Ferozepur News
ਭਾਰਤ ਵਿਕਾਸ ਪ੍ਰੀਸ਼ਦ ਫਿਰੋਜ਼ਪੁਰ ਸ਼ਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ
ਫਿਰੋਜ਼ਪੁਰ 2 ਮਈ (ਏ. ਸੀ. ਚਾਵਲਾ) ਭਾਰਤ ਵਿਕਾਸ ਪ੍ਰੀਸ਼ਦ ਫਿਰੋਜ਼ਪੁਰ ਸ਼ਹਿਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਮੀਟਿੰਗ ਧਵਨ ਕਾਲੌਨੀ ਫਿਰੋਜ਼ਪੁਰ ਸ਼ਹਿਰ ਦੇ ਮੀਤ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਆਉਣ ਵਾਲੇ ਮਹੀਨਿਆਂ ਦੌਰਾਨ ਪ੍ਰੀਸ਼ਦ ਵਲੋਂ ਕੀਤੇ ਜਾਣ ਵਾਲੇ ਲੋਕ ਭਲਾਈ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰੀਸ਼ਦ ਵਿਚ ਨਵੇਂ ਸ਼ਾਮਲ ਹੋਏ ਮੈਂਬਰਾਂ ਏ. ਸੀ. ਚਾਵਲਾ ਅਤੇ ਅਸ਼ੋਕ ਚੋਪੜਾ ਨੂੰ ਬਣਦਾ ਮਾਣ ਸਤਿਕਾਰ ਵੀ ਦਿੱਤਾ ਗਿਆ। ਮੀਟਿੰਗ ਵਿਚ ਇਸ ਚਾਲੂ ਮਹੀਨੇ ਦੌਰਾਨ 29 ਮਈ ਨੂੰ ਨਿਰਜ਼ਲਾ ਇਕਾਦਸ਼ੀ ਅਤੇ 31 ਮਈ ਨੂੰ ਪਰਿਵਾਰ ਮਿਲਣ ਸਮਾਰੋਹ ਦੇ ਸਬੰਧ ਵਿਚ ਮੈਂਬਰਾਂ ਵਲੋਂ ਆਪਣੇ ਆਪਣੇ ਵਿਚਾਰ ਅਤੇ ਸੁਝਾਅ ਵੀ ਦਿੱਤੇ ਗਏ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਵਿਨੋਦ ਗੋਇਲ, ਖਜ਼ਾਨਚੀ ਰਮਨ ਸ਼ਰਮਾ, ਬਲਵੰਤ ਰਾਏ, ਬਨਾਰਸੀ ਦਾਸ, ਪ੍ਰੀਤ ਜੋਸਨ, ਐਮ. ਪੀ. ਬਜਾਜ ਅਤੇ ਹੋਰ ਮੈਂਬਰ ਹਾਜ਼ਰ ਸਨ।