Ferozepur News
ਫਿਰੋਜ਼ਪੁਰ ਵਿਖੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵੱਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਦਾ ਕੀਤਾ ਪਿਟ ਸਿਆਪਾ
ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਕਰੀ
ਫਿਰੋਜ਼ਪੁਰ ਵਿਖੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵੱਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਦਾ ਕੀਤਾ ਪਿਟ ਸਿਆਪਾ
-ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਕਰੀ
ਫਿਰੋਜ਼ਪੁਰ 12 ਮਾਰਚ, 2024:
ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਜਟ ਨੂੰ ਅੰਨ੍ਹਾ ਬਜਟ ਸੈਸ਼ਨ ਐਲਾਨ ਕਰਦਿਆਂ ਬਜਟ ਦੀਆਂ ਸੂਬੇ ਭਰ ਵਿੱਚ ਕਾਪੀਆ ਸਾੜਨ ਦੇ ਸੱਦੇ ਤਹਿਤ ਫਿਰੋਜ਼ਪੁਰ ਵਿਖੇ ਸੂਬਾ ਪ੍ਰਧਾਨ ਪਿੱਪਲ ਸਿੰਘ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਦੀ ਅਗਵਾਈ ਹੇਠ
ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵੱਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ!
ਇਸ ਮੌਕੇ ਸੀਪੀਐਫ ਯੂਨੀਅਨ ਦੇ ਜ਼ਿਲ੍ਾ ਪ੍ਰਧਾਨ ਸਰਦਾਰ ਜਗਸੀਰ ਸਿੰਘ ਭਾਂਗਰ ਵੱਲੋਂ ਸਮੁੱਚੇ ਮੁਲਾਜ਼ਮਾਂ ਦੀ ਅਗਵਾਈ ਹੇਠ ਸਰਕਾਰ ਖਿਲਾਫ ਜੰਮ ਕੇ ਜਾ ਰਹੇ ਨਾਅਰੇਬਾਜੀ ਕੀਤੀ ਗਈ.
ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ,ਮਾਣ ਭੱਤਾ ਵਰਕਰਾਂ ਨਾਲ ਕੀਤੇ ਵਾਅਦਿਆਂ ਗਰੰਟੀਆਂ ਤੋਂ ਭਗੌੜੀ ਨਜ਼ਰ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਮਾਨ ਸਰਕਾਰ ਵੱਲੋਂ ਬਜ਼ਟ ਸੈਸ਼ਨ ਦੌਰਾਨ ਮੁਲਾਜ਼ਮਾਂ ਪੈਂਨਸ਼ਨਰਾ ਅਤੇ ਮਾਣ ਭੱਤਾ ਵਰਕਰਾਂ ਨੂੰ ਕੁਝ ਵੀ ਨਹੀਂ ਦਿੱਤਾ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲੀ ਲਈ ਕੋਈ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਲੋਕ ਸਭਾ ਚੋਣਾਂ ਦੌਰਾਨ ਨਤੀਜੇ ਭੁਗਤਣੇ ਪੈਣਗੇ। ਸ੍ਰੀ ਮਨਹੋਰ ਲਾਲ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਗੋਬਿੰਦ ਮੁਟਨੇਜਾ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ, ਸਮਰੀਤੀ ਲੋਕ ਨਿਰਮਾਣ ਵਿਭਾਗ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫ਼ਤਰ, ਯਾਦਵਿੰਦਰ ਸਿੰਘ, ਪਰਵੀਨ ਕੁਮਾਰ, ਹਰਪ੍ਰੀਤ ਸਿੰਘ ਦੁੱਗਲ, ਰਣਜੀਤ ਸਿੰਘ ਸਟੈਨੋ, ਅਮਨਦੀਪ ਸਿੰਘ, ਮਨੀਸ਼ ਅਤੇ ਕੁਲਵਿੰਦਰ ਜਿਲ੍ਹਾ ਖਜਾਨਾ ਦਫਤਰ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ਼ ਵਿਭਾਗ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਹਿਤਾਬ ਸਿੰਘ, ਸੰਦੀਪ ਦਿਓਲ, ਗੁਰਤੇਜ ਸਿੰਘ, ਦਲਜੀਤ ਸਿੰਘ, ਰੂਪਵਿੰਦਰ ਸਿੰਘ, ਚੇਤਨ ਰਾਣਾ ਡੀ.ਸੀ. ਦਫਤਰ, ਸੁਖਵਿੰਦਰ ਕੋਰ, ਅਮਰਜੀਤ ਕੋਰ, ਸਿਮਰਜੀਤ ਕੋਰ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਅਤੇ ਵੀਰਪਾਲ ਕੌਰ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਦੇ ਮੁਲਾਜ਼ਮਾਂ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।