ਮਿਲਾਵਟ ਖੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ:-ਰਾਮਵੀਰ
ਫ਼ਿਰੋਜ਼ਪੁਰ 25 ਸਤੰਬਰ 2017 ( ) ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਮਵੀਰ ਆਈ.ਏ.ਐਸ. ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਡਾ. ਗੁਰਮਿੰਦਰ ਸਿੰਘ ਸਿਵਲ ਸਰਜਨ ਫ਼ਿਰੋਜ਼ਪੁਰ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਐਮ.ਸੀ.ਐਚ., ਪੀ.ਐਨ.ਡੀ.ਟੀ., ਐਨ.ਪੀ.ਬੀ.ਸੀ.ਪੀ., ਆਰ.ਐਨ.ਟੀ.ਸੀ.ਪੀ. ਆਦਿ ਪ੍ਰੋਗਰਾਮਾਂ ਬਾਰੇ ਰਿਪੋਰਟ ਵੀ ਪੇਸ਼ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਐਸ.ਐਮ.ਓ. ਨੂੰ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿਚ ਮਿਠਾਈਆਂ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕ ਮਿਲਾਵਟੀ ਮਿਠਾਈਆਂ ਦੀ ਹੋਣ ਵਾਲੀ ਵਿੱਕਰੀ ਤੋਂ ਬੱਚ ਸਕਣ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।
ਇਸ ਮੌਕੇ ਡਾ. ਸੰਜੀਵ ਗੁਪਤਾ ਸਹਾਇਕ ਸਿਵਲ ਸਰਜਨ, ਡਾ. ਆਰ. ਕੇ ਮਨਚੰਦਾ ਜ਼ਿਲ੍ਹਾ ਸਿਹਤ ਅਫ਼ਸਰ , ਡਾ. ਪਰਦੀਪ ਅਗਰਵਾਲ ਐਸ.ਐਮ.ਓ ਫਿਰੋਜਪੁਰ, ਡਾ. ਸਤਿੰਦਰ ਕੋਰ ਜ਼ਿਲ੍ਹਾ ਟੀ.ਬੀ. ਅਫ਼ਸਰ, ਹਰੀਸ਼ ਕਟਾਰੀਆ ਡੀ.ਪੀ.ਐਮ. ਸੁਰਿੰਦਰ ਸਿੰਗਲਾ ਮਾਸ ਮੀਡੀਆ ਅਫ਼ਸਰ, ਸ੍ਰੀ ਵਿਕਾਸ ਕਾਲੜਾ ਅਤੇ ਸਮੂਹ ਐਸ.ਐਮ.ਓ. ਹਾਜ਼ਰ ਸਨ।