ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਲਈ 9 ਕਰੋੜ ਰੁਪਏ ਦੀ ਗ੍ਰਾਂਟ ਦੀ ਪ੍ਰਵਾਨਗੀ, ਪੈਸੇ ਗਲੀਆਂ, ਨਾਲੀਆਂ ਅਤੇ ਸੜਕਾਂ ‘ਤੇ ਖ਼ਰਚ ਕੀਤੇ ਜਾਣਗੇ: ਵਿਧਾਇਕ ਪਿੰਕੀ
ਕਿਹਾ, ਫਿਰੋਜ਼ਪੁਰ ਸ਼ਹਿਰ ਵਿੱਚ 18 ਨਵੇਂ ਗਾਰਡਨ ਜਿੰਮ ਵੀ ਸਥਾਪਤ ਕੀਤੇ ਜਾਣਗੇ
ਫਿਰੋਜ਼ਪੁਰ 5 ਜੂਨ 2020
ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਗ੍ਰਾਂਟ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜੋ ਕਿ ਜਲਦੀ ਜਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪੈਸਾ ਫਿਰੋਜ਼ਪੁਰ ਸ਼ਹਿਰ ਦੀਆਂ ਗਲੀਆਂ, ਨਾਲੀਆਂ ਅਤੇ ਸੜਕਾਂ ‘ਤੇ ਖ਼ਰਚ ਕੀਤਾ ਜਾਵੇਗਾ। ਹੁਣ ਸ਼ਹਿਰ ਦਾ ਕੋਈ ਇਲਾਕਾ ਕੱਚਾ ਨਹੀਂ ਰਹੇਗਾ, ਹਰ ਪਾਸੇ ਸੜਕ ਦਾ ਨੈੱਟਵਰਕ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ 18 ਨਵੇਂ ਗਾਰਡਨ ਜਿੰਮ ਸਥਾਪਤ ਕੀਤੇ ਜਾਣਗੇ। ਕਿਉਂਕਿ ਬਹੁਤ ਸਾਰੇ ਲੋਕ ਪੈਸੇ ਦੇ ਕਾਰਨ ਜਿੰਮ ‘ਤੇ ਜਾਣ ਤੋਂ ਅਸਮਰੱਥ ਹਨ, ਇਸ ਲਈ ਉਨ੍ਹਾਂ ਨੂੰ ਗਾਰਡਨ ਜਿੰਮ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਵੀ ਤੰਦਰੁਸਤ ਰਹਿ ਸਕਣ। ਉਨ੍ਹਾਂ ਦੱਸਿਆ ਕਿ ਪਹਿਲਾ ਗਾਰਡਨ ਜਿੰਮ 2014 ਵਿੱਚ ਫਿਰੋਜ਼ਪੁਰ ਸ਼ਹਿਰ ਵਿੱਚ ਸਥਾਪਤ ਕੀਤਾ ਗਿਆ ਸੀ, ਜਿਸਦੀ ਮਸ਼ੀਨਰੀ ਜਰਮਨੀ ਤੋਂ ਆਈ ਸੀ। ਇਸ ਤੋਂ ਬਾਅਦ ਬਹੁਤ ਸਾਰੇ ਜਿੰਮ ਗਾਰਡਨ ਸਥਾਪਤ ਕੀਤੇ ਗਏ, ਜੋ ਕਿ ਫਿਰੋਜ਼ਪੁਰ ਦੇ ਲੋਕਾਂ ਦੁਆਰਾ ਪਸੰਦ ਕੀਤੇ ਜਾ ਰਹੇ ਹਨ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਪਿੰਡ ਤੋਂ ਸ਼ਹਿਰ ਵਿੱਚ ਸ਼ਾਮਲ ਹੋਣ ਵਾਲੇ 6 ਪਿੰਡਾਂ ਲਈ 5 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜਿਸ ਨੂੰ ਇਨ੍ਹਾਂ ਇਲਾਕਿਆਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ‘ਤੇ ਖ਼ਰਚ ਕੀਤਾ ਜਾ ਰਿਹਾ ਹੈ। ਇਨ੍ਹਾਂ ਇਲਾਕਿਆਂ ਵਿੱਚ ਸੀਵਰੇਜ, ਪਾਣੀ ਸਪਲਾਈ, ਨਵੀਆਂ ਸੜਕਾਂ, ਸਟਰੀਟ ਲਾਈਟਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਕੰਮ ਕਰ ਰਹੀ ਹੈ। ਵਿਧਾਇਕ ਪਿੰਕੀ ਨੇ ਕਿਹਾ ਕਿ ਹਲਕੇ ਵਿੱਚ ਕਈ ਵੱਡੇ ਪ੍ਰੋਜੈਕਟ ਲਿਆਂਦੇ ਗਏ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ।
ਕਿਸੇ ਵੀ ਖੇਤਰ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। ਫਿਰੋਜ਼ਪੁਰ ਜ਼ਿਲ੍ਹੇ ਵਿਚ ਪਹਿਲਾਂ ਜੋ ਸ਼ਹਿਰ ਸ਼ਾਮਲ ਹੋਏ ਸਨ, ਉਸ ਲਈ ਪੰਜ ਕਰੋੜ ਰੁਪਏ ਆ ਚੁੱਕੇ ਹਨ। ਸ਼ਹਿਰ ਵਿਚ 18 ਗਾਰਡਨ ਜਿੰਮ ਲੱਗਣਗੇ। ਇਸ ਤੋਂ ਪਹਿਲਾ 2014 ਵਿੱਚ ਸਭ ਤੋਂ ਪਹਿਲਾ ਗਾਰਡਨ ਜਿੰਮ ਸਥਾਪਤ ਕੀਤਾ ਗਿਆ ਸੀ ਅਤੇ ਤਦ ਜਰਮਨੀ ਤੋਂ ਆਇਆ ਸੀ। ਦੇਸ਼ ਵਿਚ ਦੋ ਥਾਵਾਂ ਤੇ ਲੱਗੇ ਸਨ। ਦਿੱਲੀ ਲੋਧੀ ਗਾਰਡਨ ਅਤੇ ਫਿਰੋਜ਼ਪੁਰ।