Ferozepur News
ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ ਤਿਆਰ ਡਾਕੂਮੈਂਟਰੀ ਪ੍ਰਸਾਰਨ ਦੇ ਲਈ ਹੋਈ ਸਲੈਕਟ
ਮਹਿਲਾ ਸ਼ਸਕਤੀਕਰਨ ਦੇ ਤਹਿਤ ਹੋਏ ਕੰਮਾਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮ ਰੌਸ਼ਨ ਕਰਨ ਵਾਲੀਆਂ ਬੇਟੀਆਂ ਦੇ ਇੰਟਰਵਿਊ ਵੀ ਹੋਏ ਸ਼ਾਮਿਲ

ਫਿਰੋਜ਼ਪੁਰ 4 ਮਾਰਚ, 2020:
ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਫਿਰੋਜ਼ਪੁਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸ਼ਸਕਤੀਕਰਨ ਅਤੇ ਮਹਿਲਾਵਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਕੀਤੇ ਗਏ ਕੰਮਾਂ ਸਬੰਧੀ ਬਣਾਈ ਗਈ ਡਾਕੂਮੈਂਟਰੀ ਮੂਵੀ ਦਾ ਸਲੈਕਸ਼ਨ ਰਾਸ਼ਟਰੀਯ ਟੀ.ਵੀ. ‘ਤੇ ਪ੍ਰਸਾਰਨ ਦੇ ਲਈ ਹੋ ਗਿਆ ਹੈ। ਦੇਸ਼ ਭਰ ਵਿਚੋਂ ਸਿਰਫ਼ 25 ਜ਼ਿਲ੍ਹਿਆਂ ਦੀ ਹੀ ਡਾਕੂਮੈਂਟਰੀ ਪ੍ਰਸਾਰਨ ਦੇ ਲਈ ਸਲੈਕਟ ਹੋਈ ਹੈ ਜਿਸ ਵਿਚ ਫਿਰੋਜ਼ਪੁਰ ਜ਼ਿਲ੍ਹਾ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਵੱਲੋਂ ਕੀਤੇ ਗਏ ਕੰਮਾਂ ਨੂੰ ਭਾਰਤ ਸਰਕਾਰ ਵੱਲੋਂ ਵੀ ਵਿਸ਼ੇਸ਼ ਰੂਪ ਵਿਚ ਤਿਆਰ ਕੀਤੀ ਗਈ ਕਿਤਾਬ ਵਿਚ ਵੀ ਜਗ੍ਹਾ ਦਿੱਤੀ ਗਈ ਹੈ ਅਤੇ ਇਸ ਕਿਤਾਬ ਦਾ ਵਿਮੋਚਨ 5 ਮਾਰਚ ਨੂੰ ਨਵੀਂ ਦਿੱਲੀ ਵਿਚ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਇਸ ਸਫਲਤਾ ਦੇ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ, ਨਾਲ ਹੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਹੋਰ ਮਜ਼ਬੂਤੀ ਨਾਲ ਕਰਨ ਲਈ ਕਿਹਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ ਨੇ ਦੱਸਿਆ ਕਿ ਇਸ ਡਾਕੂਮੈਂਟਰੀ ਵਿਚ ਫਿਰੋਜ਼ਪੁਰ ਜ਼ਿਲ੍ਹੇ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਕੀਤੇ ਗਏ ਕੰਮਾਂ ਨੂੰ ਦਰਸਾਇਆ ਗਿਆ ਹੈ। ਇਸ ਵਿਚ ਬੇਟੀਆਂ ਨੂੰ ਸਮਰਪਿਤ ਕੀਤੇ ਗਏ ਦੋ ਚੌਂਕਾਂ , 1 ਦਿਨ ਲਈ ਡੀ.ਸੀ. ਬਣਾਈ ਗਈ ਅਨਮੋਲ ਬੇਰੀ ਵੱਖ-ਵੱਖ ਖੇਤਰਾਂ ਵਿਚ ਨਾਮ ਕਮਾਉਣ ਵਾਲੀਆਂ ਬੇਟੀਆਂ ਦੇ ਇੰਟਰਵਿਊ ਅਤੇ ਭਰੂਣ ਹੱਤਿਆ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਠਾਏ ਗਏ ਕਦਮਾਂ ਨੂੰ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ ਪੋਸ਼ਣ ਮੁਹਿੰਮ ਦੇ ਤਹਿਤ ਕੀਤੇ ਗਏ ਕੰਮਾਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ।