ਫਿਰੋਜ਼ਪੁਰ ਮੋਗਾ ਜੀ. ਟੀ. ਰੋਡ ਤੇ ਸਕਾਰਪਿਓ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਜ਼ਖਮੀਂ
ਫਿਰੋਜ਼ਪੁਰ 12 ਅਪ੍ਰੈਲ (ਏ. ਸੀ. ਚਾਵਲਾ) ਫਿਰੋਜ਼ਪੁਰ ਮੋਗਾ ਜੀ. ਟੀ. ਰੋਡ ਇੰਜੀਨੀਅਰ ਕਾਲਜ ਦੇ ਕੋਲ ਸਕਾਰਪਿਓ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਨੌਜ਼ਵਾਨਾਂ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵਦੀਪ ਸਿੰਘ ਉਰਫ ਰਵੀ ਪੁੱਤਰ ਦਰਸ਼ਨ ਸਿੰਘ ਵਾਸੀ ਵਾੜਾ ਭਾਈ ਕਾ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਲਖਬੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਾੜਾ ਭਾਈਕਾ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਇੰਜੀਨੀਰਿੰਗ ਕਾਲਜ ਵਿਚ ਪੜ•ਣ ਜਾ ਰਹੇ ਸਨ ਤਾਂ ਇਕ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਸਕਾਰਪਿਓ ਗੱਡੀ ਚਾਲਕ ਨੇ ਉਨ•ਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਹ ਅਤੇ ਉਸ ਦਾ ਦੋਸਤ ਲਖਬੀਰ ਸਿੰਘ ਜ਼ਖਮੀਂ ਹੋ ਗਏ ਜੋ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਹਨ। ਨਵਦੀਪ ਸਿੰਘ ਨੇ ਦੱਸਿਆ ਕਿ ਸਕਾਰਪਿਓ ਗੱਡੀ ਚਾਲਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਖੱਪਿਆਂ ਵਾਲੀ ਜ਼ਿਲ•ਾ ਸ਼੍ਰੀ ਮੁਕਤਸਰ ਸਾਹਿਬ ਵਜੋਂ ਕੀਤੀ ਗਈ ਹੈ। ਜੇਰੇ ਇਲਾਜ ਨਵਦੀਪ ਸਿੰਘ ਨੇ ਦੱਸਿਆ ਕਿ ਉਨ•ਾਂ ਵਲੋਂ ਇਸ ਘਟਨਾ ਦੀ ਜਾਣਕਾਰੀ ਥਾਣਾ ਘੱਲਖੁਰਦ ਦੀ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਨਵਦੀਪ ਸਿੰਘ ਦੇ ਬਿਆਨਾਂ ਤੇ ਸਕਾਰਪਿਓ ਗੱਡੀ ਚਾਲਕ ਗੁਰਮੀਤ ਸਿੰਘ ਖਿਲਾਫ 279, 337, 338, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।