Ferozepur News

ਬਿਜਲੀ ਦੇ ਟਰਾਂਸਫਾਰਮਰ ਵਿਚੋਂ ਕੀਮਤੀ ਸਮਾਨ ਚੋਰੀ

THEFT LOGO

ਫਿਰੋਜਪੁਰ 21 ਫਰਵਰੀ (ਏ. ਸੀ. ਚਾਵਲਾ) ਫਿਰੋਜ਼ਪੁਰ ਦੇ ਪਿੰਡ ਛਾਂਗਾ ਰਾਏ ਦੇ ਇਕ ਕਿਸਾਨ ਦੇ ਖੇਤ ਵਿਚੋਂ ਅਣਪਛਾਤੇ ਚੋਰ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਛਾਂਗਾ ਰਾਏ ਦੇ ਰਹਿਣ ਵਾਲੇ ਗੰਢਾ ਸਿੰਘ ਪੁੱਤਰ ਕੇਹਰ ਸਿੰਘ ਨੇ ਦੱਸਿਆ ਕਿ ਉਸ ਦੇ ਖੇਤ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਅਣਪਛਾਤੇ ਚੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਹਨ। ਗੰਢਾ ਸਿੰਘ ਨੇ ਦੱਸਿਆ ਕਿ ਇਸ ਗੱਲ ਦਾ ਪਤਾ ਉਸ ਨੂੰ ਸਵੇਰੇ ਵੇਲੇ ਆਪਣੇ ਖੇਤ ਵਿਚ ਗੇੜਾ ਮਾਰਨ ਤੇ ਲੱਗਿਆ। ਉਸ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਉਸ ਵਲੋਂ ਥਾਣਾ ਗੁਰੂਹਰਸਹਾਏ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਗੁਰਲਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੰਢਾ ਸਿੰਘ ਦੇ ਬਿਆਨਾਂ ਤੇ ਪੁਲਸ ਨੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ

Related Articles

Back to top button