Ferozepur News

ਫਿਰੋਜ਼ਪੁਰ: ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਸ਼ੁਰੂਆਤ

ਪੇਂਡੂ ਸਿਹਤ ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਦੇ ਅਹੁਦੇਦਾਰਾਂ ਦਾ ਇਸ ਮੁਹਿੰਮ ਵਿੱਚ ਅਹਿਮ ਰੋਲ ਹੋਵੇਗਾ

ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਸ਼ੁਰੂਆਤ

ਪੇਂਡੂ ਸਿਹਤ ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਦੇ ਅਹੁਦੇਦਾਰਾਂ ਦਾ ਇਸ ਮੁਹਿੰਮ ਵਿੱਚ ਅਹਿਮ ਰੋਲ ਹੋਵੇਗਾ

ਫਿਰੋਜ਼ਪੁਰ: ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ' ਮੁਹਿੰਮ ਦੀ ਸ਼ੁਰੂਆਤਫਿਰੋਜ਼ਪੁਰ,21 ਫ਼ਰਵਰੀ, 2025: ਸਿਹਤ ਵਿਭਾਗ ਵੱਲੋਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਵਰਗੀਆਂ ਗੈਰ ਸੰਚਾਰੀ ਬਿਮਾਰੀਆਂ ਸੰਬੰਧੀ 20 ਫਰਵਰੀ 2025 ਤੋਂ 31 ਮਾਰਚ 2025 ਤੱਕ ‘ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ ਹੈ। ਆਯੁਸ਼ਮਾਨ ਆਰੋਗਯ ਕੇਂਦਰ ਟਿੱਬੀ ਕਲਾਂ ਵਿਖੇ ‘ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਵਰਚੂਅਲ ਸ਼ੁਰੂਆਤ ਕੀਤੀ ਗਈ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਅਤੇ ਤੰਦਰੁਸਤੀ ਦੀ ਜਿੰਮੇਵਾਰੀ ਲੈਣ ਲਈ ਸਸ਼ਕਤ ਬਣਾਉਣਾ ਹੈ। ਇਸ ਮੁਹਿੰਮ ਦਾ ਮੰਤਵ 30 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਸਾਰੇ ਵਿਆਕਤੀਆਂ ਦੀ ਸ਼ੁਗਰ, ਹਾਈਪਰਟੈਂਸ਼ਨ ਅਤੇ ਤਿੰਨ ਆਮ ਕੈਂਸਰ ਮੂੰਹ, ਛਾਤੀ ਅਤੇ ਸਰਵਾਈਕਲ ਅਤੇ ਗੈਰ ਸੰਚਾਰੀ ਬਿਮਾਰੀਆਂ ਦੀ 100 ਫੀਸਦੀ ਸਕ੍ਰੀਨਿੰਗ ਨੂੰ ਯਕੀਨੀ ਬਣਾਉਣਾ ਹੈ। ਇਹ ਮੁਹਿੰਮ ਜਿਲ੍ਹੇ ਦੇ ਸਾਰੇ ਆਯੁਸ਼ਮਾਨ ਆਰੋਗਯ ਕੇਂਦਰਾਂ ਅਤੇ ਸਿਹਤ ਸੰਸਥਾਵਾਂ ਵਿੱਚ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਨ ਲਈ ਐਨ.ਪੀ ਐਨ.ਸੀ.ਡੀ. ਦੇ ਤਹਿਤ ਚਲਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸੀ.ਐਚ.ਓ. ਅਤੇ ਏ.ਐਨ.ਐਮ. ਵੱਲੋਂ 100 ਫੀਸਦ ਸਕ੍ਰੀਨਿੰਗ ਕਵਰੇਜ, ਇਲਾਜ ਅਤੇ ਫਾਲੋਅਪ ਬਾਰੇ ਡੇਟਾ ਰੋਜਾਨਾ ਐਨ.ਪੀ.ਐਨ.ਸੀ.ਡੀ. ਪੋਰਟਲ ‘ਤੇ ਅਪਲੋਡ ਕਰਨਾ ਅਤੇ ਆਸ਼ਾ ਵਰਕਰਾਂ ਵੱਲੋਂ ਹਾਊਸ-ਟੂ-ਹਾਊਸ ਜਾ ਕੇ ਸੀ-ਬੈਕ ਫਾਰਮ ਭਰਨਾ ਯਕੀਨੀ ਬਣਾਇਆ ਜਾਵੇ।
ਡਾ ਮੰਦੀਪ ਕੌਰ ਨੇ ਦੱਸਿਆ ਕਿ ਨਵੀਂ ਚੁਣੀਆਂ ਗਈਆਂ ਪੰਚਾਇਤਾਂ ਦੇ ਮੈਂਬਰਾਂ ਦੀ ਭਾਗੀਦਾਰੀ ਨਾਲ ਪਿੰਡਾਂ ਵਿੱਚ ਬਣੀਆਂ ‘ ਪੇਂਡੂ ਸਿਹਤ ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ‘ ਦੇ ਅਹੁਦੇਦਾਰਾਂ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਮੀਟਿੰਗ ਕੀਤੀ ਜਾ ਰਹੀ ਹੈ । ਇਸ ਮੁਹਿੰਮ ਵਿੱਚ ਇਨ੍ਹਾ ਕਮੇਟੀਆਂ ਦਾ ਅਹਿਮ ਰੋਲ ਹੋਵੇਗਾ।

Related Articles

Leave a Reply

Your email address will not be published. Required fields are marked *

Back to top button