‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਹਰੇਕ ਵਰਗ ਦੇਵੇ ਆਪਣਾ ਸਹਿਯੋਗ: ਡਾ. ਨਿਧੀ ਕੁਮੁਦ ਬੰਬਾਹ
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਹਰੇਕ ਵਰਗ ਦੇਵੇ ਆਪਣਾ ਸਹਿਯੋਗ: ਡਾ. ਨਿਧੀ ਕੁਮੁਦ ਬੰਬਾਹ
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ
ਫ਼ਿਰੋਜ਼ਪੁਰ,5 ਅਪ੍ਰੈਲ, 2025: ਜ਼ਿਲ੍ਹਾ ਸਿਹਤ ਸੁਸਾਇਟੀ ਫ਼ਿਰੋਜ਼ਪੁਰ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ।
ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਵੱਲੋਂ ” ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਜ਼ਿਲਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਨੂੰ ਮੁੱਖ ਰੱਖਦਿਆਂ ਜ਼ਿਲੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ, ਰੀਹੈਬਲੀਟੇਸ਼ਨ ਸੈਂਟਰਾਂ ਅਤੇ ਓਟ ਸੈਂਟਰਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਲਈ ਹਰੇਕ ਵਰਗ ਦੇ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸਾਡਾ ਸੱਭ ਦਾ ਮੁੱਢਲਾ ਫਰਜ਼ ਹੈ।
ਉਨ੍ਹਾਂ ਹਾਜ਼ਰ ਸਮੂਹ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦਿੱਤਾ ਜਾਵੇ। ਗਰਭਵਤੀ ਔਰਤਾਂ ਦੇ ਲੌੜੀਂਦੇ ਚੈੱਕਅਪ,ਸੰਸਥਾਗਤ ਜਣੇਪੇ ਅਤੇ ਨਵਜਨਮੇ ਬੱਚਿਆਂ ਦੇ ਟੀਕਾਕਰਣ ਵੱਲ ਖ਼ਾਸ ਧਿਆਨ ਦਿੱਤਾ ਜਾਵੇ।
ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਨਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ।
ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।