ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਨਵੇਂ ਕਿੱਤਿਆਂ ਦੀ ਜਾਣਕਾਰੀ ਦੇਣ ਲਈ ਆਨਲਾਈਨ ਵੈਬੀਨਾਰ 24 ਨੂੰ
ਫਿਰੋਜ਼ਪੁਰ 16 ਜੁਲਾਈ 2020
ਕੋਵਿਡ-19 ਕਾਰਨ ਆਏ ਬਦਲਾਵ ਕਾਰਨ ਜਿੱਥੇ ਪ੍ਰਾਈਵੇਟ ਖੇਤਰ ਵਿੱਚ ਨੌਕਰੀਆਂ ਨੂੰ ਖਤਰਾ ਪੈਦਾ ਹੋਇਆ ਹੈ, ਉੱਥੇ ਹੀ ਇਸ ਨਾਲ ਕਈ ਤਰ੍ਹਾਂ ਦੇ ਨਵੇਂ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫਸਰ ਸ੍ਰੀ. ਅਸ਼ੋਕ ਜਿੰਦਲ ਨੇ ਦੱਸਿਆ ਕਿ ਇਨ੍ਹਾਂ ਬਦਲਾਵਾਂ ਬਾਰੇ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਜਾਣੂੰ ਕਰਵਾਉਣ ਲਈ ਮਿਸ਼ਨ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਵੱਲੋਂ ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਵਿਖੇ 24 ਜੁਲਾਈ ਨੂੰ ਇੱਕ ਵੈਬੀਨਾਰ (ਆਨਲਾਈਨ ਕੌਂਸਲਿੰਗ) ਦਾ ਆਯੋਜਨ ਕੀਤਾ ਜਾ ਰਿਹਾ ਹੈ ਜੋ ਕਿ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ।
ਸ੍ਰੀ. ਅਸ਼ੋਕ ਜਿੰਦਲ ਨੇ ਦੱਸਿਆ ਕਿ ਇਸ ਆਨਲਾਈਲ ਵੈਬੀਨਾਰ ਦੌਰਾਨ ਪ੍ਰਸਿੱਧ ਕੰਪਨੀਆ ਜਿਵੇਂ ਮਾਇਕਰੋਸਾਫਟ, ਅਨਸੈਸ, ਵਾਲਮਾਰਟ, ਪੈਪਸੀਕੋ, ਡੈਲ, ਐਮਜ਼ਾਨ ਤੇ ਬੀ ਅਤੇ ਡਬਲਯੂ ਐੱਸ.ਐਸ.ਸੀ ਦੇ ਨੁੰਮਾਇੰਦੇ ਪ੍ਰਾਰਥੀਆਂ ਨੂੰ ਰੁਜ਼ਗਾਰ ਦੇ ਮੌਕਿਆਂ ਤੋਂ ਜਾਣੂੰ ਕਰਵਾਉਣਗੇ। ਉਨ੍ਹਾਂ ਹੋਰ ਦੱਸਿਆ ਕਿ ਵੈਬੀਨਾਰ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਆਪਣੇ ਆਪ ਨੂੰ ਪੰਜਾਬ ਸਰਕਾਰ ਦੇ ਪੋਰਟਲ ਤੇ ਰਜਿਸਟਰ ਕਰ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕੀਤਾ ਜਾ ਸਕਦਾ ਹੈ।