ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਸਬੰਧੀ ਘਰ ਘਰ ਜਾ ਕੇ ਕੀਤਾ ਗਿਆ ਜਾਗਰੂਕ
ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਸਾਵਧਾਨੀਆਂ ਬਾਰੇ ਕੀਤਾ ਜਾਗਰੂਕ
ਫ਼ਿਰੋਜ਼ਪੁਰ 2 ਜੁਲਾਈ 2020
ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਘਰ ਘਰ ਜਾ ਕੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਬਾਰੇ ਜਾਗਰੂਕ ਕੀਤਾ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਵੱਲੋਂ ਵੀ ਵੱਧ ਤੋਂ ਵੱਧ ਲੋਕਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕਤਾ ਲਿਆਂਦੀ ਜਾ ਰਹੀ ਹੈ। । ਜਿਸ ਤਹਿਤ ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਵਿਭਾਗ ਦੇ ਕਰਮਚਾਰੀਆਂ ਦੁਆਰਾ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਹੈ। ਇਸ ਦੇ ਨਾਲ-ਨਾਲ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਾਇਰਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਹੋ ਕੇ ਇਸ ਤੋਂ ਆਪਣਾ ਅਤੇ ਦੂਸਰਿਆਂ ਦਾ ਬਚਾਅ ਕਰ ਸਕਣ।