ਮਾਈ ਭਾਗੋ ਯੋਜਨਾ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਸਾਈਕਲ
ਗੁਰੂਹਰਸਹਾਏ 30 ਜਨਵਰੀ (ਪਰਮਪਾਲ ਗੁਲਾਟੀ)- ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਈ ਭਾਗੋ ਸਕੀਮ ਤਹਿਤ ਭੇਜੇ ਗਏ ਸਾਈਕਲ ਅੱਜ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁੱਦੜ ਢੰਡੀ ਦੀਆਂ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਜਸਬੀਰ ਲਾਲ ਨੇ ਦੱਸਿਆ ਕਿ ਮਾਈ ਭਾਗੋ ਸਕੀਮ ਤਹਿਤ ਆਏ ਸਾਈਕਲ ਸਕੂਲ ਦੀਆਂ ਗਿਆਰਵੀਂ ਤੇ ਬਾਰਵੀਂ ਜਮਾਤ 29 ਵਿਦਿਆਰਥਣਾਂ ਨੂੰ ਦਿੱਤੇ ਗਏ। ਉਹਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂਕਿ ਕਈ ਵਿਦਿਆਰਥਣਾਂ ਦਾ ਘਰ ਤੋਂ ਸਕੂਲ ਕਾਫੀ ਦੂਰ ਹੈ, ਜਿਸ ਨਾਲ ਉਹਨਾਂ ਨੂੰ ਬਹੁਤ ਪ੍ਰੇਸ਼ਾਨੀ ਆਉਂਦੀ ਸੀ। ਵਿਦਿਆਰਥਣਾਂ ਨੂੰ ਸਾਈਕਲ ਵੰਡਣ ਸਮੇਂ ਪ੍ਰਿੰਸੀਪਲ ਜਸਬੀਰ ਲਾਲ ਤੋਂ ਇਲਾਵਾ ਅਮਰੀਕ ਸਿੰਘ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਸ਼ਰਨਜੀਤ ਸਿੰਘ, ਕੰਵਲਜੀਤ ਸਮੇਤ ਹੋਰ ਪਤਵੰਤੇ ਅਤੇ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਸੀ।