Ferozepur News

ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ ਰਿਲੀਫ ਫ਼ੰਡ ਅਧੀਨ ਹੈਪੇਟਾਈਟਸ-ਸੀ ਦੇ 2111 ਮਰੀਜ਼ਾਂ ਨੂੰ ਦਿੱਤਾ ਗਿਆ ਲਾਭ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਦਵਾਈਆਂ ਕਰਵਾਈਆਂ ਜਾ ਰਹੀਆਂ ਬਿਲਕੁਲ ਮੁਫ਼ਤ ਉਪਲਬਧ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ

ਫ਼ਿਰੋਜ਼ਪੁਰ 28 ਜੁਲਾਈ 2018 ( Manish Bawa ) ਸਿਵਲ ਸਰਜਨ ਡਾ.ਗੁਰਮਿੰਦਰ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ। ਇਸ ਕੈਪ ਵਿਚ ਡਾ ਯੁਵਰਾਜ ਨਾਰੰਗ ਜ਼ਿਲ੍ਹਾ ਨੋਡਲ ਅਫ਼ਸਰ ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ ਰਿਲੀਫ ਫ਼ੰਡ ਅਤੇ ਡਾ ਗੁਰਮੇਜ ਰਾਮ ਗੋਰਾਇਆ ਮੈਡੀਕਲ ਸਪੈਸ਼ਲਿਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। 
ਇਸ ਮੌਕੇ ਡਾ ਯੁਵਰਾਜ ਨਾਰੰਗ ਵੱਲੋਂ ਸੈਮੀਨਾਰ ਵਿੱਚ ਆਏ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਹੈਪੇਟਾਈਟਸ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਦਿਵਸ ਦਾ ਥੀਮ ਹੈ '' ਟੈੱਸਟ ਕਰੋ ਇਲਾਜ ਕਰੋ ਹੈਪੇਟਾਈਟਸ'' ਹੈਪੇਟਾਈਟਸ ਬੀ ਅਤੇ ਸੀ (ਕਾਲਾ ਪੀਲੀਆ) ਦਾ ਸਮੇਂ ਸਿਰ ਟੈੱਸਟ ਅਤੇ ਇਲਾਜ ਜ਼ਿੰਦਗੀ ਬਚਾ ਸਕਦਾ ਹੈ ਅਤੇ ਅੰਤ ਵਿੱਚ ਵਾਇਰਲ ਹੈਪੇਟਾਈਟਸ ਨੂੰ ਖ਼ਤਮ ਕਰ ਸਕਦਾ ਹੈ।
ਉਨ੍ਹਾਂ  ਹੈਪੇਟਾਈਟਸ ਬਿਮਾਰੀ ਦੇ ਲੱਛਣ ਅਤੇ ਬਿਮਾਰੀ ਤੋ ਬਚਾਅ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਇਸ ਬਿਮਾਰੀ ਦੇ ਲੱਛਣ ਬੁਖ਼ਾਰ ਅਤੇ ਸਰੀਰਕ ਕਮਜ਼ੋਰੀ, ਭੁੱਖ ਨਾ ਲੱਗਣਾ ਅਤੇ ਪਿਸ਼ਾਬ ਦਾ ਪੀਲਾਪਨ, ਜਿਗਰ ਖ਼ਰਾਬ ਹੋਣਾ ਅਤੇ ਜਿਗਰ ਦਾ ਕੈਂਸਰ ਹੋਣਾ ਇਸ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਬਿਮਾਰੀ ਤੋ ਬਚਾਅ ਲਈ ਨਸ਼ੀਲੇ ਟੀਕਿਆਂ ਦੀ ਵਰਤੋ ਨਾ ਕਰੋ, ਸੂਈਆਂ ਦਾ ਸਾਂਝਾ ਇਸਤੇਮਾਲ ਨਾ ਕਰੋ, ਸੁਰੱਖਿਅਤ ਸੰਭੋਗ, ਜ਼ਖ਼ਮਾਂ ਨੂੰ ਖੁੱਲ੍ਹਾ ਨਾ ਛੱਡੋ, ਸਰਕਾਰ ਤੋ ਮਨਜ਼ੂਰਸ਼ੁਦਾ ਬਲੱਡ ਬੈਂਕ ਤੋ ਹੀ ਖੂਨ ਵਰਤੋ, ਰੇਂਜਰ ਅਤੇ ਬੁਰਸ਼ ਸਾਂਝੇ ਨਾ ਕੀਤੇ ਜਾਣ।
  ਡਾ ਗੁਰਮੇਜ ਰਾਮ ਗੋਰਾਇਆ ਨੇ ਹੈਪੇਟਾਈਟਸ ਫੈਲਣ ਦੇ ਕਾਰਨ ਦੱਸਦਿਆਂ ਕਿਹਾ ਕਿ  ਹੈਪੇਟਾਈਟਸ ਏ ਅਤੇ ਈ ਬਿਨਾ ਹੱਥ ਧੋਏ ਖਾਣਾ ਖਾਣ ਨਾਲ, ਮੱਖੀਆਂ ਦੁਆਰਾ ਦੂਸ਼ਿਤ ਫੱਲ ਜਾਂ ਭੋਜਨ ਖਾਣ ਨਾਲ, ਦੂਸ਼ਿਤ ਪਾਣੀ ਪੀਣ ਅਤੇ ਗਲੇ-ਸੜੇ ਫੱਲ ਖਾਣ ਨਾਲ ਫੈਲਦਾ ਹੈ। ਹੈਪੇਟਾਈਟਸ ਬੀ ਅਤੇ ਸੀ ਨਸ਼ਿਆਂ ਦੇ ਟੀਕਿਆਂ ਦਾ ਇਸਤੇਮਾਲ ਕਰਨ ਨਾਲ, ਦੂਸ਼ਿਤ ਖੂਨ ਚੜ੍ਹਾਉਣ ਨਾਲ, ਦੂਸ਼ਿਤ ਸੂਈਆਂ ਦੇ ਸਾਂਝੇ ਇਸਤੇਮਾਲ ਕਰਨ ਨਾਲ, ਗ੍ਰਸਤ ਮਰੀਜ਼ ਦੇ ਖੂਨ ਦੇ ਸੰਪਰਕ ਵਿਚ ਆਉਣ ਨਾਲ, ਟੁੱਥ ਬੁਰਸ਼ ਅਤੇ ਰੇਜ਼ਰ ਆਪਸ ਵਿਚ ਸਾਂਝੇ ਕਰਨ ਨਾਲ, ਗ੍ਰਸਤ ਵਿਅਕਤੀ ਨਾਲ ਸੰਭੋਗ ਕਰਨ ਨਾਲ, ਲੰਮੇ ਸਮੇਂ ਤੱਕ ਗੁਰਦਿਆਂ ਦਾ ਡਾਇਲੈਸਿਸ ਹੋਣ ਨਾਲ, ਗ੍ਰਸਤ ਮਾਂ ਤੋ ਨਵਜੰਮੇ ਬੱਚੇ ਨੂੰ ਅਤੇ ਸਰੀਰ ਉੱਤੇ ਟੈਟੂ ਬਣਵਾਉਣ ਨਾਲ ਫੈਲਦਾ ਹੈ। 
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਸਕੀਮ ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ ਰਿਲੀਫ ਫ਼ੰਡ ਅਧੀਨ ਹੈਪੇਟਾਈਟਸ-ਸੀ ਦੇ ਮਰੀਜ਼ਾਂ ਨੂੰ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਵਿਖੇ ਬਿਲਕੁਲ ਮੁਫ਼ਤ ਦਵਾਈਆਂ ਉਪਲਬਧ ਕਰਵਾਇਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ  ਹੈਪੇਟਾਈਟਸ-ਸੀ ਦੇ 2111 ਮਰੀਜ਼ਾਂ ਨੂੰ ਲਾਭ ਦਿੱਤਾ ਗਿਆ ਹੈ ਅਤੇ ਇਸ ਸਕੀਮ ਦਾ ਲਾਭ ਲੈਣ ਲਈ ਮਰੀਜ਼ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ।
ਇਸ ਮੌਕੇ ਮੱਧੂ ਫਾਰਮਾਸਿਸਟ ਨਰਿੰਦਰ ਕੁਮਾਰ, ਮਦਨ ਲਾਲ ਸਮੇਤ ਨਰਸਿੰਗ ਕਾਲਜ ਦੇ ਵਿਦਿਆਰਥੀ ਅਤੇ ਸਿਵਲ ਹਸਪਤਾਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

Related Articles

Back to top button
Close