ਫਿਰੋਜ਼ਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਵਿੱਚ 1715 ਕੇਸਾਂ ਦਾ ਨਿਪਟਾਰਾ, 25,96,36,604 ਕਰੋੜ ਰੁਪਏ ਦੇ ਐਵਾਰਡ ਪਾਸ ਕੀਤੇ
ਫਿਰੋਜ਼ਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਵਿੱਚ 1715 ਕੇਸਾਂ ਦਾ ਨਿਪਟਾਰਾ, 25,96,36,604 ਕਰੋੜ ਰੁਪਏ ਦੇ ਐਵਾਰਡ ਪਾਸ ਕੀਤੇ
ਫਿਰੋਜਪੁਰ, 14 ਮਈ, 2022: ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਸਟਿਸ ਤਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਵ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 12 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ ।
ਇਸ ਲੋਕ ਅਦਾਲਤ ਵਿੱਚ 2779 ਕੇਸਾਂ ਵਿੱਚੋਂ 1628 ਕੇਸਾਂ ਦਾ ਨਿਪਟਾਰਾ ਕਰਕੇ 25, 55, 23,771/- ਰੁਪਏ ਦਾ ਅਤੇ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 3047 ਕੇਸਾਂ ਵਿੱਚੋਂ 87 ਕੇਸਾਂ ਦਾ ਨਿਪਟਾਰਾ ਕਰਕੇ 41,12,833/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਚੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ।
ਇਸ ਦੇ ਨਾਲ ਹੀ ਸੀ. ਜੇ. ਐੱਮ. ਮਿਸ ਏਕਤਾ ਉੱਪਲ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਰੋਜ਼ਪੁਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਇਸ ਤੋਂ ਇਲਾਵਾ ਇਸ ਲੋਕ ਅਦਾਲਤ ਦੀ ਸਫਲਤਾ ਵਜੋਂ ਹਰਦੀਪ ਸਿੰਘ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਕੋਰਟ ਵਿੱਚ ਇੱਕ ਪੁਰਾਣੇ ਕੇਸ ਬੂਟਾ ਸਿੰਘ ਬਨਾਮ ਬਲਬੀਰ ਸਿੰਘ ਦੇ ਚੈੱਕ ਬਾਊਂਸ ਦੇ ਪੁਰਾਣੇ ਕੇਸ ਵਿੱਚ ਸਵਾ 2 ਲੱਖ ਰੁਪਏ ਦੀ ਉਤਰਦਾਈ ਧਿਰ ਵੱਲੋਂ ਦੇਣਦਾਰੀ ਕਰਕੇ ਕੇਸ ਦਾ ਨਿਪਟਾਰਾ ਕੀਤਾ ਗਿਆ । ਇਸੇ ਤਰ੍ਹਾਂ ਹੀ ਸਅਸ਼ੋਕ ਚੌਹਾਨ ਸੀ, ਜੇ. ਐੱਮ. ਜੱਜ ਦੀ ਕੋਰਟ ਵਿੱਚ 5 ਸਾਲ ਪੁਰਾਣੇ ਕੇਸ ਸੁਖਦੇਵ ਸਿੰਘ ਬਨਾਮ ਬਖਤਾਵਰ ਸਿੰਘ ਦੇ ਜ਼ਮੀਨ ਦੇ ਕੇਸ ਵਿੱਚ ਉਤਰਦਾਈ ਧਿਰ ਵੱਲੋਂ 1,42,87000 ਰੁਪਏ ਦੀ ਦੇਣਦਾਰੀ ਕਰਕੇ ਕੇਸ ਖ਼ਤਮ ਕੀਤਾ ਗਿਆ । ਇਸ ਦੇ ਨਾਲ ਹੀ 3 ਲੱਖ ਰੁਪਏ ਦੀ ਕੋਰਟ ਫੀਸ ਵਾਪਸ ਕਰਵਾ ਕੇ ਇਸ ਕੇਸ ਦਾ ਨਿਪਟਾਰਾ ਕਰਵਾਇਆ ।