ਬੇਰੁਜ਼ਗਾਰ ਲਾਈਨਮੈਨ ਯੂਨੀਅਨ ਆਪਣੀਆਂ ਮੰਗਾਂ ਲਈ ਸਰਕਾਰ ਅਤੇ ਪਾਵਰਕਾਮ ਖਿਲਾਫ ਖੋਲੇਗੀ ਮੋਰਚਾ : ਕੰਬੋਜ
ਗੁਰੂਹਰਸਹਾਏ, 31 ਅਗਸਤ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਸੂਬਾ ਪ੍ਰਧਾਨ ਬਲਕੋਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲਾ ਪ੍ਰਧਾਨ ਸੰਦੀਪ ਕੰਬੋਜ ਦੀ ਅਗਵਾਈ ਹੇਠ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਮੀਟਿੰਗ ਕੀਤੀ ਗਈ। ਇਸ ਮੋਕੇ ਉਨ੍ਹਾਂ ਕਿਹਾ ਕਿ ਸੀ.ਆਰ.ਏ 289/16 ਚ ਜਿੰਨਾ ਨੇ ਅਪਲਾਈ ਕੀਤਾ ਸੀ ਉਹਨਾਂ ਵਿਚੋਂ 3500 ਦੇ ਕਰੀਬ ਬੇਰੁਜ਼ਗਾਰ ਲਾਈਨਮੈਨ ਦਾ ਨੰਬਰ ਨਹੀਂ ਆਇਆ ਉਹਨਾਂ ਸਰਕਾਰ ਤੋ ਮੰਗ ਕੀਤੀ ਕਿ ਪੋਸਟਾਂ ਵਿਚ ਵਾਧਾ ਕਰਕੇ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ।।
ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬੇਰੁਜ਼ਗਾਰ ਲਾਈਨਮੈਨਾਂ ਨੂੰ ਨੌਕਰੀ ਦੇਣ ਤੋ ਭੱਜ ਰਹੀ ਹੈ ।ਉਹਨਾਂ ਕਿਹਾ ਕਿ ਇਸ ਸਬੰਧੀ ਸਾਡੀ ਯੂਨੀਅਨ ਕਈ ਵਾਰ ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਮਿਲ ਚੁੱਕੀ ਹੈ ਪਰ ਪਾਵਰਕਾਮ ਦੀ ਮੈਨੇਜਮੈਂਟ ਪਰਪੋਜਲ ਤਿਆਰ ਕਰਨ ਦੀ ਬਜਾਏ ਲਾਰੇਬਾਜੀ ਵਿਚ ਮਸਲੇ ਨੂੰ ਲਟਕਾ ਰਹੀ ਹੈ।।
ਉਹਨਾਂ ਕਿਹਾ ਕਿ ਆਉਣ ਵਾਲੀ 4 ਸਤੰਬਰ ਨੂੰ ਹੈਡ ਆਫਿਸ ਵਿਖੇ ਵਿਸ਼ਾਲ ਇਕੱਠ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸਦੀ ਜਿੰਮੇਵਾਰੀ ਸਰਕਾਰ ਅਤੇ ਪਾਵਰਕਾਮ ਦੀ ਹੋਵੇਗੀ।।