ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਦੀਆਂ ਟੀਮਾਂ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਬਾਰੇ ਕੀਤਾ ਗਿਆ ਜਾਗਰੂਕ
ਸੋਸ਼ਲ ਡਿਸਟੈਂਸਿੰਗ, ਮਾਸਕ ਪਾਉਣ ਅਤੇ ਹੱਥ ਧੋਣ ਆਦਿ ਸਾਵਧਾਨੀਆਂ ਬਾਰੇ ਕਰਵਾਇਆ ਜਾਣੂ
ਫਿਰੋਜ਼ਪੁਰ 27 ਜੂਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ/ਪੰਚਾਇਤਾਂ ਦੀਆਂ ਟੀਮਾਂ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਟੀਮਾਂ ਨੇ ਵੱਖ ਵੱਖ ਏਰੀਆਂ ਵਿੱਚ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਦੇ ਜਾਗਰੂਕਤਾ ਪੰਫਲੈਟ ਵੀ ਵੰਡੇ।
ਨਗਰ ਕੌਸਲਾਂ ਦੀਆਂ ਟੀਮਾਂ ਨੇ ਲੋਕਾਂ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ, ਹੱਥ ਧੋਣ ਆਦਿ ਸਾਵਧਾਨੀਆਂ ਨੂੰ ਅਪਣਾਉਣ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਬਿਨ੍ਹਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਫਿਲਹਾਲ ਸਾਡੇ ਕੋਲ ਇੱਕ ਹੀ ਤਰੀਕਾ ਹੈ ਤੇ ਉਹ ਹੈ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਨਾ ਕਰਨਾ।
ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰ ਅਤੇ ਇਸ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਕੋਵਾ ਐਪ ਤੇ ਸਰਕਾਰ ਦੇ ਮਿਸ਼ਨ ਫਤਿਹ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਇਸ ਤੇ ਚੱਲ ਰਹੀ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਕੌਸਲਾਂ ਵੱਲੋਂ ਵੱਖ ਵੱਖ ਥਾਵਾਂ ਤੇ ਮਾਸਕ ਪਹਿਨਣ, ਹੱਥ ਧੋਣ, ਸੋਸ਼ਲ ਡਿਸਟੈਂਸਿੰਗ ਰੱਖਣ ਸਬੰਧੀ ਬੈਨਰ ਵੀ ਲਗਵਾਏ ਗਏ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਕੇ ਇਸ ਵਾਇਰਸ ਤੋਂ ਆਪਣਾ ਬਚਾ ਕਰ ਸਕਣ।