Ferozepur News

ਰਾਜਦੀਪ ਕੌਰ ਨੇ ਸੰਭਾਲਿਆ ਫਿਰੋਜਪੁਰ ਦੇ ਵਧੀਕ  ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ

ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇ ਨਾਲ-ਨਾਲ ਫਿਰੋਜਪੁਰ ਨੂੰ ਕਰੋਨਾ ਮੁਕਤ ਬਣਾਉਣ ਨੂੰ ਦਿੱਤੀ ਜਾਵੇਗੀ ਮੁੱਖ ਤਰਜੀਹ- ਵਧੀਕ ਡਿਪਟੀ ਕਮਿਸ਼ਨਰ

ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇ ਨਾਲ-ਨਾਲ ਫਿਰੋਜਪੁਰ ਨੂੰ ਕਰੋਨਾ ਮੁਕਤ ਬਣਾਉਣ ਨੂੰ ਦਿੱਤੀ ਜਾਵੇਗੀ ਮੁੱਖ ਤਰਜੀਹ- ਵਧੀਕ ਡਿਪਟੀ ਕਮਿਸ਼ਨਰ
ਰਾਜਦੀਪ ਕੌਰ ਨੇ ਸੰਭਾਲਿਆ ਫਿਰੋਜਪੁਰ ਦੇ ਵਧੀਕ  ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ
ਰਾਜਦੀਪ ਕੌਰ ਨੇ ਸੰਭਾਲਿਆ ਫਿਰੋਜਪੁਰ ਦੇ ਵਧੀਕ  ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ

ਫਿਰੋਜਪੁਰ, 13 ਜੁਲਾਈ 2020
ਫਿਰੋਜਪੁਰ ਦੀ ਨਵ ਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਾਜਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ ਫਿਰੋਜਪੁਰ ਨੂੰ ਕਰੋਨਾ ਵਾਇਰਸ ਮੁਕਤ ਜ਼ਿਲਾ ਬਣਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇਗੀ। ਅਪਣੇ ਦਫ਼ਤਰ ਦਾ ਕਾਰਜ ਭਾਰ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਪੰਜਾਬ ਪ੍ਰਸ਼ਾਸਕੀ ਸੇਵਾਵਾਂ ਦੇ 2012 ਬੈਚ ਦੀ ਅਧਿਕਾਰੀ ਰਾਜਦੀਪ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਫਿਰੋਜਪੁਰ ਸ਼੍ਰੀ ਗੁਰਪਾਲ ਸਿੰਘ ਚਾਹਲ ਦੀ ਅਗਵਾਈ ਵਿਚ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲੇ ਵਿੱਚ ਪ੍ਰਸ਼ਾਸ਼ਨਿਕ ਗਤੀਵਿਧੀਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਰੀਬ ਪੱਖੀ ਅਤੇ ਵਿਕਾਸ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨਾਂ ਕਿਹਾ ਕਿ ਜ਼ਿਲੇ ਵਿੱਚ ਮਾਲੀਆ ਵਧਾਉਣ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲੇ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਅਸਰਦਾਰ ਅਤੇ ਪਾਰਦਰਸ਼ੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ‘ਘਰ-ਘਰ ਰੋਜ਼ਗਾਰ’, ਸਮਾਰਟ ਵਿਲੇਜ ਮੁਹਿੰਮ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਸਰਬੱਤ ਸਿਹਤ ਬੀਮਾ ਯੋਜਨਾ, ਪੈਨਸ਼ਨਾਂ, ਡੈਪੋ, ਬਡੀ, ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਤੇ ਹੋਰ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜਪੁਰ ਜੀ ਵਲੋਂ ਜੋ ਵੀ ਡਿਉਟੀ ਜਾਂ ਅਸਾਇਨਮੈੰਟ ਦਿਤੀ ਜਾਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਮਹੀਨੇ ਤੋਂ ਸ਼ੁਰੂ ਕੀਤੇ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲੇ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲੇ ਵਿੱਚ ਕੋਰੋਨਾ ਵਾਇਰਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਵੱਡੇ ਪੱਧਰ ‘ਤੇ ਗਤੀਵਿਧੀਆਂ ਚੱਲ ਰਹੀਆਂ ਹਨ ਜਿਨਾ ਨੂੰ ਅਗੋਂ ਹੋਰ ਤੇਜ਼ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਉਨਾੰ ਦੇ ਡਿਪਟੀ ਕਮਿਸ਼ਨਰ ਫਿਰੋਜਪੁਰ ਸ਼੍ਰੀ ਗੁਰਪਾਲ ਸਿੰਘ ਚਾਹਲ ਦੇ ਨਾਲ ਇਕ ਮੀਟਿੰਗ ਕੀਤੀ, ਜਿਸ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਅਤੇ ਇਸ ਨਾਲ ਨਜਿਠਣ ਦੀ ਰਣਨੀਤੀ ਉਤੇ ਵਿਚਾਰ ਚਰਚਾ ਕੀਤੀ। ਇਸ ਤੋਂ ਬਾਅਦ ਏਡੀਸੀ ਦਫਤਰ ਦੇ ਸਟਾਫ ਨੇ ਉਨਾੰ ਦਾ ਫਿਰੋਜਪੁਰ ਪੁਜਣ ਦੇ ਨਿਘਾ ਸੁਆਗਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਾਜਦੀਪ ਕੌਰ ਇਸ ਤੋਂ ਪਹਿਲਾਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿਚ ਬਤੌਰ ਡਿਪਟੀ ਸੈਕਰੇਟਰੀ ਆਪਣੀਆਂ ਸੇਵਾਵਾਂ ਦੇ ਚੁਕੇ ਹਨ।

 

Related Articles

Leave a Reply

Your email address will not be published. Required fields are marked *

Back to top button