ਮਿਸ਼ਨ ਫ਼ਤਿਹ ਤਹਿਤ ਪੁਲਿਸ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤੀ ਕਰਦਿਆਂ ਕੀਤੇ ਗਏ ਚਲਾਨ
ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 4698 ਲੋਕਾਂ ਦੇ ਮਾਸਕ ਨਾ ਪਹਿਨਣ ਅਤੇ 219 ਵਿਅਕਤੀਆਂ ਦੇ ਜਨਤਕ ਥਾਂਵਾ ਤੇ ਥੁੱਕਣ ਕਾਰਨ ਕੱਟੇ ਗਏ ਚਲਾਨ
ਫਿਰੋਜ਼ਪੁਰ 25 ਜੂਨ 2020 ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਨ ਲਈ ਮਿਸ਼ਨ ਫ਼ਤਿਹ ਚਲਾਇਆ ਗਿਆ ਹੈ ਜਿਸ ਤਹਿਤ ਮਾਸਕ ਪਹਿਨਣ ਨੂੰ ਲਾਜ਼ਮੀ ਕੀਤਾ ਗਿਆ ਹੈ ਅਤੇ ਜਨਤੱਕ ਥਾਵਾਂ ਤੇ ਥੁੱਕਣ ਤੇ ਰੋਕ ਲਗਾਈ ਗਈ ਹੈ.ਫਿਰੋਜ਼ਪੁਰ ਦੇ ਐਸਐਸਪੀ ਸ੍ਰ: ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਿੱਥੇ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਨਿਯਮਾਂ ਦੀ ਉਲੰਘਣਾ ਕਰਨਵਾਲਿਆਂ ਵਿਰੁੱਧ ਸਖਤੀ ਕਰਦਿਆਂ ਚਲਾਨ ਵੀ ਕੱਟ ਗਏ ਹਨ.
ਐਸਐਸਪੀ ਸ੍ਰ: ਭੁਪਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਨਿਯਮਾਂ ਚੋਂ ਮੂੰਹ ਤੇ ਮਾਸਕ ਪਹਿਨਣਾ ਅਤੇ ਜਨਤਕ ਥਾਂਵਾਂ ਤੇ ਬਿਲਕੁਲ ਵੀ ਨਾ ਥੁੱਕਣਾ ਹੈ, ਪਰੰਤੂ ਬਹੁਤ ਸਾਰੇ ਲੋਕ ਇਨ੍ਹਾਂ ਜ਼ਰੂਰੀ ਹਦਾਇਤਾਂ ਨੂੰ ਭੁੱਲ ਕੇ ਫ਼ਿਰ ਗਲਤੀਆਂ ਕਰਦੇ ਹਨ ਅਤੇ ਆਪਣੀਆਂ ਇਨ੍ਹਾਂ ਗਲਤੀਆਂ ਕਾਰਨ ਆਪਣੇ ਆਪ ਅਤੇ ਹੋਰ ਲੋਕਾਂ ਨੂੰ ਖਤਰੇ *ਚ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਨੂੰ ਸਮਝਾਉਣ ਚੋਂ ਅਸਫ਼ਲ ਰਹਿਣ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਦੇ ਚਲਾਣ ਕੱਟਨੇ ਸ਼ੁਰੂ ਕੀਤੇ ਗਏ ਸਨ. ਜਿਸ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ ਕੁੱਲ 4698 ਲੋਕਾਂ ਦੇ ਚਲਾਨ ਕੱਟ ਕੇ 16,47,600 ਰੁਪਏ ਦੇ ਜੁਰਮਾਨੇ ਵਸੂਲੇ ਗਏ ਹਨ. ਇਸ ਤੋਂ ਇਲਾਵਾ 219 ਲੋਕਾਂ ਦੇ ਜਨਤਕ ਥਾਵਾਂ ਤੇ ਥੁੱਕਣ ਕਾਰਨ ਚਲਾਨ ਕੱਟੇ ਗਏ ਹਨ ਅਤੇ 37,100 ਰੁਪਏ ਦੇ ਜੁਰਮਾਨੇ ਵਸੂਲੇ ਗਏ ਹਨ.ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਲੋਕ ਦੁਬਾਰਾਂ ਤੋਂ ਗਲਤੀ ਨਹੀਂ ਕਰਨਗੇ.
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ *ਚ ਸਮਾਜ ਦਾ ਵੱਡਾ ਹੱਥ ਹੈ। ਜੇਕਰ ਅਸੀਂ ਲਾਕਡਾਊਨ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਾਂਗੇ ਤਾਂ ਅਸੀਂ ਕੋਰੋਨਾ ਵਾਇਰਸ ਤੋਂ ਜਿੱਤ ਪ੍ਰਾਪਤ ਕਰ ਸਕਾਂਗੇ. ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਪਹਿਣਨ, ਸੋਸ਼ਲ ਡਿਸਟੈਂਸਿੰਗ ਰੱਖਣ, ਜਨਤਕ ਥਾਵਾਂ ਤੇ ਨਾ ਥੁੱਕਣ ਸਮੇਤ ਸਰਕਾਰ ਦੁਆਰਾ ਜਾਰੀ ਕੀਤੇ ਸਾਰੇ ਨਿਯਮਾਂ ਦੀ ਪਾਲਣਾ ਕਰਨ ਤਾਂਕਿ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣ ਅਤੇ ਲੋਕਾਂ ਨੂੰ ਵੀ ਬਚਾਉਣ।