ਫਿਰੋਜ਼ਪੁਰ ਰੇਂਜ ਵਿੱਚ ਜਨਤਕ ਮਿਲਣੀ ਕਰਕੇ ਪੁਲਿਸ ਵਿਭਾਗ ਦੀ ਸ਼ਿਕਾਇਤ ਨਿਵਾਰਨ ਪ੍ਰਕਿਰਿਆ ਦੀ ਸਮੀਖਿਆ ਕੀਤੀ
ਫਿਰੋਜ਼ਪੁਰ ਰੇਂਜ ਵਿੱਚ ਜਨਤਕ ਮਿਲਣੀ ਕਰਕੇ ਪੁਲਿਸ ਵਿਭਾਗ ਦੀ ਸ਼ਿਕਾਇਤ ਨਿਵਾਰਨ ਪ੍ਰਕਿਰਿਆ ਦੀ ਸਮੀਖਿਆ ਕੀਤੀ
ਫਿਰੋਜ਼ਪੁਰ : 03-03-2023: ਪੰਜਾਬ ਸਰਕਾਰ, ਡੀ.ਜੀ.ਪੀ ਪੰਜਾਬ ਅਤੇ ਮਾਨਯੋਗ ਏ.ਡੀ.ਜੀ.ਪੀ. ਪਬਲਿਕ ਗਰੀਵੀਐੱਸ ਡਵੀਜਨ, ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਿਕਾਇਤ ਨਿਵਾਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੰਧ ਬਣਾਉਣ ਲਈ ਪੁਲਿਸ ਵਿਭਾਗ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸਦੇ ਸਕਾਰਾਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਸੇ ਲੜੀ ਵਿੱਚ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਪਬਲਿਕ ਗਰੀਵੀਐੱਸ ਪੋਰਟਲ ਜਾਰੀ ਕੀਤਾ ਗਿਆ ਹੈ। ਜਿਸ ਰਾਂਹੀਂ ਆਮ ਪਬਲਿਕ ਆਪਣੀਆਂ ਸ਼ਿਕਾਇਤਾਂ ਅਸਾਨੀ ਨਾਲ ਆਨਲਾਈਨ ਦਰਜ ਕਰਵਾ ਸਕਦੀ ਹੈ ਅਤੇ ਰੀਅਲ ਟਾਈਮ ਵਿੱਚ ਉਹਨਾਂ ਦਾ ਸਟੇਟਸ ਅਤੇ ਨਤੀਜਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੀ ਹੈ।
ਸ਼੍ਰੀ ਐਮ.ਐਫ. ਫਰੂਕੀ, ਆਈ.ਪੀ.ਐਸ. ਮਾਨਯੋਗ ਏ.ਡੀ.ਜੀ.ਪੀ., ਪਬਲਿਕ ਗਰੀਵੀਐਸ ਡਵੀਜਨ, ਪੰਜਾਬ, ਚੰਡੀਗੜ੍ਹ ਜੀ ਵੱਲੋਂ ਪੁਲਿਸ ਵਿਭਾਗ ਦੇ ਇਹਨਾਂ ਉਪਰਾਲਿਆਂ ਦੀ ਸਮੀਖਿਆ ਬਾਬਤ ਅੱਜ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਪੁਲਿਸ ਲਾਈਨ ਫਿਰੋਜ਼ਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜ਼ਪੁਰ ਰੇਂਜ, ਫਿਰੋਜ਼ਪੁਰ, ਸ਼੍ਰੀਮਤੀ ਕੰਵਰਦੀਪ ਕੌਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਿਰੋਜਪੁਰ, ਸ੍ਰੀ ਗੁਰਮੀਤ ਸਿੰਘ ਚੌਹਾਨ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਤਰਨਤਾਰਨ ਅਤੇ ਸ਼੍ਰੀਮਤੀ ਅਵਨੀਤ ਕੌਰ ਸਿੱਧੂ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜ਼ਲਿਕਾ ਸ਼ਾਮਲ ਹੋਏ। ਮੀਟਿੰਗ ਉਪਰੰਤ ਏ.ਡੀ.ਜੀ.ਪੀ. ਪਬਲਿਕ ਗਰੀਵੀਐੱਸ ਡਵੀਜ਼ਨ, ਪੰਜਾਬ, ਚੰਡੀਗੜ੍ਹ ਜੀ ਵੱਲੋਂ ਖੁੱਲੀ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਹਨਾਂ ਦਾ ਯੋਗ ਨਿਪਟਾਰਾ ਕੀਤਾ ਗਿਆ।
ਜਿਲ੍ਹਾ ਪੁਲਿਸ ਫਿਰੋਜ਼ਪੁਰ ਵੱਲੋਂ ਪਬਲਿਕ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਸਾਲ 2023 ਦੌਰਾਨ ਹੁਣ ਤੱਕ 07 ਵਿਸ਼ੇਸ਼ ਸ਼ਿਕਾਇਤ ਨਿਪਟਾਰਾ ਕੈਂਪ ਲਗਾਏ ਗਏ ਹਨ ਅਤੇ ਇਹਨਾਂ ਕੈਂਪਾਂ ਦੌਰਾਨ 3380 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਰਾਹਤ ਕੈਂਪਾ ਤੋਂ ਇਲਾਵਾ ਵੀ ਸਾਲ 2023 ਦੌਰਾਨ 2853 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤਰ੍ਹਾਂ ਸਾਲ 2023 ਦੌਰਾਨ ਕੁੱਲ 6233 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਭਵਿੱਖ ਵਿੱਚ ਵੀ ਪਬਲਿਕ ਦੀਆਂ ਸ਼ਿਕਾਇਤਾਂ ਦਾ ਪਾਰਦਰਸ਼ੀ ਤਰੀਕੇ ਨਾਲ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣਾ ਪੁਲਿਸ ਵਿਭਾਗ ਦੀ ਤਰਜੀਹ ਰਹੇਗਾ। ਇਸਤੇ ਤਰ੍ਹਾਂ ਜਿਲ੍ਹਾ ਫਾਜ਼ਿਲਕਾ ਅਤੇ ਜਿਲ੍ਹਾ ਤਰਨਤਾਰਨ ਵੱਲੋਂ ਵੀ ਉਸਾਰੂ ਉਪਰਾਲੇ ਕੀਤੇ ਜਾ ਰਹੇ ਹਨ।