Ferozepur News
ਮਯੰਕ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 5ਵਾਂ ਕਰੋਨਾ ਟੀਕਾਕਰਨ ਕੈਂਪ ਆਯੋਜਿਤ
ਮਯੰਕ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 5ਵਾਂ ਕਰੋਨਾ ਟੀਕਾਕਰਨ ਕੈਂਪ ਆਯੋਜਿਤ
ਫ਼ਿਰੋਜ਼ਪੁਰ (10 ਫਰਵਰੀ, 2022:
ਫਿਰੋਜ਼ਪੁਰ ਜ਼ਿਲ੍ਹੇ ਦੇ 100 ਫੀਸਦੀ ਨਾਗਰਿਕਾਂ ਦਾ ਟੀਕਾਕਰਨ ਕਰਨ ਦੇ ਮਕਸਦ ਨਾਲ ਮਯੰਕ ਫਾਊਂਡੇਸ਼ਨ ਵੱਲੋਂ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਐਚ.ਐਮ ਸਕੂਲ ਵਿਖੇ ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ। ਜਿਸ ਵਿੱਚ ਕੋਵਾਸ਼ੀਲਡ ਦੀ ਪਹਿਲੀ, ਦੂਜੀ ਅਤੇ ਬੂਸਟਰ ਡੋਜ਼ ਅਤੇ ਕੋ-ਵੈਕਸੀਨ ਦੀ ਪਹਿਲੀ ਡੋਜ਼ 15-18 ਸਾਲ ਉਮਰ ਦੇ ਬੱਚਿਆਂ ਨੂੰ ਦਿੱਤੀ ਗਈ। ਕੈਂਪ ਦੇ ਸੁਚੱਜੇ ਪ੍ਰਬੰਧ ਲਈ ਡਾ: ਰਜਿੰਦਰ ਅਰੋੜਾ ਸਿਵਲ ਸਰਜਨ ਅਤੇ ਡਾ: ਮੀਨਾਕਸ਼ੀ ਅਬਰੋਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਡਾ: ਪੂਨਮ ਤ੍ਰੇਹਨ ਨੇ ਟੀਮ ਨੂੰ ਵਧਾਈ ਦਿੱਤੀ |
ਕੈਂਪ ਦੇ ਕੋਆਰਡੀਨੇਟਰ ਪ੍ਰਿੰਸੀਪਲ ਅਜੀਤ ਕੁਮਾਰ ਅਤੇ ਦੀਪਕ ਨਰੂਲਾ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਇਹ ਕੈਂਪ ਲਗਾਇਆ ਗਿਆ।
ਪ੍ਰਿੰਸੀਪਲ ਅਜੀਤ ਕੁਮਾਰ ਅਤੇ ਸਮੂਹ ਸਟਾਫ ਨੇ ਸਾਰਿਆਂ ਨੂੰ ਮਾਸਕ ਲਗਾਉਣ, ਸੈਨੀਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਕੈਂਪ ਨੂੰ ਸਫਲ ਬਣਾਉਣ ਵਿੱਚ ਪ੍ਰਿੰਸੀਪਲ ਅਜੀਤ ਕੁਮਾਰ ਅਤੇ ਸਮੂਹ ਸਟਾਫ਼ , ਮਨੀਸ਼ ਵਿਸ਼ਨੋਈ ਦੀ ਅਗਵਾਈ ਵਿੱਚ ਪਿਰਾਮਲ ਫਾਊਂਡੇਸ਼ਨ ਦੀ ਟੀਮ ਅਤੇ ਸਿਹਤ ਵਿਭਾਗ ਤੋਂ ਡਾ: ਮਨਮੀਤ ਕੌਰ, ਲਲਿਤ ਨਾਗਪਾਲ, ਅਤੇ ਟੀਮ ਮਯੰਕ ਫਾਊਂਡੇਸ਼ਨ ਨੇ ਸਹਿਯੋਗ ਦਿੱਤਾ।