Ferozepur News
ਰਣਜੀਤ ਸਿੰਘ ਸਹਾਇਕ ਕਮਿਸ਼ਨਰ ਦਾ ਸਕੂਲ ਵਿਕਾਸ’ ਚ ਯੋਗਦਾਨ ਲਈ ਕੀਤਾ ਵਿਸ਼ੇਸ਼ ਸਨਮਾਨ
ਸਰਕਾਰੀ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਸਨਮਾਨ ਸਮਾਰੋਹ ਆਯੋਜਿਤ
ਸਰਕਾਰੀ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਸਨਮਾਨ ਸਮਾਰੋਹ ਆਯੋਜਿਤ।
ਰਣਜੀਤ ਸਿੰਘ ਸਹਾਇਕ ਕਮਿਸ਼ਨਰ ਦਾ ਸਕੂਲ ਵਿਕਾਸ’ ਚ ਯੋਗਦਾਨ ਲਈ ਕੀਤਾ ਵਿਸ਼ੇਸ਼ ਸਨਮਾਨ ।
ਸਹਾਇਕ ਕਮਿਸ਼ਨਰ ਭੁੱਲਰ ਨੇ ਅਧਿਆਪਕ ਦੀ ਤਰਾ 10ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪੜਾਇਆ।
ਫਿਰੋਜ਼ਪੁਰ ( = ) ਹਿੰਦ ਪਾਕਿ ਸਰਹੱਦ ਤੇ ਸਤਲੁਜ ਦਰਿਆ ਦੇ ਕੰਢੇ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਇਕ ਵਿਸ਼ੇਸ਼ ਸਨਮਾਨ ਸਮਾਰੋਹ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿਚ ਆਯੋਜਿਤ ਕੀਤਾ ਗਿਆ। ਇਸ ਮੌਕੇ ਸ. ਰਣਜੀਤ ਸਿੰਘ ਭੁੱਲਰ ਪੀ ਸੀ ਐਸ. ਸਹਾਇਕ ਕਮਿਸ਼ਨਰ (ਜਨਰਲ) ਕਪੂਰਥਲਾ ਜਿਨ੍ਹਾਂ ਨੇ ਗੱਟੀ ਰਾਜੋ ਕੇ ਸਕੂਲ ਨੂੰ ਗੋਦ ਲੈ ਕੇ ਇਸ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਹਨ ਦਾ ਇਸ ਸਕੂਲ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ।ਇਸ ਤੋਂ ਇਲਾਵਾ ਵਿੱਦਿਅਕ ਸੈਸ਼ਨ 2021-22 ਦੌਰਾਨ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ 50 ਤੋਂ ਵੱਧ ਹੋਣਹਾਰ ਵਿਦਿਆਰਥੀਆਂ , ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ 09 ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ । ਇਸ ਮੌਕੇ ਧਰਮਪਾਲ ਬਾਂਸਲ ਚੇਅਰਮੈਨ ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ, ਪਰਮਿੰਦਰ ਸਿੰਘ ਥਿੰਦ ਸੀਨੀਅਰ ਪੱਤਰਕਾਰ ਅਤੇ ਡਾ. ਸੰਜੀਵ ਮਾਨਕੁਟਾਲਾ ਪ੍ਰਿੰਸੀਪਲ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ ।
ਡਾ ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕਰਦਿਆਂ ਕਿਹਾ ਕਿ ,ਇਸ ਸਕੂਲ ਦੇ ਵਿਕਾਸ ਵਿੱਚ ਰਣਜੀਤ ਸਿੰਘ ਭੁੱਲਰ ਜੀ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਕੰਮ ਕਰਦਿਆਂ ਵਡਮੁੱਲਾ ਯੋਗਦਾਨ ਪਾਇਆ ਹੈ ।ਜਿਸ ਦਾ ਇੱਥੇ ਪੜ੍ਹਦੇ ਵਿਦਿਆਰਥੀਆਂ ਨੂੰ ਬੇਹੱਦ ਫਾਇਦਾ ਹੋਇਆ ਹੈ ।
ਸ. ਭੁੱਲਰ ਨੇ ਆਪਣੇ ਪ੍ਰਧਾਨਗੀ ਸੰਬੋਧਨ ਵਿਚ ਸਕੂਲ ਸਟਾਫ ਵੱਲੋਂ ਸਰਹੱਦੀ ਖੇਤਰ ਦੇ ਸਿੱਖਿਆ ਦੇ ਖੇਤਰ ਦੇ ਨਾਲ ਨਾਲ ਸਮਾਜਿਕ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਕੂਲ ਦਾ ਸਮੁਚਾ ਵਿਕਾਸ ਸਟਾਫ ਦੀ ਮਿਹਨਤ ਨਾਲ ਹੀ ਸੰਭਵ ਹੋਇਆਂ ਹੈ।ਉਨ੍ਹਾਂ ਨੇ ਸਨਮਾਨਤ ਹੋਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ।
ਸਮਾਗਮ ਤੋ ਪਹਿਲਾਂ ਉਨ੍ਹਾਂ ਨੇ ਅਧਿਆਪਕ ਦੀ ਭੁਮਿਕਾ ਵੀ ਨਿਭਾਈ ਅਤੇ 10ਵੀ ਅਤੇ 12ਵੀ ਜਮਾਤ ਦੀ ਜਲਦ ਹੀ ਬੋਰਡ ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਦੀ ਵਿਸ਼ੇਸ਼ ਜਮਾਤ ਲਗਾਉਂਦਿਆ ਤਨਾਵ ਮੁਕਤ ਪ੍ਰੀਖਿਆ ਦੇ ਅਨੇਕਾ ਟਿਪਸ ਦਿੰਦਿਆਂ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ,ਪੜ੍ਹਾਈ ਦੀ ਮਹੱਤਤਾ ਤੋ ਜਾਨੂ ਕਰਵਾਇਆ ਅਤੇ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਗੱਲ ਵੀ ਕੀਤੀ ।
ਇਸ ਮੌਕੇ ਧਰਮਪਾਲ ਬਾਂਸਲ ਅਤੇ ਪਰਮਿੰਦਰ ਸਿੰਘ ਥਿੰਦ ਨੇ ਵੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਗੀਤ ਅਤੇ ਕਵਿਤਾਵਾਂ ਰਾਹੀਂ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ ।
ਮੰਚ ਸੰਚਾਲਨ ਦੀ ਜਿੰਮੇਵਾਰੀ ਲੈਕਚਰਾਰ ਗੁਰਪ੍ਰੀਤ ਕੌਰ ਨੇ ਬਾਖੁਬੀ ਨਿਭਾਈ ।
ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਸਟਾਫ ਪ੍ਰਿਯੰਕਾ ਜੋਸ਼ੀ ਲੈਕਚਰਾਰ , ਗੀਤਾ, ਸਰੁਚੀ ਮਹਿਤਾ ,ਮਨਦੀਪ ਸਿੰਘ , ਵਿਜੇ ਭਾਰਤੀ ,ਸੂਚੀ ਜੈਨ ,ਵਿਸ਼ਾਲ ਗੁਪਤਾ, ਮਨਦੀਪ ਸਿੰਘ, ਅਰੁਣ ਕੁਮਾਰ ਸ਼ਰਮਾ, ਪ੍ਰਿਤਪਾਲ ਸਿੰਘ ਸਟੇਟ ਅਵਾਰਡੀ , ਬਲਜੀਤ ਕੌਰ, ਦਵਿੰਦਰ ਕੁਮਾਰ, ਕੰਚਨ ਬਾਲਾ ,ਨੈਨਸੀ ,ਆਚਲ ਮਨਚੰਦਾ,ਅਮਰਜੀਤ ਕੌਰ, ਮਹਿਮਾ ਕਸ਼ਅਪ,ਨੇਹਾ ਕਾਮਰਾ ਨੇ ਵਿਸ਼ੇਸ਼ ਯੋਗਦਾਨ ਪਾਇਆ ।
ਸਮਾਗਮ ਦੇ ਅੰਤ ਵਿੱਚ ਆਏ ਸਕੂਲ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਆਏ ਮਹਿਮਾਨਾ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।