰੋਰਗਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ ਵੀ ਮਾਤ ਭਾਸ਼ਾ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਸੀ ਅਤੇ ਅੱਜ ਇਸ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੰਤਵ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਾਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਨੂੰ ਲਿਖਣ ਪੜ੍ਹਨ ਅਤੇ ਬੋਲਣ ਦਾ ਸੁਨੇਹਾ ਦੇਣਾ ਹੈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਨੂੰ ਕਿਤਾਬ ‘‘ਪੰਜਾਬ‘‘ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਰੈਲੀ ਦੌਰਾਨ ਮਖੂ ਤੋਂ ਸ੍ਰੀ ਭਜਨ ਪੇਂਟਰ ਜਿਨ੍ਹਾਂ ਨੇ ਆਪਣੇ ਵਹੀਕਲ ਤੇ ਮਾਤ ਭਾਸ਼ਾ ਨੂੰ ਸਮਰਪਿਤ ਪੇਂਟਿਗ ਕੀਤੀ ਹੋਈ ਸੀ ਖਿੱਚ ਦਾ ਕੇਂਦਰ ਬਣੀ ਰਹੀ।
ਇਸ ਮੌਕੇ ਖੋਜ ਅਫ਼ਸਰ ਸ. ਦਲਜੀਤ ਸਿੰਘ, ਪ੍ਰਿੰਸੀਪਲ ਸ.ਸ.ਸ. ਸਕੂਲ ਲੜਕੇ ਸ. ਜਗਦੀਪ ਪਾਲ ਸਿੰਘ, ਜ਼ਿਲ੍ਹਾ ਵੋਕੇਸ਼ਨਲ ਕੌਆਰਡੀਨੇਟਰ ਸ. ਲਖਵਿੰਦਰ ਸਿੰਘ ਸੰਧੂ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਲੈਕਚਰਾਰ ਜਸਵਿੰਦਰ ਕੌਰ, ਮੋਨਿਕਾ ਅਤੇ ਡੀ.ਏ.ਵੀ. ਕਾਲਜ ਤੋਂ ਡਾ. ਅੰਮ੍ਰਿਤਪਾਲ ਕੌਰ, ਜਸਵਿੰਦਰ ਕੌਰ, ਕਿਰਨਪ੍ਰੀਤ ਕੌਰ, ਭਾਵਨਾ, ਨਿਸ਼ਾਨ ਸਿੰਘ ਵਿਰਦੀ ਹਾਜ਼ਰ ਸਨ।