Ferozepur News
ਮਯੰਕ ਫਾਊਂਡੇਸ਼ਨ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਓਜ਼ੋਨ ਦਿਵਸ
ਮਯੰਕ ਫਾਊਂਡੇਸ਼ਨ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਓਜ਼ੋਨ ਦਿਵਸ
ਫ਼ਿਰੋਜ਼ਪੁਰ (16 ਸਤੰਬਰ, 2021:ਵਿਸ਼ਵ ਓਜ਼ੋਨ ਦਿਵਸ ਜਾਂ ‘ਓਜ਼ੋਨ ਪਰਤ ਸੁਰੱਖਿਆ ਦਿਵਸ’ 16 ਸਤੰਬਰ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਸਾਨੂੰ ਸਾਰਿਆਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਓਜ਼ੋਨ ਪਰਤ ਨੂੰ ਬਚਾਉਣ ਲਈ ਗੰਭੀਰ ਯਤਨ ਕਰਨ ਦੀ ਲੋੜ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਦੀਪਕ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਮਯੰਕ ਫਾਊਂਡੇਸ਼ਨ ਵੱਲੋਂ ਵਿਦਿਆਰਥੀਆਂ ਅਤੇ ਮੈਂਬਰਾਂ ਸਮੇਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ਬੂਟੇ ਲਗਾ ਕੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ।
ਡਾ. ਗਜ਼ਲ ਪ੍ਰੀਤ ਅਰਨੇਜਾ ਨੇ ਦੱਸਿਆ ਕੀ ਵਾਤਾਵਰਣ ਨੂੰ ਬਚਾਉਣ ਲਈ ਇਹ ਸਾਡੀ ਕੋਸ਼ਿਸ਼ ਹੈ । ਸਾਨੂੰ ਓਜ਼ੋਨ ਪਰਤ ਨੂੰ ਸੁਰੱਖਿਅਤ ਰੱਖਣ ਲਈ ਆਪਣੇ ਉੱਤਮ ਯਤਨ ਜਾਰੀ ਰੱਖਣੇ ਚਾਹੀਦੇ ਹਨ ।
ਇਸ ਮੌਕੇ ਮਯੰਕ ਫਾਊਂਡੇਸ਼ਨ ਅਤੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਡਾ.ਗਜ਼ਲ ਪ੍ਰੀਤ ਅਰਨੇਜਾ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ ਬਾਜਵਾ ,ਅਮਰਜੀਤ ਸਿੰਘ , ਗੁਰਮੀਤ ਸਿੰਘ , ਉਪਕਾਰ ਸਿੰਘ , ਬਲਵਿੰਦਰ ਸਿੰਘ , ਸੁਖਜੀਵਨ ਸਿੰਘ , ਆਸ਼ੂਤੋਸ਼ ਪਾਂਡੇ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।