Ferozepur News

ਮਜ਼ਦੂਰ ਯੂਨੀਅਨ ਨੇ ਕੀਤਾ ਕਾਂਗਰਸ ਪਾਰਟੀ ਦੀ ਹਮਾਇਤ ਦਾ ਐਲਾਨ

ਗੁਰੂਹਰਸਹਾਏ/ਫਿਰੋਜ਼ਪੁਰ 31 ਜਨਵਰੀ (ਜਗਦੀਸ਼ ਥਿੰਦ)  : ਵਧਾਨ ਸਭਾ ਚੋਣਾਂ ਦੌਰਾਨ ਹਲਕਾ ਗੁਰੂਹਰਸਹਾਏ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਨੁਮੀਤ ਸਿੰਘ ਹੀਰਾ ਸੋਢੀ ਵੱਲੋਂ ਗੁਰੂਹਰਸਹਾਏ ਦੇ ਬਜਾਰਾਂ ਵਿਚ ਜਾ ਕੇ ਦੁਕਾਨਦਾਰਾਂ ਨੂੰ ਮਿਲ ਕੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਉਨ•ਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣਾ ਪੰਜਾਬ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਉਨ•ਾਂ ਦੇ ਨਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਸੁਰਿੰਦਰ ਵੋਹਰਾ, ਸਾਬਕਾ ਪ੍ਰਧਾਨ ਨਗਰ ਕੌਂਸਲ ਦਰਸ਼ਨ ਵੋਹਰਾ, ਕੌਂਸਲਰ ਆਤਮਜੀਤ ਡੇਵਿਡ, ਅਨੀਸ਼ ਡੇਮਰਾ, ਵਿੱਕੀ ਨਰੂਲਾ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਵਿਅਕਤੀ ਨਾਲ ਸਨ। ਉਨ•ਾਂ ਕਿਹਾ ਕਿ ਅੱਜ ਸਾਨੂੰ ਨਿੱਡਰ ਹੋ ਕੇ ਪਾਈ ਵੋਟ ਪੂਰੇ ਪੰਜ ਸਾਲ ਅਮਨ ਚੈਨ ਅਤੇ ਸ਼ਾਂਤੀ ਨਾਲ ਜਿਉਣ ਦਾ ਮੌਕਾ ਪ੍ਰਦਾਨ ਕਰੇਗੀ। ਇਸ ਦੌਰਾਨ ਸਾਬਕਾ ਪ੍ਰਧਾਨ ਆੜਤੀ ਯੂਨੀਅਨ ਰਵੀ ਸ਼ਰਮਾ ਨੇ ਵੀ ਵੋਟਰਾਂ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਚੌਂਕਾਂ ਉਨ•ਾਂ ਦੇ ਗਲ ਵਿਚ ਹਾਰ ਪਾ ਕੇ, ਫੁੱਲਾਂ ਦੀ ਵਰਖਾ ਕਰਕੇ ਅਤੇ ਫਲ ਅਤੇ ਮਠਿਆਈਆਂ ਵੰਡ ਕੇ ਉਨ•ਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਰਾਈਸ ਮਿਲਾਂ ਵਿਚ ਕੰਮ ਕਰਨ ਵਾਲੇ ਦਰਜ਼ਨਾਂ ਮਜ਼ਦੂਰਾਂ ਨੇ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ। 

Related Articles

Back to top button