Ferozepur News

ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ – ਡੀ.ਸੀ.

ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ - ਡੀ.ਸੀ.

ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ - ਡੀ.ਸੀ.

ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ – ਡੀ.ਸੀ.

ਯੋਜਨਾ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਵਿਅਕਤੀਆਂ ਨੂੰ 5 ਲੱਖ ਤੱਕ ਨਗਦੀ-ਰਹਿਤ ਸਿਹਤ ਬੀਮੇ ਦੀ ਮਿਲਦੀ ਹੈ ਸਹੂਲਤ – ਧੀਮਾਨ

ਫ਼ਿਰੋਜ਼ਪੁਰ, 18 ਅਪਰੈਲ 2023:

ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਆਪਣਾ ਈ-ਕਾਰਡ ਜਲਦ ਤੋਂ ਜਲਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲ ਸਕੇ। ਇਸ ਯੋਜਨਾ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ (24 ਘੰਟੇ) ਹੋਣ ’ਤੇ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ-ਰਹਿਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਵਾਉਣ ਨਾਲ ਲਾਭਪਾਤਰੀ ਅਤੇ ਉਸਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਮੂਹਿਕ ਰੂਪ ਨਾਲ ਹਸਪਤਾਲ ਵਿੱਚ ਹਰ ਸਾਲ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਕਰਵਾਉਣ ਦੀ ਸਹੂਲਤ ਮਿਲਦੀ ਹੈ। ਇਸ ਦਾ ਲਾਭ ਦੇਸ਼ ਭਰ ਦੇ ਕਿਸੇ ਵੀ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਵਿੱਚ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਈ-ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਪਰਿਵਾਰ ਪਹਿਚਾਣ ਦਸਤਾਵੇਜ਼ ਜਿਵੇਂ ਰਾਸ਼ਨ ਕਾਰਡ, ਰਾਸ਼ਨ ਕਾਰਡ ਨਾ ਹੋਣ ਦੀ ਸੂਰਤ ਵਿੱਚ ਪਰਿਵਾਰ ਘੋਸ਼ਣਾ ਫਾਰਮ ਜਿਸ ‘ਤੇ ਸਰਪੰਚ ਜਾਂ ਮਿਊਂਸਿਪਲ ਕੌਂਸਲਰ ਵੱਲੋਂ ਦਸਤਖ਼ਤ ਅਤੇ ਮੋਹਰ ਲੱਗੀ ਹੋਵੇ (ਇਹ ਫਾਰਮ ਵੈੱਬਸਾਈਟ https://sha.punjab.gov.in ’ਤੇ ਉਪਲਬੱਧ ਹੈ) ਜਾਂ ਉਸਾਰੀ ਮਜ਼ਦੂਰ ਦਾ ਰਜਿਸਟ੍ਰੇਸ਼ਨ ਕਾਰਡ ਜੇਕਰ ਇਸ ਵਿੱਚ ਪਰਿਵਾਰ ਦੀ ਜਾਣਕਾਰੀ ਦਰਜ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ-ਕਾਰਡ ਬਣਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਰੱਖੀ ਗਈ ਹੈ। ਜੇਕਰ ਕੋਈ ਜ਼ਿਆਦਾ ਫੀਸ ਦੀ ਮੰਗ ਕਰਦਾ ਹੈ ਤਾਂ ਟੋਲ ਫਰੀ ਨੰਬਰ 104 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਹਾਇਤਾ ਲਈ ਜਾਂ ਆਪਣੇ ਨੇੜੇ ਦੇ ਸੂਚੀਬੱਧ ਹਸਪਤਾਲ ਦੀ ਜਾਣਕਾਰੀ ਜਾਂ ਕਿਸੇ ਵੀ ਸ਼ਿਕਾਇਤ ਲਈ ਟੋਲ ਫਰੀ ਨੰਬਰ 104 ਅਤੇ 1055 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਇਸ ਸਬੰਧੀ ਵਧੇਰੇ ਜਾਣਕਾਰੀ https://sha.punjab.gov.in ’ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ।

—-

Related Articles

Leave a Reply

Your email address will not be published. Required fields are marked *

Back to top button